14.46C Vancouver
ADS

Jun 11, 2020 1:43 AM -

ਕੈਨੇਡਾ 'ਚ 472 ਕੋਵਿਡ-19 ਮਾਮਲੇ ਤੇ 63 ਮੌਤਾਂ ਹੋਈਆਂ ਰਿਪੋਰਟ

Share On
472-covid-19-cases-and-63-deaths-reported-in-canada
Health-care workers wait for people to tested at a COVID-19 mobile testing clinic in Montreal, Sunday, May 31, 2020, as the COVID-19 pandemic continues in Canada and around the world. THE CANADIAN PRESS/Graham Hughes

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 97,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 97,125 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ 472 ਵਾਇਰਸ ਸੰਬੰਧੀ ਮਾਮਲੇ ਰਿਪੋਰਟ ਕੀਤੇ ਗਏ ਹਨ। ਇਸ ਤੋਂ ਅਲਾਵਾ ਅੱਜ ਦੇਸ਼ 'ਚ ਕੋਰੋਨਾ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦੀ ਗਿਣਤੀ 63 ਦੱਸੀ ਗਈ ਹੈ। ਕੈਨੇਡਾ 'ਚ ਕੁੱਲ 7,960 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 56,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਲਗਾਤਾਰ ਪੰਜਵੇਂ ਦਿਨ ਕਿਸੇ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 12 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਤੋਂ ਬਚਾਅ ਰਿਹਾ ਹੈ। ਇਹ ਲਗਾਤਾਰ ਪੰਜਵਾਂ ਦਿਨ ਹੈ ਜਦ ਕਿਸੇ ਵਾਇਰਸ ਪੀੜਤ ਨੇ ਜਾਨ ਨਹੀਂ ਗਵਾਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,680 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਇੱਕ ਸਾਂਝੇ ਬਿਆਨ ਰਾਹੀਂ ਅੱਜ ਦੀ ਜਾਣਕਾਰੀ ਜਾਰੀ ਕੀਤੀ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 167 ਹੈ। ਸੂਬੇ ਵਿੱਚ ਵਾਇਰਸ ਸੰਬੰਧੀ 185 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,328 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ 251 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 31,000 ਦਾ ਅੰਕੜਾ ਟੱਪ ਗਈ ਹੈ। ਸੂਬੇ 'ਚ 31,341 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਸੂਬੇ 'ਚ ਇਸ ਵਾਇਰਸ ਸੰਬੰਧੀ 251 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 11 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤਕ ਸੂਬੇ ਦੇ 2,475 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਹਾਲਾਂਕਿ ਸੂਬੇ ਦੇ 25,380 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ 52 ਵਾਇਰਸ ਪੀੜਤਾਂ ਦੀ ਗਈ ਜਾਨ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਕੱਲ ਹੀ 5,000 ਤੋਂ ਪਾਰ ਹੋ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 53,341 ਹੋ ਗਈ ਹੈ। ਹਾਲਾਂਕਿ ਕਿਊਬੈਕ, 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਸੂਬੇ 'ਚ ਵਾਇਰਸ ਸੰਬੰਧੀ 156 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਸੂਬੇ 'ਚ 52 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,081 ਹੋ ਗਈ ਹੈ।


ਐਲਬਰਟਾ 'ਚ 47 ਨਵੇਂ ਮਾਮਲੇ ਹੋਏ ਦਰਜ

ਐਲਬਰਟਾ ਦੇ ਵਿੱਚ ਕੋਵਿਡ-19 ਦੇ 47 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,276 ਤੱਕ ਪਹੁੰਚ ਗਈ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਤੋਂ ਬਚਾਅ ਰਿਹਾ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 151 ਹੈ। ਐਲਬਰਟਾ 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ 371 ਹੈ। ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਦਾ ਕਹਿਣਾ ਹੈ ਕਿ, ਪ੍ਰੋਐਕਟਿਵ ਟੈਸਟਿੰਗ ਆਸਰੇ ਹੀ ਐਲਬਰਟਾ 'ਚ ਸ਼ੁੱਕਰਵਾਰ ਤੋਂ ਸਪਾ, ਪੂਲ, ਕਸੀਨੋ, ਚਰਚ, ਫਿਲਮ ਥੀਏਟਰ ਅਤੇ ਹੋਰ ਵਪਾਰਾਂ ਨੂੰ ਖੋਲ੍ਹਿਆ ਜਾ ਰਿਹਾ ਹੈ।


ਬਾਕੀ ਸੂਬਿਆਂ ਦਾ ਹਾਲ

ਇਸਤੋਂ ਅਲਾਵਾ ਐਲਬਰਟਾ 'ਚ 7,276, ਸਸਕੈਚਵਿਨ ਵਿੱਚ 658, ਮੈਨੀਟੋਬਾ 'ਚ 300, ਨਿਊ ਬਰੰਸਵਿਕ 'ਚ 151, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,960 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 56,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link