11.54C Vancouver
ADS

Oct 26, 2022 12:17 AM - The Canadian Press

ਬੀ.ਸੀ. ਦੇ ਮੋਸਟ ਵਾਂਟਿਡ 5 ਲੋਕਾਂ ਬਾਰੇ ਕਰਾਈਮ ਸਟੌਪਰਸ ਨੇ ਦਿੱਤੀ ਜਾਣਕਾਰੀ, ਇੱਕ ਦੀ ਜਾਣਕਾਰੀ ਦੇਣ 'ਤੇ ਮਿਲੇਗਾ $250,000 ਦਾ ਇਨਾਮ

Share On
5-scariest-and-least-wanted-trick-or-treaters-you-dont-want-on-your-doorstep-this-halloween
Metro Vancouver Crime Stoppers has released its list of BC's five most wanted criminals. (Photo - Crime stoppers)

ਮੈਟਰੋ ਵੈਨਕੂਵਰ ਕਰਾਈਮ ਸਟੌਪਰਸ ਵੱਲੋਂ ਬੀ.ਸੀ. ਦੇ 5 ਮੋਸਟ ਵਾਂਟਿਡ ਕ੍ਰਿਮੀਨਲਸ ਦੀ ਸੂਚੀ ਜਾਰੀ ਕੀਤੀ ਗਈ ਹੈ।

ਇਸ ਸੂਚੀ 'ਚ ਰਬੀਹ ਅਲਖਲੀਲ ਨੂੰ ਚੋਟੀ 'ਤੇ ਰੱਖਿਆ ਗਿਆ ਹੈ।

ਇਹ ਵਿਅਕਤੀ ਪੋਰਟ ਕੋਕਟਲਮ 'ਚ ਨੌਰਥ ਫਰੇਜ਼ਰ ਪਰੀਟ੍ਰਾਇਲ ਸੈਂਟਰ ਤੋਂ ਦੌੜ ਨਿਕਲਿਆ ਸੀ।

ਇਸ ਦੀ ਭਾਲ ਕੈਨੇਡਾ ਵਾਈਡ ਵਾਰੰਟ 'ਤੇ ਕੀਤੀ ਜਾ ਰਹੀ ਹੈ।

ਇਸ ਵਿਅਕਤੀ ਬਾਰੇ ਗ੍ਰਿਫਤਾਰੀ 'ਚ ਮਦਦ ਪ੍ਰਦਾਨ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਨੂੰ $250,000 ਦਾ ਇਨਾਮ ਦਿੱਤਾ ਜਾਵੇਗਾ।

ਇਸ ਵਿਅਕਤੀ 'ਤੇ ਕਤਲ ਅਤੇ ਕਤਲ ਦੀ ਸਾਜਿਸ਼ ਜਿਹੇ ਦੋਸ਼ ਲੱਗੇ ਹਨ।

ਇਸ ਵਿਅਕਤੀ ਸੰਬੰਧੀ ਪਹਿਲਾਂ ਬੋਲੋ (ਬੀ ਔਨ ਦ ਲੁੱਕਆਊਟ) ਪ੍ਰੋਗਰਾਮ ਵੱਲੋਂ ਵੀ ਜਾਣਕਾਰੀ ਜਾਰੀ ਕੀਤੀ ਗਈ ਸੀ ਅਤੇ ਇਹ ਵਿਅਕਤੀ ਦੇਸ਼ ਦੇ ਮੋਸਟ ਵਾਂਟਿਡ 25 ਲੋਕਾਂ ਦੀ ਸੂਚੀ 'ਚ ਵੀ ਟੌਪ 'ਤੇ ਸੀ।

ਕਰਾਈਮ ਸਟੌਪਰਸ ਵੱਲੋਂ ਜਾਰੀ ਬਾਕੀ ਦੇ 4 ਲੋਕਾਂ ਦੀ ਸੂਚੀ 'ਚ ਟਿਮੋਥੀ ਡੇਲ ਬੌਰਨਿਕ, ਰਿਕੋ ਜਾਨੋਲੀ, ਜੌਨ ਨੌਰਮੈਨ ਮੈਕੈਂਜੀ ਅਤੇ ਅਮਰਦੀਪ ਸਿੰਘ ਰਾਏ ਦੇ ਨਾਮ ਵੀ ਸ਼ਾਮਿਲ ਹਨ।

ਇਨ੍ਹਾਂ ਲੋਕਾਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਬਾਕੀ ਦੇ 4 ਲੋਕਾਂ ਦੀ ਭਾਲ ਸੈਕਿੰਡ ਡਿਗਰੀ ਕਤਲ, ਹਮਲੇ ਅਤੇ ਹੋਰ ਅਪਰਾਧਾਂ 'ਚ ਕੀਤੀ ਜਾ ਰਹੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link