20.9C Vancouver
ADS

Nov 20, 2020 3:40 AM -

ਬੀ.ਸੀ. 'ਚ ਕੋਵਿਡ-19 ਦੇ 538 ਹੋਰ ਮਾਮਲੇ ਤੇ ਇੱਕ ਮੌਤ ਹੋਈ ਰਿਪੋਰਟ; ਡਾ. ਹੈਨਰੀ ਨੇ ਸੋਸ਼ਲ ਇਕੱਠਾਂ, ਯਾਤਰਾ ਅਤੇ ਮਾਸਕ ਸੰਬੰਧੀ ਨਵੀਆਂ ਪਬੰਦੀਆਂ ਐਲਾਨੀਆਂ

Share On
538-new-covid-19-cases-and-one-death-reported-in-b-c-dr-henry-announces-new-restrictions-social-gatherings-travelling-and-masks
(File) -British Columbia's provincial health officer, Dr. Bonnie Henry giving her views during a press conference. - B.C. government

ਅੱਜ ਬੀ.ਸੀ. 'ਚ ਕੋਵਿਡ-19 ਦੇ 538 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 24,960 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 321 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 6,929 ਤੱਕ ਪਹੁੰਚ ਗਏ ਹਨ।

ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਵੀ 200 ਤੋਂ ਪਾਰ ਹੋ ਗਈ ਹੈ।

ਕੁੱਲ 217 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 59 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਅੱਜ ਇਕੱਲੇ ਫਰੇਜ਼ਰ ਹੈਲਥ ਇਲਾਕੇ 'ਚ 309 ਮਾਮਲੇ ਰਿਪੋਰਟ ਹੋਏ ਹਨ।

ਵੈਨਕੂਵਰ ਕੋਸਟਲ ਹੈਲਥ ਰਿਜਨ 'ਚ 178 ਮਾਮਲੇ ਰਿਪੋਰਟ ਹੋਏ ਹਨ।

ਬੀ.ਸੀ. 'ਚ ਜਾਰੀ ਕੀਤੀਆਂ ਪਬੰਦੀਆਂ ਦਾ ਵੇਰਵਾ

ਅੱਜ ਬੀ.ਸੀ. 'ਚ ਨਵੇਂ ਜਨਤਕ ਸਿਹਤ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

ਡਾ. ਬੌਨੀ ਹੈਨਰੀ ਨੇ ਦੱਸਿਆ ਕਿ ਫਰੇਜ਼ਰ ਹੈਲਥ ਰਿਜਨ ਅਤੇ ਵੈਨਕੂਵਰ ਕੋਸਟਲ ਹੈਲਥ ਰਿਜਨ ਵਿੱਚ 7 ਨਵੰਬਰ ਨੂੰ ਲਾਗੂ ਕੀਤੀਆਂ ਗਈਆਂ ਪਬੰਦੀਆਂ ਦੀ ਮਿਆਦ ਨੂੰ ਹੁਣ ਪੂਰੇ ਸੂਬੇ 'ਤੇ ਲਾਗੂ ਕਰ ਦਿੱਤਾ ਗਿਆ ਹੈ।

ਬੀ.ਸੀ. ਵਿੱਚ 7 ਦਸੰਬਰ ਤੱਕ ਘਰਾਂ ਵਿੱਚ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨਾਲ ਹੀ ਮੇਲ ਜੋਲ ਦੀ ਇਜਾਜ਼ਤ ਹੋਵੇਗੀ।

ਦੋਸਤਾਂ ਅਤੇ ਪਰਿਵਾਰਾਂ ਨੂੰ ਘਰ ਬੁਲਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਹੁਣ ਤੋਂ ਬੀ.ਸੀ. ਦੇ ਇੰਡੋਰ ਥਾਵਾਂ ਅਤੇ ਰਿਟੇਲ ਸਟੋਰਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ 'ਚ ਸਟਾਫ਼ ਅਤੇ ਕਸਟਮਰ ਸ਼ਾਮਿਲ ਹਨ।

ਅਗਲੇ ਦੋ ਹਫ਼ਤਿਆਂ ਲਈ 50 ਲੋਕਾਂ ਦੇ ਇਕੱਠ ਵਾਲੇ ਕਮਿਊਨਿਟੀ ਆਧਾਰਿਤ ਸਮਾਜਿਕ ਇਕੱਠਾਂ/ਸਮਾਗਮਾਂ ਅਤੇ ਧਾਰਮਿਕ ਥਾਵਾਂ ਤੇ ਹੋਣ ਵਾਲੇ ਇਕੱਠਾਂ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

ਵਿਆਹਾਂ ਅਤੇ ਫਿਊਨਰਲਸ ਮੌਕੇ ਵੱਧ ਤੋਂ ਵੱਧ 10 ਲੋਕਾਂ ਦੇ ਇਕੱਤਰ ਹੋਣ ਦੀ ਇਜਾਜ਼ਤ ਦਿੱਤੀ ਗਈ ਹੈ।

ਵਪਾਰਾਂ 'ਚ ਇੰਸਪੈਕਸ਼ਨ ਨੂੰ ਵਧਾਏ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਨਿਰਦੇਸ਼ਾਂ ਦਾ ਉਲੰਘਣ ਕਰਨ ਵਾਲੇ ਵਪਾਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ, ਜਿਸ 'ਚ ਵਪਾਰਾਂ ਨੂੰ ਬੰਦ ਕਰਨ ਜਿਹੀ ਕਾਰਵਾਈ ਕੀਤੀ ਜਾ ਸਕਦੀ ਹੈ।

ਹਾਲਾਂਕਿ ਸਪੋਰਟਸ ਗਤੀਵਿਧੀਆਂ ਜਾਰੀ ਰਹਿਣਗੀਆਂ ਪਰ ਦਰਸ਼ਕਾਂ ਅਤੇ ਕਮਿਊਨਿਟੀ ਤੋਂ ਬਾਹਰ ਖੇਡ ਸਬੰਧੀ ਯਾਤਰਾ 'ਤੇ ਪਬੰਦੀ ਹੋਵੇਗੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link