Feb 25, 2021 2:31 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 456 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 78,278 ਤੱਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,338 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,668 ਤੱਕ ਪਹੁੰਚ ਗਏ ਹਨ।
ਕੁੱਲ 237 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 64 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਹੋ ਚੁੱਕੀ 300,000 ਤੋਂ ਵੱਧ ਕੋਵਿਡ-19 ਸੰਬੰਧੀ ਖੁਰਾਕਾਂ ਦੀ ਡਿਲੀਵਰੀ
ਬੀ.ਸੀ. 'ਚ ਹੁਣ ਤਕ ਕੋਵਿਡ-19 ਵੈਕਸੀਨ ਦੀਆਂ 230,875 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 62,608 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਬੁੱਧਵਾਰ ਤਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਸੂਬੇ 'ਚ ਵਾਇਰਸ ਸੰਬੰਧੀ 3,00,000 ਤੋਂ ਵਧੇਰੇ ਖੁਰਾਕਾਂ ਦੀ ਡਿਲੀਵਰੀ ਹੋ ਚੁੱਕੀ ਹੈ।
ਹੁਣ ਤੱਕ ਸੂਬੇ 'ਚ ਕੁੱਲ 307,840 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।
ਯਾਦ ਰਹੇ ਬੀ.ਸੀ. 'ਚ ਨਵੇਂ ਵਾਇਰਸ ਵੇਰੀਐਂਟਸ ਦੇ 101 ਮਾਮਲੇ ਰਿਪੋਰਟ ਹੋ ਚੁੱਕੇ ਹਨ।




