16.71C Vancouver
ADS

Aug 1, 2020 12:34 AM -

ਕੈਨੇਡਾ 'ਚ ਕੋਵਿਡ-19 ਦੇ 513 ਮਾਮਲੇ ਹੋਏ ਰਿਪੋਰਟ, ਔਂਟੈਰੀਓ, ਕਿਊਬੈਕ, ਐਲਬਰਟਾ ਤੇ ਬੀ.ਸੀ. ਦੇ ਮਾਮਲਿਆਂ 'ਚ ਵਾਧਾ

Share On
513-covid-19-cases-reported-in-canada-rise-of-cases-in-alberta-ontario-quebec-and-b-c
People attend a COVID testing centre at a Hospital in Ajax, Ont., on Tuesday July 28, 2020. THE CANADIAN PRESS/Chris Young

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 1,16,312 ਮਾਮਲੇ ਸਾਹਮਣੇ ਆ ਚੁੱਕੇ ਹਨ। ਅੱਜ ਕੈਨੇਡਾ 'ਚ ਵਾਇਰਸ ਸੰਬੰਧੀ 513 ਮਾਮਲੇ ਰਿਪੋਰਟ ਹੋਏ ਹਨ। ਕੈਨੇਡਾ 'ਚ ਕੁੱਲ 8,935 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ ਕੋਵਿਡ-19 ਦੇ 50 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 50 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,641 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 195 ਹੈ। ਬੀ.ਸੀ. 'ਚ 278 ਵਾਇਰਸ ਸੰਬੰਧੀ ਐਕਟਿਵ ਮਾਮਲੇ ਦੱਸੇ ਜਾ ਰਹੇ ਹਨ। ਸੂਬੇ ਦੇ ਕੁੱਲ 3,168 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।


ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ 'ਚ ਵਾਧਾ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਲਗਾਤਾਰ 2 ਦਿਨ ਤੱਕ 100 ਤੋਂ ਘੱਟ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਫਿਰ ਤੋਂ ਵਾਇਰਸ ਪੀੜਤਾਂ ਦੀ ਗਿਣਤੀ 100 ਦੇ ਪਾਰ ਹੋ ਗਈ ਹੈ। ਅੱਜ ਸੂਬੇ 'ਚ 134 ਮਾਮਲੇ ਸਾਹਮਣੇ ਆਏ ਹਨ। ਬੀਤੇ ਕੁਝ ਹਫ਼ਤਿਆਂ ਦੇ ਮੁਕਾਬਲੇ ਬੁੱਧਵਾਰ ਅਤੇ ਵੀਰਵਾਰ ਨੂੰ ਸਾਹਮਣੇ ਆਏ ਵਾਇਰਸ ਪੀੜਤਾਂ ਦੇ ਅੰਕੜੇ, ਰਾਹਤ ਭਰੇ ਜਾਪਦੇ ਸਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 39,209 ਤੱਕ ਪਹੁੰਚ ਗਈ ਹੈ। ਇਸ ਤੋਂ ਪਹਿਲਾਂ ਕੱਲ ਸੂਬੇ 'ਚ 89 ਮਾਮਲੇ ਰਿਪੋਰਟ ਹੋਏ ਸਨ। ਹਾਲਾਂਕਿ ਦੁੱਖ ਦੀ ਖਬਰ ਸੀ ਕਿ ਸੂਬੇ ਦੇ 3 ਹੋਰ ਵਾਇਰਸ ਪੀੜਤਾਂ ਨੇ ਦਮ ਤੋੜ ਦਿੱਤਾ ਹੈ। ਹੁਣ ਤੱਕ ਔਂਟੈਰੀਓ ਦੇ 2,775 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ।


ਕਿਊਬੈਕ 'ਚ 164 ਮਾਮਲੇ ਹੋਏ ਰਿਪੋਰਟ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 164 ਮਾਮਲੇ ਰਿਪੋਰਟ ਕੀਤੇ ਗਏ ਹਨ। ਕਈ ਦਿਨ ਤੱਕ ਸੂਬੇ 'ਚ 100 ਦੇ ਕਰੀਬ ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਹੁਣ ਕਰੀਬ 3 ਹਫ਼ਤੇ ਤੋਂ ਵਾਇਰਸ ਪੀੜਤਾਂ ਦਾ ਅੰਕੜਾ 150 ਦੇ ਕਰੀਬ ਦਰਜ ਹੋਣਾ ਸ਼ੁਰੂ ਹੋ ਗਿਆ ਹੈ। ਹੁਣ ਕਿਊਬੈਕ 'ਚ 59,312 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 139 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 164 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,674 ਦੱਸੀ ਗਈ ਹੈ, ਜਿਸ ਵਿੱਚ ਅੱਜ ਦਰਜ ਕੀਤੀ ਗਈ ਇੱਕ ਮੌਤ ਸ਼ਾਮਿਲ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 2,500 ਦੇ ਕਰੀਬ ਹੈ।


ਐਲਬਰਟਾ 'ਚ ਲਗਾਤਾਰ ਵਧ ਰਹੀ ਵਾਇਰਸ ਪੀੜਤਾਂ ਦੀ ਗਿਣਤੀ

ਐਲਬਰਟਾ ਦੇ ਵਿੱਚ ਕੋਵਿਡ-19 ਦੇ 127 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 10,843 ਹੋ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਦੀ ਜਾਣਕਾਰੀ ਦਿੱਤੀ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 194 ਹੋ ਗਈ ਹੈ। ਕੱਲ ਐਲਬਰਟਾ 'ਚ 113 ਮਾਮਲੇ ਰਿਪੋਰਟ ਹੋਣ ਤੋਂ ਬਾਅਦ, ਅੱਜ ਦਾ ਅੰਕੜਾ ਕੁਝ ਵਾਧਾ ਦਰਸ਼ਾਉਂਦਾ ਹੈ। ਹਾਲਾਂਕਿ ਸੂਬੇ 'ਚ ਲਗਾਤਾਰ 100 ਤੋਂ ਵੱਧ ਮਾਮਲੇ ਰਿਪੋਰਟ ਹੋਣੇ ਸ਼ੁਰੂ ਹੋ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,386 ਹੈ। ਸੂਬੇ ਦੇ 86 ਵਾਇਰਸ ਪੀੜਤ ਹਸਪਤਾਲ 'ਚ ਹਨ, ਜਿੰਨਾ ਵਿੱਚ 17 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 1,319, ਮੈਨੀਟੋਬਾ 'ਚ 415, ਨਿਊ ਬਰੰਸਵਿਕ 'ਚ 170, ਨੋਵਾ ਸਕੌਸ਼ੀਆ 'ਚ 1,067, ਪੀ.ਈ.ਆਈ. 'ਚ 36, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 266 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,935 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,00,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link