12.6C Vancouver
ADS

Sep 8, 2023 5:30 PM - The Canadian Press

ਕੈਨੇਡਾ 'ਚ ਅਗਸਤ ਮਹੀਨੇ ਪੈਦਾ ਹੋਈਆਂ 40,000 ਨਵੀਆਂ ਨੌਕਰੀਆਂ : ਸਟੈਟਿਸਟਿਕਸ ਕੈਨੇਡਾ

Share On
40-000-new-jobs-created-in-august-in-canada-statistics-canada
Lorem ipsum dolor sit, amet consectetur adipisicing elit. Temporibus odio iste minima consequuntur pariatur magni delectus sapiente numquam quos voluptatum! Esse tempora dolore quisquam ipsa laborum blanditiis nulla doloremque iusto!

ਸਟੈਟਿਸਟਿਕਸ ਕੈਨੇਡਾ ਦੇ ਸ਼ੁੱਕਰਵਾਰ ਨੂੰ ਜੌਬਸ ਅੰਕੜੇ ਜਾਰੀ ਕੀਤੇ ਹਨ। ਅਗਸਤ ਮਹੀਨੇ ਦੌਰਾਨ ਕੈਨੇਡਾ ਵਿੱਚ 40,000 ਨਵੀਆਂ ਨੌਕਰੀਆਂ ਸ਼ਾਮਲ ਹੋਈਆਂ ਹਨ।

ਪਰ ਇਸ ਦੌਰਾਨ ਆਬਾਦੀ ਵਿੱਚ ਜਿੰਨਾ ਵਾਧਾ ਹੋਇਆ, ਨਵੀਆਂ ਨੌਕਰੀਆਂ ਉਸ ਨਾਲੋਂ ਅੱਧੇ ਤੋਂ ਵੀ ਘੱਟ ਹੀ ਹਨ।

ਕੈਨੇਡੀਅਨ ਆਬਾਦੀ ਵਿੱਚ ਅਗਸਤ ਦੌਰਾਨ 103,000 ਲੋਕ ਸ਼ਾਮਲ ਹੋਏ।

ਮੈਨੂਫ਼ੈਕਚਰਿੰਗ, ਖੇਤੀ, ਲੋਕ ਪ੍ਰਸ਼ਾਸਨ, ਵਿੱਤ, ਇੰਸ਼ੋਰੈਂਸ, ਰੀਅਲ ਅਸਟੇਟ, ਵਿੱਦਿਅਕ ਸੇਵਾਵਾਂ ਦੇ ਖੇਤਰ ਵਿੱਚ ਨੌਕਰੀਆਂ ਵਿੱਚ ਨਿਘਾਰ ਹੋਇਆ, ਜਦਕਿ ਕੰਸਟਰਕਸ਼ਨ, ਟ੍ਰਾਂਸਪੋਰਟ, ਵੇਅਰਹਾਊਸ, ਥੋਕ ਅਤੇ ਰਿਟੇਲ ਵਪਾਰ ਅਤੇ ਹੈਲਥ ਕੇਅਰ ਸੈਕਟਰ ਵਿੱਚ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ ।

ਐਕੋਨੋਮਿਸਟਸ ਦਾ ਅਨੁਮਾਨ ਸੀ ਕਿ ਅਗਸਤ ਦੌਰਾਨ 20,000 ਨੌਕਰੀਆਂ ਪੈਦਾ ਹੋਣਗੀਆਂ।

ਕੰਮ ਕਰਨ ਵਾਲਿਆਂ ਦੀ ਉਮਰ ਦੀ ਆਬਾਦੀ ਤਿੰਨ ਗੁਣਾ ਵਧ ਗਈ ਹੈ।

5 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਕੈਨੇਡਾ ਦੀ ਆਬਾਦੀ ਇਸ ਸਾਲ ਹਰ ਮਹੀਨੇ 83,000 ਲੋਕਾਂ ਦੇ ਹਿਸਾਬ ਨਾਲ ਵਧੀ ਹੈ।

ਜ਼ਿਕਰਯੋਗ ਹੈ ਕਿ ਇਹ ਨਵੇਂ ਨੌਕਰੀਆਂ ਦੇ ਅੰਕੜੇ ਬੈਂਕ ਆਫ਼ ਕੈਨੇਡਾ ਵੱਲੋਂ ਮੁੱਖ ਵਿਆਜ ਦਰ ਨੂੰ 5% 'ਤੇ ਬਰਕਰਾਰ ਰੱਖਣ ਦੇ ਫੈਸਲੇ ਤੋਂ ਬਾਅਦ ਆਏ ਹਨ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link