22.18C Vancouver
ADS

Sep 17, 2025 11:56 PM - Connect Newsroom - Pervez Sandhu

ਬੀ.ਸੀ. 'ਚ ਐਕਸਟੌਰਸ਼ਨ ਸੰਬੰਧੀ ਮਾਮਲਿਆਂ ਨਾਲ ਨਜਿੱਠਣ ਲਈ 40 ਮੈਂਬਰੀ ਟਾਸਕ ਫੋਰਸ ਦਾ ਐਲਾਨ, ਹੁਣ ਤੱਕ ਹੋਈਆਂ 6 ਗ੍ਰਿਫਤਾਰੀਆਂ

Share On
40-member-provincial-task-force-to-fight-extortion-crisis-in-b-c
an RCMP-led provincial police task force has been set up "solely dedicated" to tackling the extortion crisis plaguing South Asian businesses in Surrey and elsewhere in B.C. (Photo - Connect FM)

ਬੀ.ਸੀ. ਸਰਕਾਰ ਨੇ ਸੂਬੇ ਦੇ ਅਨੇਕਾਂ ਇਲਾਕਿਆਂ ਲਈ ਚਿੰਤਾ ਦਾ ਵਿਸ਼ਾ ਬਣ ਚੁੱਕੇ ਐਕਸਟੌਰਸ਼ਨ ਸੰਬੰਧੀ ਮਸਲਿਆਂ ਨਾਲ ਨਜਿੱਠਣ ਲਈ ਪ੍ਰੋਵਿੰਸ਼ੀਅਲ ਐਕਸਟੌਰਸ਼ਨ ਟਾਸਕ ਫੋਰਸ ਦਾ ਐਲਾਨ ਕੀਤਾ ਹੈ।

ਇਸ ਟਾਸਕ ਫੋਰਸ ਨੂੰ ਬੀ.ਸੀ. ਆਰ.ਸੀ.ਐਮ.ਪੀ. ਲੀਡ ਕਰੇਗੀ ਅਤੇ ਇਸ 'ਚ ਕੁੱਲ 40 ਮੈਂਬਰ ਹੋਣਗੇ।

ਇਸ ਫੋਰਸ 'ਚ ਆਰ.ਸੀ.ਐਮ.ਪੀ. ਤੋਂ ਇਲਾਵਾ ਸਰੀ ਪੁਲਿਸ ਸਰਵਿਸ, ਡੈਲਟਾ ਪੁਲਿਸ ਡਿਪਾਰਟਮੈਂਟ, ਐਬਟਸਫੋਰਡ ਪੁਲਿਸ ਡਿਪਾਰਟਮੈਂਟ ਅਤੇ ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਦੇ ਮੈਂਬਰ ਸ਼ਾਮਿਲ ਹੋਣਗੇ।

ਇਸ ਦੇ ਨਾਲ ਹੀ ਕੈਨੇਡਾ ਬੌਰਡਰ ਸਰਵਿਸਿਸ ਏਜੈਂਸੀ ਅਤੇ ਕੰਬਾਈਂਡ ਫੋਰਸਿਸ ਸਪੈਸ਼ਲ ਐਨਫੋਰਸਮੈਂਟ ਯੂਨਿਟ ਦੇ ਮੈਂਬਰ ਅਤੇ ਬੀ.ਸੀ. ਐਂਟੀ ਗੈਂਗ ਪੁਲਿਸ ਟੀਮ ਦੇ ਮੈਂਬਰ ਵੀ ਇਸ ਫੋਰਸ ਦਾ ਹਿੱਸਾ ਹੋਣਗੇ।

ਇਸ ਐਲਾਨ ਮੌਕੇ ਵੱਖੋ-ਵੱਖਰੇ ਪੁਲਿਸ ਡਿਪਾਰਟਮੈਂਟਸ ਦੇ ਮੁਖੀ ਅਤੇ ਸੂਬੇ ਦੀ ਪਬਲਿਕ ਸੇਫਟੀ ਮੰਤਰੀ ਨੀਨਾ ਕਰੀਗਰ ਮੌਜੂਦ ਸਨ।

ਪਬਲਿਕ ਸੇਫਟੀ ਮੰਤਰੀ ਨੇ ਦੱਸਿਆ ਕਿ ਇਸ ਨਵੀਂ ਫੋਰਸ ਨਾਲ ਕਰੌਸ ਜਿਉਰਿਸਡਿਕਸ਼ਨਲ ਇਨਵੈਸਟੀਗੇਸ਼ਨਸ ਵਿੱਚ ਵਧੇਰੇ ਕੋਔਰਡੀਨੇਸ਼ਨ ਨਾਲ ਕੰਮ ਕਰਨ 'ਚ ਮਦਦ ਹੋਵੇਗੀ।

ਪੁਲਿਸ ਮੁਖੀਆਂ ਅਤੇ ਪਬਲਿਕ ਸੇਫਟੀ ਮੰਤਰੀ ਨਾਲ ਸਵਾਲ ਜਵਾਬ ਦੇ ਸਿਲਸਿਲੇ ਮੌਕੇ ਬੀ.ਸੀ. ਆਰ.ਸੀ.ਐਮ.ਪੀ. ਦੇ ਅਸਿਸਟੈਂਟ ਕਮਿਸ਼ਨਰ ਜੌਨ ਬ੍ਰਿਊਰ ਨੇ ਦੱਸਿਆ ਕਿ ਇਨ੍ਹਾਂ ਮਾਮਲਿਆਂ 'ਚ ਤਲਾਸ਼ੀ ਵਰੰਟਾਂ ਜਿਹੀਆਂ ਕਾਰਵਾਈਆਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ, ਪਰ ਸੂਬੇ 'ਚ ਐਕਸਟੌਰਸ਼ਨ ਦੇ ਕੁੱਲ ਕਿੰਨੇ ਮਾਮਲੇ ਇਨਵੈਸਟੀਗੇਟ ਹੋ ਰਹੇ ਹਨ, ਇਸ 'ਤੇ ਉਨ੍ਹਾਂ ਕੋਈ ਪੁਖਤਾ ਅੰਕੜਾ ਸਾਂਝਾ ਨਹੀਂ ਕੀਤਾ, ਜਿਸ 'ਤੇ ਕਨੈਕਟ ਐਫ.ਐਮ. ਨੇ ਉਚੇਚੇ ਤੌਰ 'ਤੇ ਪੁੱਛਿਆ ਕਿ ਕੀ ਘੱਟੋ-ਘੱਟ ਸੂਬੇ 'ਚ ਐਕਸਟੌਰਸ਼ਨ ਸੰਬੰਧੀ ਮਾਮਲਿਆਂ ਗ੍ਰਿਫਤਾਰੀਆਂ ਦੀ ਗਿਣਤੀ ਦੱਸੀ ਜਾ ਸਕਦੀ ਹੈ।

ਇਸ 'ਤੇ ਅਸਿਸਟੈਂਟ ਕਮਿਸ਼ਨਰ ਨੇ ਦੱਸਿਆ ਕਿ ਘੱਟੋ-ਘੱਟ 6 ਗ੍ਰਿਫਤਾਰੀਆਂ ਹੋ ਗਈਆਂ ਹਨ।

ਕਨੈਕਟ ਐਫ.ਐਮ. ਨੇ ਯੌਰਕ ਬਿਜਨਸ ਸੈਂਟਰ 'ਚ ਵਾਪਰੀ ਗੋਲੀ ਚੱਲਣ ਦੀ ਵਾਰਦਾਤ ਤੋਂ ਬਾਅਦ ਇੱਕ ਵਪਾਰ ਦੇ ਮਾਲਿਕ ਨਾਲ ਕੀਤੀ ਗੱਲਬਾਤ 'ਤੇ ਅਧਾਰਿਤ ਸਵਾਲ ਕੀਤਾ ਕਿ, ਲੋਕ ਫਿਕਰਮੰਦ ਹਨ ਕਿ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕ ਹੁਣ ਵਪਾਰਾਂ ਨੂੰ ਨਹੀਂ ਬਲਕਿ ਵਪਾਰਾਂ ਦੇ ਮਾਲਿਕਾਂ ਨੂੰ ਨਿਸ਼ਾਨਾ ਬਣਾਉਣਗੇ ਤਾਂ ਜੋ ਲੋਕ ਹੋਰ ਡਰਨ, ਤਾਂ ਇਸ 'ਤੇ ਪਬਲਿਕ ਸੇਫਟੀ ਮੰਤਰੀ ਨੇ ਆਖਿਆ ਕਿ ਪੁਲਿਸ ਏਜੈਂਸੀਆਂ ਨੂੰ ਹਰ ਲੋੜੀਂਦਾ ਟੂਲ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਲੋਕ ਪੁਲਿਸ 'ਤੇ ਵਿਸ਼ਵਾਸ ਰੱਖਣ।

ਪ੍ਰੈਸ ਕਾਨਫਰੰਸ ਲਈ ਲਿੰਕ:

https://www.youtube.com/live/e...

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link