12.81C Vancouver
ADS

Jun 20, 2020 12:34 AM -

ਕੈਨੇਡਾ 'ਚ ਕੋਵਿਡ-19 ਦੇ 407 ਮਾਮਲੇ ਹੋਏ ਰਿਪੋਰਟ

Share On
407-covid-19-cases-reported-in-canada
People wear face masks as they wait to enter the Museum of Fine Arts in Montreal, Saturday, June 6, 2020, as the COVID-19 pandemic continues in Canada and around the world. A new poll suggests Canadians are increasingly wearing protective face masks as they emerge from months of isolating at home to curb the spread of COVID-19.THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਕੱਲ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,00,627 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 400 ਤੋਂ ਵਧੇਰੇ ਕੋਵਿਡ-19 ਸੰਬੰਧੀ ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,346 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 63,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਸੱਤਵੇਂ ਦਿਨ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 7 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਰਾਹਤ ਦੀ ਖਬਰ ਹੈ। ਹੁਣ ਸੂਬੇ 'ਚ ਲਗਾਤਾਰ 7 ਦਿਨ ਤੱਕ ਕਿਸੇ ਵਾਇਰਸ ਪੀੜਤ ਨੇ ਜਾਨ ਨਹੀਂ ਗਵਾਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,790 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 168 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 178 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਐਕਟਿਵ ਮਾਮਲਿਆਂ 'ਚ 11 ਅਜਿਹੇ ਹਨ ਜਿੰਨਾ ਨੂੰ ਹਸਪਤਾਲ 'ਚ ਰੱਖਿਆ ਗਿਆ ਹੈ, ਅਤੇ 6 ਨੂੰ ਆਈ.ਸੀ.ਯੂ. 'ਚ ਦਾਖਿਲ ਕੀਤਾ ਗਿਆ ਹੈ। ਬੀ.ਸੀ. 'ਚ 2,444 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ 178 ਵਾਇਰਸ ਸੰਬੰਧੀ ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ ਛੇਵੇਂ ਦਿਨ 200 ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਸੂਬੇ 'ਚ ਪੀੜਤਾਂ ਦੀ ਗਿਣਤੀ 33,000 ਦੇ ਪਾਰ ਪਹੁੰਚ ਗਈ ਹੈ। ਸੂਬੇ 'ਚ 33,095 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ 178 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 11 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,564 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 2,281 ਮਾਮਲੇ ਐਕਟਿਵ ਦੱਸੇ ਜਾ ਰਹੇ ਹਨ।


ਕਿਊਬੈਕ 'ਚ 35 ਵਾਇਰਸ ਪੀੜਤਾਂ ਦੀ ਗਈ ਜਾਨ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਲਗਾਤਾਰ 5 ਦਿਨ ਤੱਕ, 150 ਤੋਂ ਘਟ ਮਾਮਲਿਆਂ ਦਾ ਵਾਧਾ ਦਰਜ ਕੀਤੇ ਜਾਣ ਤੋਂ ਬਾਅਦ, ਅੱਜ ਵਾਇਰਸ ਪੀੜਤਾਂ ਦੀ ਗਿਣਤੀ ਫਿਰ ਵੱਧ ਗਈ ਹੈ। ਹਾਲਾਂਕਿ ਲਗਾਤਾਰ 12ਵੇਂ ਦਿਨ ਸੂਬੇ 'ਚ 200 ਤੋਂ ਘਟ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 54,550 ਹੋ ਗਈ ਹੈ। ਕਿਊਬੈਕ 'ਚ 167 ਨਵੇਂ ਮਾਮਲੇ ਰਿਪੋਰਟ ਹੋਏ ਹਨ। ਕਿਊਬੈਕ 'ਚ 35 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,375 ਹੋ ਗਈ ਹੈ।


ਐਲਬਰਟਾ 'ਚ ਸੁਲਝ ਚੁੱਕੇ 6,961 ਮਾਮਲੇ

ਐਲਬਰਟਾ ਦੇ ਵਿੱਚ ਕੋਵਿਡ-19 ਦੇ 46 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,625 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 152 ਹੈ। ਸੂਬੇ ਦੀ ਚੀਫ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਦੱਸਿਆ ਕਿ, ਸੂਬੇ ਦੇ 6,961 ਮਾਮਲੇ ਸੁਲਝ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬੀਤੇ 24 ਘੰਟਿਆਂ 'ਚ ਸੂਬੇ 'ਚ 9,000 ਦੇ ਕਰੀਬ ਨਵੇਂ ਟੈਸਟ ਕੀਤੇ ਗਏ ਹਨ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 716, ਮੈਨੀਟੋਬਾ 'ਚ 311, ਨਿਊ ਬਰੰਸਵਿਕ 'ਚ 164, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,346 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 63,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link