Jul 9, 2021 1:27 AM -

ਅੱਜ ਬੀ.ਸੀ. 'ਚ ਲਗਾਤਾਰ ਦੂਜੇ ਦਿਨ ਕੋਵਿਡ-19 ਦੇ 59 ਮਾਮਲੇ ਰਿਪੋਰਟ ਹੋਏ ਹਨ।
ਇੱਕ ਵਾਇਰਸ ਪੀੜਤ ਦੀ ਮੌਤ ਦੀ ਜਾਣਕਾਰੀ ਦਿੱਤੀ ਗਈ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 147,915 ਤਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,760 ਹੋ ਚੁੱਕੀ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲਿਆਂ ਦੀ ਗਿਣਤੀ ਮੰਗਲਵਾਰ ਨੂੰ 602 ਰਿਪੋਰਟ ਹੋਣ ਤੋਂ ਬਾਅਦ ਕੱਲ 624 ਤਕ ਪਹੁੰਚ ਗਈ ਸੀ ਅਤੇ ਅੱਜ ਫਿਰ ਤੋਂ ਇਸ 'ਚ ਵਾਧਾ ਰਿਪੋਰਟ ਹੋ ਕੇ ਐਕਟਿਵ ਮਾਮਲੇ 649 ਤਕ ਪਹੁੰਚ ਗਏ ਹਨ।
ਕੁੱਲ 74 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 19 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਬੀ.ਸੀ. 'ਚ ਵੈਕਸੀਨੇਸ਼ਨ ਦੀਆਂ ਦੂਜਿਆਂ ਖੁਰਾਕਾਂ ਤੇਜ਼ੀ ਨਾਲ ਹੋ ਰਹੀਆਂ ਪ੍ਰਦਾਨ
ਬੀ.ਸੀ. 'ਚ ਵੈਕਸੀਨ ਦੀਆਂ ਕੁੱਲ 5,497,150 ਖੁਰਾਕਾਂ ਪ੍ਰਦਾਨ ਹੋ ਚੁੱਕੀਆਂ ਹਨ।
ਬੀ.ਸੀ. 'ਚ ਵੈਕਸੀਨ ਦੀਆਂ ਖੁਰਾਕਾਂ ਪ੍ਰਦਾਨ ਕਰਨ ਦਾ ਅੰਕੜਾ ਬੀਤੇ ਹਫ਼ਤੇ ਹੀ 5 ਮਿਲੀਅਨ ਦੇ ਪਾਰ ਪਹੁੰਚ ਗਿਆ ਸੀ।
ਸੂਬੇ ਦੇ 78% ਤੋਂ ਵਧੇਰੇ ਐਡਲਟ ਲੋਕਾਂ ਨੂੰ ਵੈਕਸੀਨ ਦੀ ਘਟੋ-ਘੱਟ ਇੱਕ ਖੁਰਾਕ ਹਾਸਿਲ ਹੋ ਚੁੱਕੀ ਹੈ।
ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।
ਇਸ ਦੌਰਾਨ 1,854,387 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।




