9.68C Vancouver
ADS

Mar 2, 2022 8:33 PM - The Canadian Press

ਬੱਚਿਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ 47 ਕਨੇਡੀਅਨ ਲੋਕ ਗ੍ਰਿਫਤਾਰ

Share On
47-canadians-charged-in-global-investigation-related-to-online-child-sexual-exploitation
47 Canadians have been arrested and 12 children have been removed from abusive situations as part of a global investigation into online child sexual exploitation, the RCMP said Wednesday. (Photo - ANI)

ਆਰ.ਸੀ.ਐਮ.ਪੀ. ਨੇ ਜਾਣਕਾਰੀ ਦਿੱਤੀ ਹੈ ਕਿ 47 ਕਨੇਡੀਅਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 12 ਬੱਚਿਆਂ ਨੂੰ ਸ਼ੋਸ਼ਣ ਦੇ ਹਾਲਾਤਾਂ ਵਿੱਚੋਂ ਬਚਾਇਆ ਗਿਆ ਹੈ।

ਔਨਲਾਈਨ ਚਾਈਲਡ ਸੈਕਸ਼ੁਅਲ ਐਕਸਪਲੌਏਟੇਸ਼ਨ ਨਾਲ ਸੰਬੰਧਤ ਇੱਕ ਗਲੋਬਲ ਜਾਂਚ ਦੌਰਾਨ ਇਹ ਗ੍ਰਿਫਤਾਰੀਆਂ ਹੋਈਆਂ ਹਨ।

ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਕੈਨੇਡਾ 'ਚ 186 ਦੋਸ਼ ਤੈਅ ਕੀਤੇ ਜਾ ਚੁੱਕੇ ਹਨ।

ਇਸ ਇਨਵੈਸਟੀਗੇਸ਼ਨ ਨੂੰ ਆਪਰੇਸ਼ਨ ਐਚ ਦਾ ਨਾਮ ਦਿੱਤਾ ਗਿਆ ਸੀ।

ਪੁਲਿਸ ਦਾ ਕਹਿਣਾ ਹੈ ਕਿ ਬੀਤੇ 2 ਸਾਲ 'ਚ ਕੁੱਲ 8 ਸੂਬਿਆਂ 'ਚ ਗ੍ਰਿਫਤਾਰੀਆਂ ਹੋਈਆਂ ਹਨ ਅਤੇ ਜਾਂਚ ਜਾਰੀ ਹੈ।

ਮਾਮਲੇ 'ਚ ਜਾਂਚ ਸਾਲ 2019 ਦੀ ਪਤਝੜ 'ਚ ਨਿਊਜੀਲੈਂਡ ਤੋਂ ਸ਼ੁਰੂ ਹੋਈ ਸੀ।

ਉਸ ਮੌਕੇ ਅਫਸਰਾਂ ਨੂੰ ਇੱਕ ਇਲੈਕਟਰੌਨਿਕ ਸਰਵਿਸ ਪ੍ਰੋਵਾਈਡਰ ਨੇ ਸਾਵਧਾਨ ਕੀਤਾ ਸੀ ਕਿ ਵੱਡੀ ਗਿਣਤੀ 'ਚ ਸਬਸਕ੍ਰਾਈਬਰਸ ਵੱਲੋਂ ਔਨਲਾਈਨ ਢੰਗ ਨਾਲ ਬੱਚਿਆਂ ਨਾਲ ਸੰਬੰਧਤ ਹਿੰਸਕ ਜਿਨਸੀ ਸ਼ੋਸ਼ਣ ਦਾ ਕੰਟੈਂਟ ਸਾਂਝਾ ਕੀਤਾ ਜਾ ਰਿਹਾ ਹੈ।

ਕਰੀਬ 90,000 ਅਕਾਊਂਟਸ ਦਾ ਪਤਾ ਲੱਗਿਆ ਜਿੱਥੇ ਚਾਈਲਡ ਸੈਕਸ਼ੁਅਲ ਸ਼ੋਸ਼ਣ ਦਾ ਮੈਟੀਰੀਅਲ ਉਪਲਬਧ ਸੀ।

Latest news

no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
b-c-premier-david-eby-begins-first-trade-mission-to-china
Punjabi

ਪ੍ਰੀਮੀਅਰ ਈਬੀ ਚੀਨ ਦੇ ਪਹਿਲੇ ਵਪਾਰਕ ਦੌਰੇ 'ਤੇ, ਅਮਰੀਕੀ ਨਿਰਭਰਤਾ ਘਟਾਉਣ 'ਤੇ ਫੋਕਸ

ਪ੍ਰੀਮੀਅਰ ਡੇਵਿਡ ਈਬੀ ਸ਼ਨੀਵਾਰ ਤੋਂ ਚੀਨ ਦੇ ਆਪਣੇ ਪਹਿਲੇ ਵਪਾਰਕ ਦੌਰੇ 'ਤੇ ਹਨ, ਜਿਸ ਦਾ ਮੁੱਖ ਉਦੇਸ਼ ਅਮਰੀਕਾ 'ਤੇ ਸੂਬੇ ਦੀ ਨਿਰਭਰਤਾ ਨੂੰ ਘਟਾਉਣਾ ਅਤੇ ਅਗਲੇ 10 ਸਾਲਾਂ ਵਿਚ ਗੈਰ-ਅਮਰੀਕੀ ਬਾਜ਼ਾਰਾਂ ਨਾਲ ਅੰਤਰਰਾਸ਼ਟਰੀ ਵਪਾਰ ਨੂੰ ਦੁੱਗਣਾ ਕਰਨਾ ਹੈ। ਚੀਨ ਬੀ.ਸੀ. ਦਾ ਦੂਜਾ ਸਭ ਤੋਂ ਵੱਡਾ ਵਪਾਰਕ ਭਾਈਵਾਲ ਹੈ ਅਤੇ ਇਸ ਯਾਤਰਾ ਦੌਰਾਨ ਈਬੀ ਬੀਜਿੰਗ, ਸ਼ੰਘਾਈ ਅਤੇ Guangzhou ਵਰਗੇ ਪ੍ਰਮੁੱਖ ਸ਼ਹਿਰਾਂ ਵਿਚ ਸਰਕਾਰੀ ਅਤੇ ਕਾਰੋਬਾਰੀ ਆਗੂਆਂ ਨਾਲ ਮੁਲਾਕਾਤਾਂ ਕਰਨਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link