17.87C Vancouver
ADS

Jun 10, 2020 1:53 AM -

ਕੈਨੇਡਾ 'ਚ ਕੋਵਿਡ-19 ਦੇ 409 ਮਾਮਲੇ ਹੋਏ ਰਿਪੋਰਟ, 62 ਲੋਕਾਂ ਦੀ ਗਈ ਜਾਨ

Share On
409-covid-19-cases-and-62-deaths-reported-reported-in-canada
People wear face masks as they wait to enter the Museum of Fine Arts in Montreal, Saturday, June 6, 2020, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 96,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 96,653 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 409 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਤੋਂ ਅਲਾਵਾ ਅੱਜ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਗਿਣਤੀ 62 ਦੱਸੀ ਗਈ ਹੈ। ਕੈਨੇਡਾ 'ਚ ਕੁੱਲ 7,897 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 55,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਚੌਥੇ ਦਿਨ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਰਿਹਾ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 9 ਹੋਰ ਮਾਮਲੇ ਅਤੇ ਇੱਕ ਐਪੀ-ਲਿੰਕਡ ਮਾਮਲਾ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਲਗਾਤਾਰ ਚੌਥੇ ਦਿਨ ਕਿਸੇ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,669 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਬ੍ਰੀਫਿੰਗ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਨਹੀਂ ਹੋਈ ਹੈ। ਡਾ. ਬੌਨੀ ਹੈਨਰੀ ਨੇ ਕਿਹਾ, ਉਹ ਬੇਹੱਦ ਖੁਸ਼ ਹਨ ਕਿ ਇਨਫੈਕਸ਼ਨਜ਼ ਦੀ ਗਿਣਤੀ ਹੇਠਾਂ ਜਾ ਰਹੀ ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਬ੍ਰਿਟਿਸ਼ ਕੋਲੰਬੀਆ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 167 ਹੈ। ਸੂਬੇ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 183 ਦੱਸੀ ਗਈ ਹੈ, ਜਦਕਿ ਵਾਇਰਸ ਤੋਂ ਪਾਜ਼ਿਟਿਵ ਪਾਏ ਗਏ 2,319 ਲੋਕ ਰਿਕਵਰ ਕਰ ਚੁੱਕੇ ਹਨ।


ਕਿਊਬੈਕ 'ਚ ਵਾਇਰਸ ਸੰਬੰਧੀ ਜਾਨ ਗਵਾਉਣ ਵਾਲਿਆਂ ਦੀ ਗਿਣਤੀ 5,000 ਤੋਂ ਟੱਪੀ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਅੱਜ 5,000 ਤੋਂ ਪਾਰ ਹੋ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 53,185 ਹੋ ਗਈ ਹੈ। ਹਾਲਾਂਕਿ ਕਿਊਬੈਕ, 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਸੂਬੇ 'ਚ ਵਾਇਰਸ ਸੰਬੰਧੀ 138 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਸੂਬੇ 'ਚ 45 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,029 ਹੋ ਗਈ ਹੈ।


ਔਂਟੈਰੀਓ 'ਚ 230 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 31,000 ਦਾ ਅੰਕੜਾ ਟੱਪ ਗਈ ਹੈ। ਸੂਬੇ 'ਚ 31,090 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਸੂਬੇ 'ਚ ਇਸ ਵਾਇਰਸ ਸੰਬੰਧੀ 230 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 14 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,464 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 24,829 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਐਲਬਰਟਾ 'ਚ 6 ਲੋਕ ਆਈ.ਸੀ.ਯੂ. 'ਚ ਦਾਖਿਲ

ਐਲਬਰਟਾ ਦੇ ਵਿੱਚ ਕੋਵਿਡ-19 ਦੇ 27 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,229 ਤੱਕ ਪਹੁੰਚ ਗਈ ਹੈ। 2 ਹੋਰ ਪੀੜਤਾਂ ਦੀ ਮੌਤ ਦੀ ਵੀ ਜਾਣਕਾਰੀ ਸਾਂਝੀ ਕੀਤੀ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 151 ਹੋ ਗਈ ਹੈ। ਐਲਬਰਟਾ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 356 ਹੈ। ਕੁਲ 46 ਲੋਕ ਹਸਪਤਾਲ 'ਚ ਦਾਖਿਲ ਹਨ, ਅਤੇ ਇਨ੍ਹਾਂ ਵਿੱਚ 6 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 656, ਮੈਨੀਟੋਬਾ 'ਚ 300, ਨਿਊ ਬਰੰਸਵਿਕ 'ਚ 147, ਨੋਵਾ ਸਕੌਸ਼ੀਆ 'ਚ 1,060, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,897 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 55,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link