12.29C Vancouver
ADS

Jul 5, 2021 7:34 PM -

ਕੈਨੇਡਾ 'ਚ 40% ਲੋਕਾਂ ਨੂੰ ਕੋਵਿਡ-19 ਵੈਕਸੀਨ ਦੀਆਂ ਦੋਵੇਂ ਖੁਰਾਕਾਂ ਤੇ 78% ਲੋਕਾਂ ਨੂੰ ਇੱਕ ਖੁਰਾਕ ਹੋਈ ਹਾਸਿਲ; ਇਸ ਹਫ਼ਤੇ ਪਹੁੰਚ ਰਹੀਆਂ 3.7 ਮਿਲੀਅਨ ਹੋਰ ਵੈਕਸੀਨ

Share On
40-per-cent-of-canadians-12-and-older-fully-vaccinated-against-the-novel-coronavirus-78-per-cent-have-received-at-least-one-dose-of-covid-19-vaccine
A woman and dog walk by a sign at a COVID-19 vaccination site in Montreal, Sunday, July 4, 2021. The federal government is expecting to receive 3.7 million more doses of COVID-19 vaccines this week which will make the total COVID-19 vaccine deliveries top 53.7 million doses by the end of the week. THE CANADIAN PRESS/Graham Hughe

ਕੈਨੇਡਾ 'ਚ ਕੋਵਿਡ-19 ਟ੍ਰੈਕਰ ਅਨੁਸਾਰ ਹੁਣ 12 ਸਾਲ ਤੋਂ ਵਧੇਰੀ ਉਮਰ ਦੇ 40% ਲੋਕ ਕੋਵਿਡ-19 ਤੋਂ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਹਨ।

ਇਸ ਵੈਬਸਾਈਟ ਅਨੁਸਾਰ 12 ਸਾਲ ਤੋਂ ਵਧੇਰੀ ਉਮਰ ਦੇ 78% ਲੋਕ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਕਰ ਚੁੱਕੇ ਹਨ।

ਯਾਦ ਰਹੇ ਅੱਜ ਤੋਂ ਕੈਨੇਡਾ ਦਾਖਿਲ ਹੋ ਰਹੇ ਪੂਰੀ ਤਰ੍ਹਾਂ ਵੈਕਸੀਨੇਟ ਹੋ ਚੁੱਕੇ ਲੋਕਾਂ ਨੂੰ 14 ਦਿਨ ਲਈ ਕੁਆਰੰਟੀਨ ਕਰਨ ਦੀ ਲੋੜ ਨਹੀਂ ਹੋਵੇਗੀ।

ਯਾਦ ਰਹੇ ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਦੇਸ਼ 'ਚ ਇਸ ਹਫ਼ਤੇ ਕੋਵਿਡ-19 ਦੀਆਂ 3.7 ਮਿਲੀਅਨ ਹੋਰ ਖੁਰਾਕਾਂ ਪਹੁੰਚ ਰਹੀਆਂ ਹਨ।

ਇਸ ਦੇ ਨਾਲ ਦੇਸ਼ 'ਚ ਡਿਲਿਵਰ ਹੋ ਚੁੱਕੀਆਂ ਵੈਕਸੀਨ ਖੁਰਾਕਾਂ ਦੀ ਗਿਣਤੀ 53.7 ਮਿਲੀਅਨ ਤਕ ਪਹੁੰਚ ਜਾਵੇਗਾ।

ਨਵੀਆਂ ਖੁਰਾਕਾਂ 'ਚ ਕਰੀਬ 900,000 ਖੁਰਾਕਾਂ ਫਾਈਜ਼ਰ ਬਾਇਓਐਨਟੈਕ ਅਤੇ 2.8 ਮਿਲੀਅਨ ਡੋਜ਼ ਮੌਡਰਨਾ ਵੈਕਸੀਨ ਦੀਆਂ ਹੋਣਗੀਆਂ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link