20.78C Vancouver
ADS

Jul 14, 2026 4:01 PM - Connect Newsroom - Ramandeep Kaur

ਪ੍ਰਿੰਸ ਜਾਰਜ 'ਚ ਰਿਟੇਲ ਚੋਰੀ ਵਿਰੁੱਧ ਕਾਰਵਾਈ ਦੌਰਾਨ 40 ਗ੍ਰਿਫਤਾਰ, ਹਜ਼ਾਰਾਂ ਡਾਲਰ ਦਾ ਚੋਰੀਸ਼ੁਦਾ ਸਮਾਨ ਬਰਾਮਦ

Share On
40-arrested-in-prince-george-retail-theft-crackdown-stolen-property-and-suspected-drugs-seized
Prince George RCMP officers conducted a retail theft enforcement operation that resulted in 40 arrests and the recovery of thousands of dollars in suspected stolen property. (Photo: X Prince George RCMP)

ਪ੍ਰਿੰਸ ਜਾਰਜ ਵਿਚ ਪੁਲਿਸ ਨੇ ਰਿਟੇਲ ਸਟੋਰਾਂ ਵਿਚ ਚੋਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ 40 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਇਸ ਕਾਰਵਾਈ ਦੌਰਾਨ 3,400 ਡਾਲਰ ਤੋਂ ਵੱਧ ਦਾ ਚੋਰੀ ਹੋਇਆ ਸਾਮਾਨ ਵੀ ਬਰਾਮਦ ਕਰਨ ਵਿਚ ਸਫਲਤਾ ਮਿਲੀ ਹੈ।

ਪ੍ਰਿੰਸ ਜਾਰਜ ਆਰ.ਸੀ.ਐਮ.ਪੀ. ਦੀ ਮੀਡੀਆ ਰਿਲੇਸ਼ਨ ਅਫ਼ਸਰ, ਕਾਰਪੋਰੇਸ਼ਨਲ ਜੈਨੀਫਰ ਕੂਪਰ ਨੇ ਦੱਸਿਆ ਕਿ ਬੂਸਟ ਅਤੇ ਬਸਟ ਪ੍ਰੋਜੈਕਟ ਤਹਿਤ ਔਫੀਸਰ ਨੇ ਪਾਈਨ ਸੈਂਟਰ ਮਾਲ, ਪਾਰਕਵੁੱਡ ਮਾਲ, ਵਾਲਮਾਰਟ ਅਤੇ ਸੁਪਰਸਟੋਰ ਵਰਗੇ ਰਿਟੇਲਰ ਨਾਲ ਮਿਲ ਕੇ ਇਸ ਓਪਰੇਸ਼ਨ ਨੂੰ ਅੰਜ਼ਾਮ ਦਿੱਤਾ।

ਇਸ ਮੁਹਿੰਮ ਦੌਰਾਨ ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਚਲਾਏ ਕਈ ਟ੍ਰੈਫ਼ਿਕ ਸਟੌਰ ਦੌਰਾਨ ਦੌਰਾਨ ਲਗਭਗ 180 ਗ੍ਰਾਮ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ, ਜਿਨ੍ਹਾਂ ਵਿਚ ਫੈਂਟਾਨਿਲ, ਕੋਕੀਨ ਅਤੇ ਮੇਥਾਮਫੇਟਾਮਾਈਨ ਸ਼ਾਮਲ ਹੋਣ ਦਾ ਖਦਸ਼ਾ ਹੈ।

ਇਸ ਤੋਂ ਇਲਾਵਾ 5,000 ਡਾਲਰ ਦਾ ਹੋਰ ਚੋਰੀ ਦਾ ਸਾਮਾਨ ਵੀ ਵਾਹਨਾਂ ਵਿਚੋਂ ਮਿਲਿਆ ਹੈ। ਕਾਰਪੋਰੇਸ਼ਨਲ ਜੈਨੀਫਰ ਮੁਤਾਬਕ, ਇਹ ਇਨਫੋਰਸਮੈਂਟ ਓਪਰੇਸ਼ਨ ਜੁਲਾਈ ਦੀ ਸ਼ੁਰੂਆਤ ਵਿਚ ਸ਼ੁਰੂ ਹੋਇਆ ਸੀ। ​ਪੁਲਿਸ ਨੇ ਦੱਸਿਆ ਕਿ ਸਾਲ 2026 ਦੌਰਾਨ ਇਸ ਮੁਹਿੰਮ ਤਹਿਤ ਹੁਣ ਤੱਕ ਕੁੱਲ 60 ਦੇ ਕਰੀਬ ਗ੍ਰਿਫਤਾਰੀਆਂ ਕੀਤੀਆਂ ਜਾ ਚੁੱਕੀਆਂ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link