15.57C Vancouver
ADS

Jul 22, 2020 12:30 AM -

ਭਾਰਤ 'ਚ ਕੋਵਿਡ-19 ਨੇ ਲਈ ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਜਾਨ

Share On
6-members-of-a-single-family-succumb-to-covid-19-in-india
Six members of a family in Jharkhand's Dhanbad have succumbed to COVID-19, officials said. Photo-ANI

ਭਾਰਤ ਦੇ ਸੂਬੇ ਝਾਰਖੰਡ ਦੇ ਧਨਬਾਦ 'ਚ ਕੋਵਿਡ-19 ਨੇ ਇੱਕੋ ਪ੍ਰੀਵਬਰ ਦੇ 6 ਲੋਕਾਂ ਦੀ ਜਾਨ ਲੈ ਲਈ ਹੈ।

ਮੰਗਲਵਾਰ ਨੂੰ ਅਧਿਕਾਰੀਆਂ ਨੇ ਮਾਮਲੇ ਸੰਬੰਧੀ ਜਾਣਕਾਰੀ ਜਾਰੀ ਕੀਤੀ।

ਹਾਲਾਂਕਿ ਇਨ੍ਹਾਂ ਸਾਰੇ ਪਰਿਵਾਰਿਕ ਮੈਂਬਰਾਂ ਦੀ ਉਮਰ 60 ਸਾਲ ਤੋਂ ਵਧੇਰੇ ਸੀ।

ਸਿਵਿਲ ਸਰਜਨ ਗੋਪਾਲ ਦਾਸ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਾਇਰਸ ਲਈ ਪਾਜ਼ਿਟਿਵ ਪਾਏ ਗਏ ਇੱਕੋ ਪਰਿਵਾਰ ਦੇ 6 ਲੋਕਾਂ ਨੇ ਦਮ ਤੋੜ ਦਿੱਤਾ ਹੈ।

ਇਸੇ ਪਰਿਵਾਰ ਦੇ ਦੋ ਹੋਰ ਮੈਂਬਰਾਂ ਨੂੰ ਵੀ ਪਾਜ਼ਿਟਿਵ ਪਾਇਆ ਗਿਆ ਹੈ, ਪਰ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਹੈ।

ਉਨ੍ਹਾਂ ਦੱਸਿਆ ਕਿ ਮਾਮਲਾ ਉਜਾਗਰ ਹੋਣ ਤੋਂ ਬਾਅਦ ਕੰਟੈਕਟ ਟ੍ਰੇਸਿੰਗ ਵੀ ਕੀਤੀ ਜਾ ਰਹੀ ਹੈ।

ਪਹਿਲਾਂ 4 ਜੁਲਾਈ ਨੂੰ ਪਰਿਵਾਰ ਦੀ 88 ਸਾਲਾ ਮੈਂਬਰ ਨੇ ਦਮ ਤੋੜ ਦਿੱਤਾ।

ਇਸ ਮਾਂ ਦੀ ਮੌਤ ਤੋਂ ਬਾਅਦ ਉਸ ਦੇ 5 ਪੁੱਤਰਾਂ ਦੀ ਵੀ ਮੌਤ ਹੋ ਗਈ ਹੈ।

ਜਾਨ ਗਵਾਉਣ ਵਾਲੇ ਪੁੱਤਰਾਂ ਦੀ ਉਮਰ 65 ਸਾਲ, 67 ਸਾਲ, 72 ਸਾਲ, 70 ਸਾਲ ਅਤੇ 60 ਸਾਲ ਦੀ ਸੀ।

ਇਨ੍ਹਾਂ ਨੇ ਵੱਖੋ-ਵੱਖਰੇ ਹਸਪਤਾਲਾਂ 'ਚ ਦਮ ਤੋੜ ਦਿੱਤਾ।

ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਤੋਂ 10 ਦਿਨ ਵਿਚਾਲੇ ਹੀ ਇਨ੍ਹਾਂ ਦੀ ਮੌਤ ਹੋ ਜਾਣ ਬਾਰੇ ਦੱਸਿਆ ਗਿਆ ਹੈ।

Latest news

high-risk-driving-enforcement-in-burnaby-puts-the-brakes-on-170-drivers
Punjabi

ਬਰਨਬੀ ਵਿੱਚ ਹਾਈ ਰਿਸਕ ਡਰਾਈਵਿੰਗ ਇਨਫੋਰਸਮੈਂਟ ਨੇ 170 ਡਰਾਈਵਰਾਂ 'ਤੇ ਕੀਤੀ ਕਾਰਵਾਈ

ਬਰਨਬੀ ਪੁਲਿਸ ਨੇ ਮਈ ਮਹੀਨੇ ਦੌਰਾਨ ਹਾਈ ਰਿਸਕ ਡਰਾਈਵਿੰਗ ਮੁਹਿੰਮ ਦੇ ਹਿੱਸੇ ਵਜੋਂ ਸਪੀਡਿੰਗ ਦੇ ਮਾਮਲੇ ਵਿਚ 170 ਡਰਾਈਵਰਾਂ 'ਤੇ ਕਾਰਵਾਈ ਕੀਤੀ ਹੈ। ਪੁਲਿਸ ਅਨੁਸਾਰ,ਇਹ ਕਾਰਵਾਈ ਵੱਖ-ਵੱਖ ਥਾਵਾਂ ਅਤੇ ਦਿਨ ਦੇ ਵੱਖ-ਵੱਖ ਸਮਿਆਂ 'ਤੇ ਕੀਤੀ ਗਈ। ਇਹ ਸਾਰੇ ਡਰਾਈਵਰ ਤੈਅ ਸਪੀਡ ਲਿਮਿਟ ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੀ ਵੱਧ ਦੀ ਰਫ਼ਤਾਰ ਨਾਲ ਗੱਡੀ ਚਲਾ ਰਹੇ ਸਨ।
fifa-world-cup-opener-in-vancouver-sets-public-transit-ridership-record
Punjabi

ਵੈਨਕੂਵਰ ਵਿੱਚ ਫੀਫਾ ਵਰਲਡ ਕੱਪ ਦੇ ਪਹਿਲੇ ਮੈਚ ਨੇ ਆਵਾਜਾਈ ਦੇ ਤੋੜੇ ਪਿਛਲੇ ਸਾਰੇ ਰਿਕਾਰਡ

ਵੈਨਕੂਵਰ ਵਿਚ ਫੀਫਾ ਵਰਲਡ ਕੱਪ 2026 ਦੇ ਪਹਿਲੇ ਮੈਚ ਨੇ ਆਵਾਜਾਈ ਦੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ। ਟਰਾਂਸਲਿੰਕ ਮੁਤਾਬਕ 13 ਜੂਨ ਨੂੰ 2010 ਵਿੰਟਰ ਓਲੰਪਿਕ ਤੋਂ ਬਾਅਦ ਪਹਿਲੀ ਵਾਰ ਸਟੇਡੀਅਮ ਈਵੈਂਟ ਵਾਲੇ ਦਿਨ ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਬਲਿਕ ਟਰਾਂਜ਼ਿਟ ਦੀ ਵਰਤੋਂ ਕੀਤੀ। ਹਜ਼ਾਰਾਂ ਫੁੱਟਬਾਲ ਪ੍ਰਸ਼ੰਸਕ ਆਸਟ੍ਰੇਲੀਆ ਅਤੇ ਤੁਰਕੀ ਵਿਚਾਲੇ ਹੋਏ ਰੋਮਾਂਚਕ ਮੈਚ ਨੂੰ ਦੇਖਣ ਲਈ ਬੀ.ਸੀ. ਪਲੇਸ ਅਤੇ ਫੀਫਾ ਫੈਨ ਫੈਸਟੀਵਲ ਵਿਖੇ ਪਹੁੰਚੇ।
motorcyclist-killed-in-maple-ridge-collision-investigation-ongoing
Punjabi

ਮੈਪਲ ਰਿਜ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਇਕ ਵਿਅਕਤੀ ਦੀ ਹੋਈ ਮੌਤ

ਮੈਪਲ ਰਿਜ ਵਿਚ ਸ਼ਨੀਵਾਰ ਰਾਤ ਵਾਪਰੇ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਰਾਤ ਕਰੀਬ 8.45 ਵਜੇ ਲੌਹੀਡ ਹਾਈਵੇ ਅਤੇ 287 ਸਟ੍ਰੀਟ 'ਤੇ ਵਾਪਰਿਆ। ਇਸ ਕਾਰਨ ਲੌਹੀਡ ਹਾਈਵੇ 'ਤੇ ਵੈਸਟ ਬਾਊਂਡ ਆਵਾਜਾਈ ਬੰਦ ਕਰਨੀ ਪਈ ਜਿਸ ਨੂੰ ਐਤਵਾਰ ਤੜਕੇ 4:35 ਵਜੇ ਮੁੜ ਖੋਲ੍ਹਿਆ ਗਿਆ। ਇੱਥੇ ਇਕ ਮੋਟਰਸਾਈਕਲ ਅਤੇ ਟਰੱਕ ਵਿਚਕਾਰ ਟੱਕਰ ਹੋਈ,ਜਿਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਟਰੱਕ ਦੇ ਏਅਰਬੈਗ ਖੁੱਲ੍ਹ ਗਏ।
canada-reports-second-consecutive-annual-decline-in-opioid-overdose-deaths
Punjabi

ਕੈਨੇਡਾ 'ਚ ਓਪੀਔਡ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਦੂਜੇ ਸਾਲ ਦਰਜ ਕੀਤੀ ਗਈ ਗਿਰਾਵਟ

ਕੈਨੇਡਾ ਵਿੱਚ ਓਪੀਔਡ ਦੇ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਦੂਜੇ ਸਾਲ ਵੀ ਗਿਰਾਵਟ ਦਰਜ ਕੀਤੀ ਗਈ ਹੈ,ਇਸ ਦਾ ਖੁਲਾਸਾ ਸਾਲ 2025 ਦੀ ਰਿਪੋਰਟ ਵਿਚ ਹੋਇਆ ਹੈ। ਹੈਲਥ ਕੈਨੇਡਾ ਵੱਲੋਂ ਜਾਰੀ ਰਿਪੋਰਟ ਅਨੁਸਾਰ, ਸਾਲ 2024 ਵਿੱਚ ਆਈ ਕਮੀ ਤੋਂ ਬਾਅਦ ਹੁਣ ਪਿਛਲੇ ਸਾਲ ਵੀ ਮੌਤਾਂ ਦਾ ਅੰਕੜਾ ਘਟਿਆ ਹੈ ਪਰ ਇਸ ਸੁਧਾਰ ਦੇ ਬਾਵਜੂਦ ਸਥਿਤੀ ਅਜੇ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ਪਿਛਲੇ ਸਾਲ 5,630 ਲੋਕਾਂ ਨੇ ਓਵਰਡੋਜ਼ ਕਾਰਨ ਆਪਣੀ ਜਾਨ ਗੁਆਈ ਹੈ। ਇਸ ਮੁਤਾਬਕ ਹਰ ਰੋਜ਼ ਕਰੀਬ 15 ਲੋਕਾਂ ਦੀ ਮੌਤ ਓਪੀਔਡ ਦੀ ਓਵਰਡੋਜ਼ ਕਾਰਨ ਹੋਈ।
metro-vancouver-outside-workers-begin-full-strike-after-17-months-without-contract
Punjabi

17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਮੈਟਰੋ ਵੈਨਕੂਵਰ ਦੇ ਬਾਹਰੀ ਕਰਮਚਾਰੀਆਂ ਨੇ ਹੜਤਾਲ ਕੀਤੀ ਸ਼ੁਰੂ

ਮੈਟਰੋ ਵੈਨਕੂਵਰ ਦੇ ਆਊਟਸਾਈਡ ਵਰਕਰਾਂ ਵੱਲੋਂ ਮੁਕੰਮਲ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ 17 ਮਹੀਨਿਆਂ ਤੋਂ ਬਿਨਾਂ ਕੰਟਰੈਕਟ ਦੇ ਕੰਮ ਕਰ ਰਹੇ ਲਗਭਗ 700 ਵਰਕਰ ਇਸ ਹੜਤਾਲ ਵਿੱਚ ਸ਼ਾਮਲ ਹਨ। ਗ੍ਰੇਟਰ ਵੈਨਕੂਵਰ ਰੀਜਨਲ ਡਿਸਟ੍ਰਿਕਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜੈਸੀ ਮੇਡੀਰੋਸ ਮੁਤਾਬਕ, ਮੈਨੇਜਮੈਂਟ ਲਗਾਤਾਰ ਫਰੰਟਲਾਈਨ ਵਰਕਰਾਂ ਦੀਆਂ ਚਿੰਤਾਵਾਂ ਨੂੰ ਅਣਦੇਖਿਆ ਕਰ ਰਹੀ ਹੈ, ਜੋ ਪੂਰੇ ਖੇਤਰ ਵਿਚ ਅਹਿਮ ਸੇਵਾਵਾਂ ਪ੍ਰਦਾਨ ਕਰਦੇ ਹਨ। ਹਾਲਾਂਕਿ, ਜ਼ਰੂਰੀ ਸੇਵਾਵਾਂ ਦੇਣ ਵਾਲੇ ਕਰਮਚਾਰੀ ਜੌਬਸ 'ਤੇ ਰਹਿਣਗੇ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link