13.79C Vancouver
ADS

Jun 12, 2020 1:57 AM -

ਕੈਨੇਡਾ 'ਚ ਕੋਵਿਡ-19 ਦੇ 405 ਮਾਮਲੇ ਤੇ 34 ਮੌਤਾਂ ਹੋਈਆਂ ਰਿਪੋਰਟ

Share On
405-covid-19-cases-and-34-deaths-reported-in-canada
People wear face masks as they wait to enter the Museum of Fine Arts in Montreal, Saturday, June 6, 2020, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 97,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 97,530 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 405 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਤੋਂ ਅਲਾਵਾ ਅੱਜ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਗਿਣਤੀ 34 ਦੱਸੀ ਗਈ ਹੈ। ਕੈਨੇਡਾ 'ਚ ਕੁੱਲ 7,994 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 57,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਛੇਵੇਂ ਦਿਨ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 14 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਇਹ ਲਗਾਤਾਰ ਛੇਵਾਂ ਦਿਨ ਹੈ ਜਦ ਕਿਸੇ ਵਾਇਰਸ ਪੀੜਤ ਨੇ ਜਾਨ ਨਹੀਂ ਗਵਾਈ ਹੈ। ਇਹ ਮਾਮਲੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,694 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 167 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 183 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,344 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ ਕਰੀਬ 11 ਹਫਤਿਆਂ 'ਚ ਵਾਇਰਸ ਸੰਬੰਧੀ ਮਾਮਲਿਆਂ ਦਾ ਸਭ ਤੋਂ ਛੋਟਾ ਅੰਕੜਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 31,500 ਦਾ ਅੰਕੜਾ ਟੱਪ ਗਈ ਹੈ। ਸੂਬੇ 'ਚ 31,544 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਸੂਬੇ 'ਚ ਇਸ ਵਾਇਰਸ ਸੰਬੰਧੀ 203 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਹ ਸੂਬੇ 'ਚ ਸਾਹਮਣੇ ਆਇਆ, ਕਰੀਬ 11 ਹਫਤਿਆਂ ਦਾ ਸਭ ਤੋਂ ਛੋਟਾ ਅੰਕੜਾ ਹੈ। ਇਸ ਤੋਂ ਅਲਾਵਾ ਸੂਬੇ 'ਚ 12 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤਕ ਔਂਟੈਰੀਓ ਦੇ 2,487 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 25,380 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ। ਯਾਦ ਰਹੇ ਔਂਟੈਰੀਓ ਦੇ ਪ੍ਰੀਮੀਅਰ ਡੱਗ ਫੋਰਡ ਦਾ ਕੋਵਿਡ-19 ਲਈ ਕੀਤੇ ਟੈਸਟ ਦਾ ਨਤੀਜਾ ਨੈਗੇਟਿਵ ਆਇਆ ਹੈ। ਫੋਰਡ ਦੇ ਦਫ਼ਤਰ ਅਨੁਸਾਰ, ਸਿੱਖਿਆ ਮੰਤਰੀ ਸਟੀਵਨ ਲੈਚੇ ਦੇ ਕੋਵਿਡ-19 ਤੋਂ ਪ੍ਰਭਾਵਿਤ ਵਿਅਕਤੀ ਨਾਲ ਸੰਪਰਕ ਵਿੱਚ ਆਉਣ ਤੋਂ ਬਾਅਦ, ਪ੍ਰੀਮਿਅਰ ਵੱਲੋਂ ਟੈਸਟ ਕਰਵਾਇਆ ਗਿਆ ਸੀ।


ਕਿਊਬੈਕ 'ਚ 24 ਲੋਕਾਂ ਨੇ ਤੋੜਿਆ ਦਮ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਰਿਕਵਰੀ ਦੇ ਮਾਮਲੇ 20,000 ਤੋਂ ਵਧੇਰੇ ਹੋ ਗਏ ਹਨ। ਹਾਲਾਂਕਿ ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 53,485 ਹੋ ਗਈ ਹੈ। ਹਾਲਾਂਕਿ ਕਿਊਬੈਕ, 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਲਗਾਤਾਰ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਸੂਬੇ 'ਚ ਵਾਇਰਸ ਸੰਬੰਧੀ 144 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਕਿਊਬੈਕ 'ਚ 24 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,105 ਹੋ ਗਈ ਹੈ।


ਐਲਬਰਟਾ 'ਚ 40 ਮਾਮਲੇ ਹੋਏ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 40 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,316 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 149 ਹੈ। ਐਲਬਰਟਾ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 379 ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 660, ਮੈਨੀਟੋਬਾ 'ਚ 300, ਨਿਊ ਬਰੰਸਵਿਕ 'ਚ 153, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,994 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 57,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link