18.26C Vancouver
ADS

Jul 30, 2020 12:36 AM -

ਕੈਨੇਡਾ 'ਚ ਕੋਵਿਡ-19 ਦੇ 476 ਮਾਮਲੇ ਹੋਏ ਰਿਪੋਰਟ, ਔਂਟੈਰੀਓ 'ਚ ਮਾਮਲਿਆਂ 'ਚ ਦਰਜ ਹੋਈ ਗਿਰਾਵਟ ਪਰ ਐਲਬਰਟਾ 'ਚ ਵਾਇਰਸ ਸੰਬੰਧੀ ਮਾਮਲੇ ਵਧੇ

Share On
470-covid-19-cases-reported-in-canada-ontario-numbers-drop-and-alberta-virus-figures-cuntinue-to-rise
People attend a COVID testing centre at a Hospital in Ajax, Ont., on Tuesday July 28, 2020. THE CANADIAN PRESS/Chris Young

ਬੁੱਧਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 115,470 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 476 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,917 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 41 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 41 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਚੰਗੀ ਖਬਰ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,562 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਪ੍ਰੈਸ ਰਿਲੀਜ਼ ਜ਼ਰੀਏ ਅੱਜ ਦੇ ਅੰਕੜੇ ਸਾਂਝੇ ਕੀਤੇ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 194 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 259 ਦੱਸੀ ਗਈ ਹੈ।


ਔਂਟੈਰੀਓ 'ਚ ਵਾਇਰਸ ਪੀੜਤਾਂ ਦਾ ਕਈ ਮਹੀਨਿਆਂ ਦਾ ਸਭ ਤੋਂ ਛੋਟਾ ਅੰਕੜਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ 76 ਮਾਮਲੇ ਸਾਹਮਣੇ ਆਏ ਹਨ। ਲਗਾਤਾਰ ਕਈ ਦਿਨ ਤੱਕ 200 ਤੋਂ ਘੱਟ ਮਾਮਲੇ ਦਰਜ ਕੀਤੇ ਜਾਣ ਤੋਂ ਬਾਅਦ, ਅੱਜ ਸੂਬੇ ਦੇ ਮਾਮਲਿਆਂ 'ਚ ਵੱਡੀ ਗਿਰਾਵਟ ਆਈ ਹੈ, ਅਤੇ ਇਹ ਮਾਰਚ ਤੋਂ ਬਾਅਦ, ਪਹਿਲਾ ਮੌਕਾ ਹੈ ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਹੇਠਾਂ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 38,986 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ 24 ਮਾਰਚ ਨੂੰ ਸੂਬੇ 'ਚ 85 ਮਾਮਲੇ ਰਿਪੋਰਟ ਹੋਏ ਸਨ ਜੋ ਕਿ ਹੁਣ ਤੱਕ ਦਾ ਸਭ ਤੋਂ ਛੋਟਾ ਅੰਕੜਾ ਸੀ। ਇਸ ਤੋਂ ਬਾਅਦ 24 ਅਪ੍ਰੈਲ ਨੂੰ ਔਂਟੈਰੀਓ 'ਚ 640 ਮਾਮਲੇ ਰਿਪੋਰਟ ਹੋਏ ਸਨ, ਜੋ ਸੂਬੇ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਅੰਕੜਾ ਸੀ। ਹੁਣ ਤੱਕ ਔਂਟੈਰੀਓ ਦੇ 2,769 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ।


ਕਿਊਬੈਕ 'ਚ 176 ਵਾਇਰਸ ਪੀੜਤਾਂ ਦੀ ਜਾਣਕਾਰੀ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 176 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 15 ਦਿਨ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 59,073 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 169 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 176 ਨਵੇਂ ਮਾਮਲੇ ਰਿਪੋਰਟ ਹੋਏ ਹਨ, ਜਦਕਿ ਕਿਸੇ ਹੋਰ ਵਾਇਰਸ ਪੀੜਤਾਂ ਨੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,670 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 2,500 ਦੇ ਕਰੀਬ ਹੈ।


ਐਲਬਰਟਾ 'ਚ 3 ਵਾਇਰਸ ਪੀੜਤਾਂ ਨੇ ਤੋੜਿਆ ਦਮ

ਐਲਬਰਟਾ ਦੇ ਵਿੱਚ ਕੋਵਿਡ-19 ਦੇ 133 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 10,603 ਹੋ ਗਈ ਹੈ। ਐਲਬਰਟਾ 'ਚ 3 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 190 ਹੋ ਗਈ ਹੈ। ਕੱਲ ਐਲਬਰਟਾ 'ਚ 80 ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਦਾ ਅੰਕੜਾ ਕਾਫੀ ਵੱਡਾ ਜਾਪਦਾ ਹੈ। ਹਾਲਾਂਕਿ ਸੂਬੇ 'ਚ ਲਗਾਤਾਰ 100 ਤੋਂ ਵੱਧ ਮਾਮਲੇ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,430 ਦੱਸੀ ਗਈ ਹੈ। ਸੂਬੇ ਦੇ 87 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 17 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਸਸਕੈਚਵਿਨ ਵਿੱਚ 1,268 ਮਾਮਲੇ ਰਿਪੋਰਟ ਹੋਏ ਹਨ, ਜਿੱਥੇ ਅੱਜ 50 ਨਵੇਂ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਸਕੈਚਵਿਨ 'ਚ ਇੱਕ ਸਮੇਂ ਵਾਇਰਸ ਸੰਬੰਧੀ ਮਾਮਲਿਆਂ ਦਾ ਅੰਕੜਾ ਬੇਹੱਦ ਘੱਟ ਰਹਿਣਾ ਸ਼ੁਰੂ ਹੋ ਗਿਆ ਸੀ, ਪਰ ਬੀਤੇ ਕੁਝ ਦਿਨਾਂ 'ਚ ਇਸ ਅੰਕੜੇ 'ਚ ਵੱਡਾ ਵਾਧਾ ਵੇਖਣ ਨੂੰ ਮਿਲਿਆ ਹੈ। ਇਸ ਤੋਂ ਅਲਾਵਾ ਮੈਨੀਟੋਬਾ 'ਚ 470, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,917 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link