14.2C Vancouver
ADS

Jun 6, 2020 2:06 AM -

ਕੈਨੇਡਾ 'ਚ ਅੱਜ ਕੋਵਿਡ-19 ਦੇ 609 ਮਾਮਲੇ ਹੋਏ ਰਿਪੋਰਟ, 66 ਲੋਕਾਂ ਨੇ ਤੋੜਿਆ ਦਮ

Share On
609-covid-19-cases-and-66-deaths-reported-in-canada
Restaurants and bars offer take out food and drinks in Old Montreal Thursday June 4, 2020 in Montreal. The government is reportedly allowing reopening the bars and restaurants next week.THE CANADIAN PRESS/Ryan Remiorz

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦੀ ਗਿਣਤੀ 94,000 ਤੋਂ ਟੱਪ ਗਈ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 94,335 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,703 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਫ਼ਿਲਹਾਲ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਿਸ਼ਵ 'ਚ 16ਵੇਂ ਨੰਬਰ 'ਤੇ ਬਣਿਆ ਹੋਇਆ ਹੈ। ਅੱਜ ਕੈਨੇਡਾ 'ਚ ਕੋਵਿਡ-19 ਦੇ 609 ਮਾਮਲੇ ਅਤੇ ਵਾਇਰਸ ਸੰਬੰਧੀ ਮੌਤਾਂ ਦੇ 66 ਮਾਮਲੇ ਰਿਪੋਰਟ ਹੋਏ ਹਨ।


ਬੀ.ਸੀ. 'ਚ ਇੱਕ ਮਾਮਲਾ ਹੋਇਆ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦਾ ਇੱਕ ਹੋਰ ਮਾਮਲਾ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ। ਇੱਕ ਵਾਇਰਸ ਪੀੜਤ ਦੇ ਦਮ ਤੋੜਨ ਦੀ ਵੀ ਜਾਣਕਾਰੀ ਦਿੱਤੀ ਗਈ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,632 ਹੋ ਗਈ ਹੈ। ਅੱਜ ਦੀਆਂ ਜਾਣਕਾਰੀਆਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਇੱਕ ਹੋਰ ਵਾਇਰਸ ਪੀੜਤ ਦੀ ਮੌਤ ਨਾਲ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 167 ਹੋ ਗਈ ਹੈ। ਸੂਬੇ ਵਿੱਚ ਵਾਇਰਸ ਸੰਬੰਧੀ 193 ਐਕਟਿਵ ਮਾਮਲਿਆਂ ਦੀ ਜਾਣਕਾਰੀ ਦਿੱਤੀ ਗਈ ਹੈ। ਵਾਇਰਸ ਲਈ ਪਾਜ਼ਿਟਿਵ ਪਾਏ ਜਾਣ ਵਾਲੇ 2,272 ਲੋਕ ਇਸ ਤੋਂ ਰਿਕਵਰ ਕਰ ਚੁੱਕੇ ਹਨ।


ਐਲਬਰਟਾ 'ਚ 12 ਮਾਰਚ ਤੋਂ ਬਾਅਦ ਦਾ ਸਭ ਤੋਂ ਛੋਟਾ ਵਾਇਰਸ ਪੀੜਤਾਂ ਦਾ ਅੰਕੜਾ

ਐਲਬਰਟਾ ਦੇ ਵਿੱਚ ਕੋਵਿਡ-19 ਦੇ 7 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,098 ਤਕ ਪਹੁੰਚ ਗਈ ਹੈ। ਅੱਜ ਸਾਂਝੀ ਕੀਤੀ ਗਈ ਪੀੜਤਾਂ ਦੀ ਗਿਣਤੀ, 12 ਮਾਰਚ ਤੋਂ ਬਾਅਦ, ਸੂਬੇ ਦਾ ਸਭ ਤੋਂ ਛੋਟਾ ਅੰਕੜਾ ਦਰਸ਼ਾਉਂਦੀ ਹੈ। ਇਹ ਜਾਣਕਾਰੀ ਸੂਬੇ ਦੀ ਚੀਫ਼ ਮੈਡੀਕਲ ਅਫ਼ਸਰ, ਡਾ. ਡੀਨਾ ਹਿੰਸ਼ਾ ਨੇ ਪ੍ਰੈਸ ਬ੍ਰੀਫਿੰਗ ਦੌਰਾਨ ਸਾਂਝੀ ਕੀਤੀ। ਐਲਬਰਟਾ 'ਚ ਬੀਤੇ 24 ਘੰਟਿਆਂ ਦਰਮਿਆਨ ਕਿਸੇ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ ਹੈ। ਹੁਣ ਤਕ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ, 146 ਹੈ। ਸੂਬੇ ਦੇ 6,624 ਲੋਕ ਰਿਕਵਰ ਕਰ ਚੁੱਕੇ ਹਨ, ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 328 ਦੱਸੀ ਗਈ ਹੈ। ਐਲਬਰਟਾ 'ਚ ਬੀਤੇ 24 ਘੰਟਿਆਂ 'ਚ 6,455 ਵਾਇਰਸ ਸੰਬੰਧੀ ਟੈਸਟ ਕੀਤੇ ਗਏ ਹਨ।


ਕਿਊਬੈਕ 'ਚ 50 ਵਾਇਰਸ ਪੀੜਤਾਂ ਦੀ ਗਈ ਜਾਨ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 52,000 ਤੋਂ ਪਾਰ ਹੋ ਗਈ ਹੈ। ਕਿਊਬੈਕ, 'ਚ ਪਿਛਲੇ ਕੁਝ ਦਿਨਾਂ 'ਚ ਕੋਵਿਡ-19 ਦੇ ਅੰਕੜਿਆਂ 'ਚ ਕੁਝ ਗਿਰਾਵਟ ਵੇਖਣ ਨੂੰ ਮਿਲੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 52,398 ਹੋ ਗਈ ਹੈ। ਸੂਬੇ 'ਚ 50 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,935 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ 255 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।


ਔਂਟੈਰੀਓ 'ਚ 344 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 29,747 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 344 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 15 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,372 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ, ਕੈਨੇਡਾ ਦੇ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 649, ਮੈਨੀਟੋਬਾ 'ਚ 300, ਨਿਊ ਬਰੰਸਵਿਕ 'ਚ 136, ਨੋਵਾ ਸਕੌਸ਼ੀਆ 'ਚ 1,058, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,703 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 52,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link