30.48C Vancouver
ADS

Jan 23, 2021 2:07 AM -

ਬੀ.ਸੀ. 'ਚ ਇਮਿਊਨਾਈਜ਼ੇਸ਼ਨ ਪ੍ਰੀਕਿਰਿਆ ਦੇ ਵੇਰਵੇ ਕੀਤੇ ਸਾਂਝੇ; ਅੱਜ ਕੋਵਿਡ-19 ਦੇ 508 ਮਾਮਲੇ ਤੇ 9 ਮੌਤਾਂ ਹੋਈਆਂ ਰਿਪੋਰਟ

Share On
508-new-covid-19-cases-and-9-deaths-reported-in-b-c-bc-has-rolled-out-the-next-stages-of-its-age-based-covid-19-vaccination-plan
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 508 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 9 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 63,484 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,128 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,479 ਤੱਕ ਪਹੁੰਚ ਗਏ ਹਨ।

ਕੁੱਲ 315 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 74 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 110,566 ਲੋਕਾਂ ਨੂੰ ਮਿਲ ਚੁੱਕੀ ਵੈਕਸੀਨ

ਬੀ.ਸੀ. 'ਚ ਕੋਵਿਡ-19 ਵੈਕਸੀਨ ਹਾਸਿਲ ਕਰ ਚੁੱਕੇ ਲੋਕਾਂ ਦੀ ਗਿਣਤੀ ਵੀਰਵਾਰ ਨੂੰ ਹੀ 100,000 ਦੇ ਪਾਰ ਪਹੁੰਚ ਚੁੱਕੀ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਸੂਬੇ 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਹੁਣ ਤੱਕ 110,566 ਵੈਕਸੀਨੇਸ਼ਨਸ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਇਸ 'ਚ 2,202 ਦੂਜੀਆਂ ਖੁਰਾਕਾਂ ਹੋਣ ਦੀ ਜਾਣਕਾਰੀ ਦਿੱਤੀ ਗਈ ਹੈ।

ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 1,44,550 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਬੀ.ਸੀ. 'ਚ ਇਮਿਊਨਾਈਜ਼ੇਸ਼ਨ ਪ੍ਰੀਕਿਰਿਆ ਦੇ ਵੇਰਵੇ ਕੀਤੇ ਜਾਰੀ

ਅੱਜ ਬੀ.ਸੀ. ਦੇ ਪ੍ਰੀਮਿਅਰ ਜੌਨ ਹੌਰਗਨ, ਸਿਹਤ ਮੰਤਰੀ ਐਡਰੀਅਨ ਡਿਕਸ, ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਬੀ.ਸੀ. 'ਚ ਵੈਕਸੀਨੇਸ਼ਨ ਦੇ ਵੰਢ ਦੇ ਮੁਖੀ, ਡਾ. ਪੈਨੀ ਬੈਲਮ ਨੇ ਵਿਕਸਿਨੇਸ਼ਨ ਪ੍ਰੀਕਿਰਿਆ ਦੇ ਫੇਜ਼ ਦੇ ਵੇਰਵੇ ਸਾਂਝੇ ਕੀਤੇ।

ਬੀ.ਸੀ. 'ਚ ਵੈਕਸੀਨੇਸ਼ਨ ਪ੍ਰੀਕਿਰਿਆ ਨੂੰ 4 ਫੇਜ਼ 'ਚ ਵੰਡਿਆ ਗਿਆ ਹੈ।

ਇਸ ਤਹਿਤ ਪਹਿਲੇ ਫੇਜ਼ ਦੀ ਵੈਕਸੀਨੇਸ਼ਨ ਪ੍ਰੀਕਿਰਿਆ ਦਿਸੰਬਰ ਮਹੀਨੇ ਤੋਂ ਜਾਰੀ ਦੱਸੀ ਗਈ ਹੈ।

ਦੂਜੇ ਫੇਜ਼ ਦੀ ਪ੍ਰੀਕਿਰਿਆ ਤਹਿਤ ਫਰਵਰੀ ਅਤੇ ਮਾਰਚ ਵਿੱਚ ਇਮਿਊਨਾਈਜ਼ੇਸ਼ਨ ਹੋਵੇਗੀ।

ਇਸ ਦੌਰਾਨ ਲੌਂਗ ਟਰਮ ਕੇਅਰ ਹੋਮਸ ਦੇ ਨਿਵਾਸੀਆਂ ਅਤੇ 80 ਸਾਲ ਤੋਂ ਵਧੇਰੀ ਉਮਰ ਦੇ ਲੋਕਾਂ ਨੂੰ ਵੈਕਸੀਨ ਪ੍ਰਦਾਨ ਕੀਤੀ ਜਾਵੇਗੀ।

ਇਸ ਤੋਂ ਬਾਅਦ ਤੀਜੇ ਅਤੇ ਚੌਥੇ ਫੇਜ਼ ਨੂੰ ਸਿਤੰਬਰ ਦੇ ਅੰਤ ਤੱਕ ਜਾਰੀ ਰੱਖਿਆ ਜਾਵੇਗਾ।

ਇਸ ਦੌਰਾਨ ਪਹਿਲਾਂ 75 ਤੋਂ 79 ਸਾਲ ਵਿਚਾਲੇ ਅਤੇ ਫਿਰ 70 ਤੋਂ 74 ਸਾਲ ਵਿਚਾਲੇ ਦੇ ਲੋਕਾਂ ਨੂੰ ਵੈਕਸੀਨ ਖੁਰਾਕਾਂ ਦਿੱਤੀਆਂ ਜਾਣਗੀਆਂ।

ਸਿਤੰਬਰ ਦੇ ਅੰਤ ਤੱਕ 4.3 ਮਿਲੀਅਨ ਲੋਕਾਂ ਨੂੰ ਵੈਕਸੀਨ ਪ੍ਰਦਾਨ ਕਰਨ ਦਾ ਟੀਚਾ ਹੈ।

ਫਾਈਜ਼ਰ ਵੈਕਸੀਨ 'ਚ ਵਿਘਨ ਲਈ ਫੈਡਰਲ ਸਰਕਾਰ ਨੂੰ ਨਿੰਦਣਾ ਗਲਤ: ਜੌਨ ਹੌਰਗਨ

ਪ੍ਰੀਮਿਅਰ ਜੌਨ ਹੌਰਗਨ ਨੇ ਕਿਹਾ ਹੈ ਕਿ ਫਾਈਜ਼ਰ ਬਾਇਓਐਨਟੈਕ ਕੋਵਿਡ-19 ਵੈਕਸੀਨ ਦੀ ਡਿਲੀਵਰੀ 'ਚ ਪਏ ਵਿਘਨ ਲਈ ਫੈਡਰਲ ਸਰਕਾਰ ਨੂੰ ਨਿੰਦਣਾ ਨਹੀਂ ਚਾਹੀਦਾ।

ਹੌਰਗਨ ਨੇ ਕਿਹਾ ਕਿ ਇਹ ਦੇਰੀ ਯੂਰੋਪ 'ਚ ਕੁਝ ਮਸਲਿਆਂ ਕਾਰਨ ਹੋਈ ਹੈ ਅਤੇ ਫੈਡਰਲ ਸਰਕਾਰ ਦੀ ਨਿੰਦਿਆ ਕਰਨ ਨਾਲ ਇਸ ਪ੍ਰੀਕਿਰਿਆ 'ਚ ਤੇਜ਼ੀ ਨਹੀਂ ਆਵੇਗੀ।

ਯਾਦ ਰਹੇ ਫਾਈਜ਼ਰ ਨੇ ਉਸ ਵੇਲੇ ਵੈਕਸੀਨ ਪ੍ਰੀਕਿਰਿਆ 'ਚ ਅੜਿੱਕੇ ਦੀ ਗੱਲ ਆਖੀ ਸੀ ਜਦ ਉਨ੍ਹਾਂ ਬੈਲਜੀਅਮ ਦੇ ਪਲਾਂਟ 'ਚ ਪ੍ਰੋਡਕਸ਼ਨ ਮਸਲਿਆਂ ਦੀ ਜਾਣਕਾਰੀ ਦਿੱਤੀ ਸੀ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link