Feb 26, 2021 1:28 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 395 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 10 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 78,673 ਤੱਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,348 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,489 ਤੱਕ ਪਹੁੰਚ ਗਏ ਹਨ।
ਕੁੱਲ 228 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 62 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸਿਨੇਸ਼ ਪ੍ਰੀਕਿਰਿਆ ਸ਼ੁਰੂ ਕਰਨ 'ਤੇ ਜਲਦੀ ਸਾਂਝੀ ਕੀਤੀ ਜਾਵੇਗੀ ਜਾਣਕਾਰੀ
ਅੱਜ ਡਾ. ਬੌਨੀ ਹੈਨਰੀ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਸੂਬੇ 'ਚ ਬਹੁਤ ਸਾਰੇ ਲੋਕ ਵੈਕਸੀਨ ਹਾਸਿਲ ਕਰਨ ਦੀ ਉਡੀਕ ਕਰ ਰਹੇ ਹਨ, ਪਰ ਉਨ੍ਹਾਂ ਕਿਹਾ ਕਿ ਆਉਂਦੇ ਸੋਮਵਾਰ ਨੂੰ ਇਸ ਦੇ ਵਧੇਰੇ ਵੇਰਵੇ ਲੋਕਾਂ ਤਕ ਪਹੁੰਚਾਏ ਜਾਣਗੇ।
ਉਨ੍ਹਾਂ ਇਹ ਵੀ ਕਿਹਾ ਕਿ 'ਮਾਸ ਕਲੀਨਿਕ' ਸਥਾਪਿਤ ਕਰਨ 'ਤੇ ਧਿਆਨ ਦਿੱਤਾ ਜਾ ਰਿਹਾ ਹੈ।
ਬੀ.ਸੀ. 'ਚ ਹੋ ਚੁੱਕੀਆਂ 239,833 ਵੈਕਸੀਨੇਸ਼ਨਸ
ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 2,39,833 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 68,157 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਵੀਰਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਸੂਬੇ 'ਚ ਵਾਇਰਸ ਸੰਬੰਧੀ 300,000 ਤੋਂ ਵਧੇਰੇ ਖੁਰਾਕਾਂ ਦੀ ਡਿਲੀਵਰੀ ਹੋ ਚੁੱਕੀ ਹੈ।
ਹੁਣ ਤੱਕ ਸੂਬੇ 'ਚ ਕੁੱਲ 3,07,840 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।
ਯਾਦ ਰਹੇ ਬੀ.ਸੀ. 'ਚ ਨਵੇਂ ਵਾਇਰਸ ਵੇਰੀਐਂਟਸ ਦੇ 101 ਮਾਮਲੇ ਰਿਪੋਰਟ ਹੋ ਚੁੱਕੇ ਹਨ।




