11.81C Vancouver
ADS

Aug 28, 2020 1:52 AM -

ਕੈਨੇਡਾ 'ਚ 432 ਮਾਮਲੇ ਹੋਏ ਰਿਪੋਰਟ, ਔਂਟੈਰੀਓ, ਕਿਊਬੈਕ ਤੇ ਐਲਬਰਟਾ 'ਚ ਦਰਜ ਹੋਏ 100 ਤੋਂ ਵੱਧ ਮਾਮਲੇ

Share On
432-covid-19-cases-reported-in-canada-over-100-cases-reported-in-ontario-quebec-and-alberta
People wait in line at a COVID-19 testing facility in Burnaby, B.C., on Thursday, August 13, 2020. THE CANADIAN PRESS/Darryl Dyck

ਵੀਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 126,848 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,102 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,12,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 68 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 68 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 5,372 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 204 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 906 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ 100 ਤੋਂ ਵੱਧ ਮਾਮਲੇ ਹੋਏ ਦਰਜ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 118 ਮਾਮਲੇ ਦਰਜ ਕੀਤੇ ਗਏ ਹਨ। 5 ਦਿਨ ਬਾਅਦ ਕੱਲ ਪਹਿਲਾ ਮੌਕਾ ਸੀ ਜਦ ਔਂਟੈਰੀਓ ਦੇ ਵਾਇਰਸ ਸੰਬੰਧੀ ਮਾਮਲੇ 100 ਤੋਂ ਘਟ ਰਹੇ ਸਨ, ਪਰ ਅੱਜ ਫਿਰ ਇਹ ਮਾਮਲੇ 100 ਦੇ ਪਾਰ ਹੋ ਗਏ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 41,813 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 37,940 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,803 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ, ਜਿਸ 'ਚ ਅੱਜ ਦੀ ਇੱਕ ਵਾਇਰਸ ਪੀੜਤ ਦੀ ਮੌਤ ਵੀ ਸ਼ਾਮਿਲ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,070 ਹੈ।


ਕਿਊਬੈਕ 'ਚ ਦੋ ਵਾਇਰਸ ਪੀੜਤਾਂ ਦੀ ਮੌਤ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 111 ਮਾਮਲੇ ਰਿਪੋਰਟ ਕੀਤੇ ਗਏ ਹਨ। ਲਗਾਤਾਰ ਕਈ ਦਿਨ ਤੱਕ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਘੱਟ ਰਹਿਣ ਤੋਂ ਬਾਅਦ, ਬੁੱਧਵਾਰ ਅਤੇ ਵੀਰਵਾਰ ਨੂੰ ਮਾਮਲਿਆਂ 'ਚ ਵੱਡਾ ਵਾਧਾ ਹੋਇਆ ਹੈ। ਹੁਣ ਕਿਊਬੈਕ 'ਚ 62,056 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 142 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 118 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,750 ਦੱਸੀ ਗਈ ਹੈ, ਜਿਸ ਦੇ ਵਿੱਚ ਅੱਜ ਦੀ ਵਾਇਰਸ ਪੀੜਤਾਂ ਸੰਬੰਧੀ ਦੋ ਮੌਤ ਦੇ ਮਾਮਲੇ ਵੀ ਸ਼ਾਮਿਲ ਹਨ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,298 ਹੈ।


ਐਲਬਰਟਾ 'ਚ ਮੌਤਾਂ ਦੀ ਗਿਣਤੀ 237 ਤੱਕ ਪਹੁੰਚੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 108 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੱਲ ਸੂਬੇ 'ਚ 127 ਮਾਮਲੇ ਰਿਪੋਰਟ ਹੋਏ ਸਨ। ਐਲਬਰਟਾ 'ਚ ਵਾਇਰਸ ਪੀੜਤਾਂ ਦੀ ਗਿਣਤੀ 13,318 ਹੋ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 237 ਹੋ ਗਈ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,158 ਤੱਕ ਪਹੁੰਚ ਗਈ ਹੈ। ਯਾਦ ਰਹੇ ਐਲਬਰਟਾ 'ਚ ਹੁਣ ਤੱਕ 9 ਲੱਖ ਤੋਂ ਵਧੇਰੇ ਟੈਸਟ ਕੀਤੇ ਜਾ ਚੁੱਕੇ ਹਨ। ਅੱਜ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਵਿਦਿਆਰਥੀਆਂ ਦੀ ਸਕੂਲਾਂ 'ਚ ਸੁਰੱਖਿਅਤ ਵਾਪਸੀ ਸੰਬੰਧੀ ਵੀ ਵੇਰਵੇ ਸਾਂਝੇ ਕੀਤੇ। ਉਨ੍ਹਾਂ ਜ਼ੋਰ ਦਿੱਤਾ ਕਿ ਜੇਕਰ ਕੋਈ ਵਿਦਿਆਰਥੀ ਜਾਂ ਅਧਿਆਪਕ ਬਿਮਾਰ ਮਹਿਸੂਸ ਕਰਦਾ ਹੈ, ਤਾਂ ਸਕੂਲ ਜਾਣ ਤੋਂ ਗੁਰੇਜ਼ ਕੀਤਾ ਜਾਵੇ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਸਸਕੈਚਵਿਨ ਵਿੱਚ 1,609, ਮੈਨੀਟੋਬਾ 'ਚ 1,064, ਨਿਊ ਬਰੰਸਵਿਕ 'ਚ 190, ਨੋਵਾ ਸਕੌਸ਼ੀਆ 'ਚ 1,081, ਪੀ.ਈ.ਆਈ. 'ਚ 44, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 268 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,102 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,12,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
b-c-municipalities-urge-eby-to-hold-provincial-election-after-local-vote
Punjabi

ਸੂਬਾਈ ਚੋਣਾਂ ਨੂੰ ਲੋਕਲ ਚੋਣਾਂ ਤੋਂ ਬਾਅਦ ਕਰਵਾਉਣ ਦੀ ਮੰਗ, ਡੇਵਿਡ ਈਬੀ ਦੇ ਸੰਕੇਤਾਂ ਮਗਰੋਂ ਗਰਮਾਈ ਸਿਆਸਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸਮੇਂ ਤੋਂ ਪਹਿਲਾਂ ਚੋਣਾਂ ਕਰਵਾਏ ਜਾਣ ਦੇ ਸੰਕੇਤਾਂ ਨਾਲ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਵਿਚਕਾਰ ਬੀ.ਸੀ. ਮਿਉਂਸਪੈਲਟੀਆਂ ਦੀ ਯੂਨੀਅਨ ਦੀ ਪ੍ਰਧਾਨ ਕੋਰੀ ਰੈਮਸੇ ਨੇ ਕੋਈ ਵੀ ਸੰਭਾਵਿਤ ਮਿਡ-ਟਰਮ ਚੋਣਾਂ ਨਗਰ-ਪਾਲਿਕਾ ਚੋਣਾਂ ਸੰਪੰਨ ਹੋਣ ਮਗਰੋਂ ਹੀ ਰੱਖੇ ਜਾਣ ਦੀ ਮੰਗ ਕੀਤੀ ਹੈ।
police-take-major-action-in-burnaby-hospital-fire-case-after-six-year-investigation
Punjabi

ਛੇ ਸਾਲਾਂ ਦੀ ਲੰਬੀ ਜਾਂਚ ਤੋਂ ਬਾਅਦ ਬਰਨਬੀ ਹਸਪਤਾਲ ਅੱਗ ਮਾਮਲੇ ’ਚ ਪੁਲਿਸ ਦੀ ਵੱਡੀ ਕਾਰਵਾਈ

ਬਰਨਬੀ ਹਸਪਤਾਲ ਵਿਚ ਸਾਲ 2020 ਵਿਚ ਲਗਾਈ ਗਈ ਅੱਗ ਦੇ ਮਾਮਲੇ ਵਿਚ ਪੁਲਿਸ ਨੇ ਐਲਬਰਟਾ ਦੇ ਇੱਕ 29 ਸਾਲਾ ਵਿਅਕਤੀ ਨੂੰ ਚਾਰਜ ਕੀਤਾ ਹੈ। ਬਰਨਬੀ ਆਰ.ਸੀ.ਐਮ.ਪੀ. ਮੁਤਾਬਕ, ਕਰੀਬ ਛੇ ਸਾਲਾਂ ਦੀ ਲੰਮੀ ਜਾਂਚ ਤੋਂ ਬਾਅਦ ਬੀ.ਸੀ.ਪ੍ਰੋਸੀਕਿਊਸ਼ਨ ਸਰਵਿਸ ਨੇ 8 ਸਤੰਬਰ ਨੂੰ ਮੁਲਜ਼ਮ Yu Yun Wang ਖਿਲਾਫ ਅੱਗਜ਼ਨੀ ਅਤੇ ਮਨੁੱਖੀ ਜਾਨ ਨੂੰ ਖ਼ਤਰੇ ਵਿਚ ਪਾਉਣ ਦੇ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਹੈ।
alberta-man-sentenced-to-12-years-for-sexual-assaults-on-vulnerable-women
Punjabi

ਕੈਲਗਰੀ ਨੇੜੇ ਔਰਤਾਂ ਨਾਲ ਜਿਨਸੀ ਹਮਲਿਆਂ ਦੇ ਮਾਮਲੇ ’ਚ ਐਲਬਰਟਾ ਦੇ ਵਿਅਕਤੀ ਨੂੰ 12 ਸਾਲ ਦੀ ਸਜ਼ਾ

ਕੈਲਗਰੀ ਨੇੜੇ ਇੱਕ ਪੇਂਡੂ ਇਲਾਕੇ ਵਿੱਚ ਔਰਤਾਂ ਨਾਲ ਜਿਨਸੀ ਹਮਲੇ ਕਰਨ ਵਾਲੇ ਰਿਚਰਡ ਰੌਬਰਟ ਮਾਨਥਾ ਨੂੰ ਲੰਬੀ ਸੁਣਵਾਈ ਦੇ ਬਾਅਦ ਅੱਜ 12 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।ਕੈਲਗਰੀ ਦੇ ਰਹਿਣ ਵਾਲੇ 62 ਸਾਲਾ ਮਾਨਥਾ ਨੂੰ ਇਹ ਸਜ਼ਾ 2019 ਤੋਂ 2023 ਦੇ ਵਿਚਕਾਰ 3 ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਨੂੰ ਡਰੱਗਜ਼ ਦੇਣ ਦੇ ਦੋਸ਼ਾਂ ਕਾਰਨ ਮਿਲੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link