Feb 6, 2021 3:46 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 471 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 6 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 69,716 ਤੱਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,246 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,423 ਤੱਕ ਪਹੁੰਚ ਗਏ ਹਨ।
ਕੁੱਲ 253 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 70 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ ਦੇ 149,564 ਲੋਕਾਂ ਨੂੰ ਕੀਤਾ ਜਾ ਚੁੱਕਾ ਵੈਕਸੀਨੇਟ
ਹੁਣ ਤੱਕ ਬੀ.ਸੀ. 'ਚ ਕੋਵਿਡ-19 ਵੈਕਸੀਨ ਦੀਆਂ 149,564 ਖੁਰਾਕਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।
ਸ਼ੁੱਕਰਵਾਰ ਤੱਕ ਦੇ ਅੰਕੜਿਆਂ ਅਨੁਸਾਰ ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 156,250 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।
ਡਾ. ਹੈਨਰੀ ਨੇ ਦੱਸਿਆ ਕਿ ਹੁਣ ਤੱਕ ਪ੍ਰਦਾਨ ਕੀਤੀਆਂ ਗਈਆਂ ਖੁਰਾਕਾਂ 'ਚ 10,366 ਲੋਕ ਅਜਿਹੇ ਹਨ ਜਿੰਨਾ ਨੂੰ ਵੈਕਸੀਨ ਦੀ ਦੂਜੀ ਖੁਰਾਕ ਵੀ ਪ੍ਰਦਾਨ ਕੀਤੀ ਜਾ ਚੁੱਕੀ ਹੈ।




