15.63C Vancouver
ADS

Feb 18, 2021 2:07 AM -

ਬੀ.ਸੀ. 'ਚ 26,030 ਲੋਕਾਂ ਨੂੰ ਕੀਤਾ ਜਾ ਚੁੱਕਿਆ ਵੈਕਸੀਨੇਟ; ਅੱਜ 427 ਮਾਮਲੇ ਤੇ 3 ਮੌਤਾਂ ਹੋਈਆਂ ਰਿਪੋਰਟ

Share On
427-new-covid-19-cases-and-3-deaths-reported-in-b-c
The provincial health officer of B.C. Dr. Bonnie Henry during a news conference. Victoria, B.C. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 427 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 3 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 74,710 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,317 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,150 ਤੱਕ ਪਹੁੰਚ ਗਏ ਹਨ।

ਕੁੱਲ 232 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 63 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਸੂਬੇ ਦੇ 176,015 ਲੋਕਾਂ ਨੂੰ ਕੀਤਾ ਜਾ ਚੁੱਕਾ ਵੈਕਸੀਨੇਟ

ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 176,015 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 26,030 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।

ਬੁੱਧਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 188,500 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link