13.39C Vancouver
ADS

Jun 16, 2020 3:35 PM -

ਕਨੇਡੀਅਨ ਐਮਰਜੈਂਸੀ ਰਿਸਪਾਂਸ ਬੈਨੇਫਿਟ ਨੂੰ 8 ਹਫਤਿਆਂ ਲਈ ਵਧਾਉਣ ਦਾ ਐਲਾਨ

Share On
500-a-week-covid-19-benefit-to-be-extended-8-weeks-trudeau
Prime Minister Justin Trudeau is seen during a news conference at Rideau Cottage in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮੁਤਾਬਕ ਕੋਵਿਡ-19 ਮਹਾਂਮਾਰੀ ਕਾਰਨ ਰੁਜ਼ਗਾਰ ਗਵਾ ਬੈਠੇ ਕਨੇਡੀਅਨ ਲੋਕਾਂ ਲਈ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਬੈਨੇਫਿਟ ਅੱਠ ਹਫਤਿਆਂ ਲਈ ਵਧਾ ਦਿੱਤਾ ਜਾਵੇਗਾ।

ਕਨੇਡੀਅਨ ਐਮਰਜੈਂਸੀ ਰਿਸਪਾਂਸ ਬੈਨੇਫਿਟ ਮੱਧ ਮਾਰਚ ਤੋਂ ਸ਼ੁਰੂ ਹੋ ਕੇ 16 ਹਫਤਿਆਂ ਲਈ $500 ਪ੍ਰਤੀ ਹਫਤਾ ਮੁਹੱਈਆ ਕਰਵਾਉਂਦਾ ਹੈ ਅਤੇ ਜ਼ਿਆਦਾਤਰ ਲੋਕਾਂ ਲਈ ਇਸ ਦੀ ਮਿਆਦ ਜਲਦ ਹੀ ਖਤਮ ਹੋਣ ਵਾਲੀ ਹੈ।

ਟਰੂਡੋ ਨੇ ਕਿਹਾ ਕਿ ਨੋਵਲ ਕਰੋਨਾਵਾਇਰਸ ਕਾਰਨ ਵਪਾਰਾਂ ਦੇ ਬੰਦ ਹੋ ਜਾਣ ਦੀ ਵਜ੍ਹਾ ਨਾਲ ਪ੍ਰਭਾਵਿਤ ਹੋਈ ਅਰਥ ਵਿਵਸਥਾ ਜਿੱਥੇ ਹੌਲੀ ਹੌਲੀ ਠੀਕ ਹੋ ਰਹੀ ਹੈ ਉੱਥੇ ਹੀ ਹਾਲੇ ਹੋਰ ਕੰਮ ਹੋਣਾ ਬਾਕੀ ਹੈ।

ਕਨੇਡੀਅਨ ਐਮਰਜੈਂਸੀ ਰਿਸਪਾਂਸ ਬੈਨੇਫਿਟ ਨੂੰ ਅਗਾਂਹ ਵਧਾਉਣ ਦੀ ਮੰਗ ਨਿਊ ਡੈਮੋਕਰੇਟਸ ਵੱਲੋਂ ਕੀਤੀ ਜਾਂਦੀ ਰਹੀ ਹੈ ਜਿਸ ਦੇ ਬਦਲੇ ਆਉਣ ਵਾਲੀ ਵਿਸ਼ਵਾਸ ਵੋਟ ਵਿੱਚ ਉਹ ਘੱਟ ਗਿਣਤੀ ਲਿਬਰਲਾਂ ਨੂੰ ਆਪਣਾ ਸਮਰਥਨ ਦੇਣ ਲਈ ਤਿਆਰ ਹਨ।

ਇਸ ਬੈਨੇਫਿਟ ਦਾ ਬਜਟ $60 ਬਿਲੀਅਨ ਹੈ ਅਤੇ 4 ਜੂਨ ਤੱਕ ਇਸ ਦਾ $43.51 ਬਿਲੀਅਨ ਖਰਚਾ ਸਰਕਾਰ ਨੂੰ ਚੁੱਕਣਾ ਪਿਆ ਹੈ।

ਟਰੂਡੋ ਨੇ ਖਰਚੇ ਦੇ ਹੋਰ ਵੇਰਵੇ ਸਾਂਝੇ ਨਹੀਂ ਕੀਤੇ ਪਰ ਕਿਹਾ ਕਿ ਵਪਾਰਾਂ ਦੇ ਦੁਬਾਰਾ ਖੁੱਲ੍ਹਣ ਨਾਲ ਉਮੀਦ ਹੈ ਕਿ ਘੱਟ ਲੋਕਾਂ ਨੂੰ ਬੈਨੇਫਿਟ ਉੱਤੇ ਨਿਰਭਰ ਕਰਨ ਦੀ ਲੋੜ ਪਵੇਗੀ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link