18.78C Vancouver
ADS

Oct 14, 2020 2:42 AM -

ਬੀ.ਸੀ. 'ਚ ਕੋਵਿਡ-19 ਦੇ 549 ਮਾਮਲੇ ਤੇ 5 ਮੌਤਾਂ ਹੋਈਆਂ ਰਿਪੋਰਟ, ਚਾਰ ਹੈਲਥ ਕੇਅਰ ਆਊਟਬ੍ਰੇਕ ਵੀ ਦਰਜ ਕੀਤੇ

Share On
549-covid-19-cases-and-five-deaths-reported-in-b-c
(File) -  British Columbia's provincial health officer, Dr. Bonnie Henry giving her views during a press conference. - B.C. government

ਬੀ.ਸੀ. 'ਚ ਕੋਰੋਨਾ ਵਾਇਰਸ ਦੇ 549 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਇਹ ਮਾਮਲੇ ਬੀਤੇ 4 ਦਿਨ ਦਾ ਅੰਕੜਾ ਦਰਸ਼ਾਉਂਦੇ ਹਨ, ਜਿਸ ਦੌਰਾਨ ਸ਼ੁੱਕਰਵਾਰ ਨੂੰ 170, ਸ਼ਨੀਵਾਰ ਨੂੰ 159, ਐਤਵਾਰ ਨੂੰ 119 ਅਤੇ ਸੋਮਵਾਰ ਨੂੰ 101 ਮਾਮਲੇ ਉਜਾਗਰ ਹੋਏ।

5 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਵੀ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 10,734 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 250 ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,476 ਤੱਕ ਪਹੁੰਚ ਗਏ ਹਨ। ਬੀ.ਸੀ. ਦੇ 77 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 24 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਅੱਜ ਡਾ. ਬੌਨੀ ਹੈਨਰੀ ਨੇ ਜਾਣਕਾਰੀ ਦਿੱਤੀ ਹੈ ਕਿ ਸੂਬੇ 'ਚ 4 ਹੋਰ ਹੈਲਥ ਕੇਅਰ ਆਊਟਬ੍ਰੇਕ ਦਰਜ ਕੀਤੇ ਗਏ ਹਨ।

ਇਸ 'ਚ ਪਿਕਸ ਅਸਿਸਟਿਡ ਲਿਵਿੰਗ ਫੈਸਿਲਿਟੀ, ਚਾਰਟਵੈਲ ਚਰਿੰਟਨ ਹੋਸਟਸ ਅਸਿਸਟਿਡ ਫੈਸਿਲਿਟੀ, ਯੇਲਟਾਊਨ ਹੋਸਟਸ ਲੌਂਗ ਟਰਮ ਕੇਅਰ ਫੈਸਿਲਿਟੀ ਅਤੇ ਵਾਈਨਬਰਗ ਹੋਸਟਸ ਮਲਟੀ ਲੈਵਲ ਕੇਅਰ ਫੈਸਿਲਿਟੀ ਸ਼ਾਮਿਲ ਹਨ।

ਹਾਲਾਂਕਿ ਡਾ. ਹੈਨਰੀ ਨੇ ਦੱਸਿਆ ਕਿ ਦੋ ਕੇਅਰ ਹੋਮਸ 'ਚ ਆਊਟਬ੍ਰੇਕ ਖਤਮ ਵੀ ਹੋਏ ਹਨ।

ਸੂਬੇ 'ਚ ਇਸ ਸਮੇਂ ਹੈਲਥ ਕੇਅਰ ਸਿਸਟਮ 'ਚ ਕੁੱਲ 20 ਐਕਟਿਵ ਆਊਟਬ੍ਰੇਕ ਹਨ।

ਇਸ 'ਚ 17 ਲੌਂਗ ਟਰਮ ਕੇਅਰ ਅਤੇ ਅਸਿਸਟਿਡ ਲਿਵਿੰਗ ਨਾਲ ਸੰਬੰਧਤ ਹਨ ਜਦਕਿ 3 ਐਕਿਊਟ ਕੇਅਰ ਨਾਲ ਸੰਬੰਧਤ ਹਨ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link