12.62C Vancouver
ADS

Jul 13, 2020 11:31 PM -

ਬੀ.ਸੀ. 'ਚ ਕੋਵਿਡ-19 ਦੇ 62 ਮਾਮਲੇ ਹੋਏ ਰਿਪੋਰਟ, 2 ਵਾਇਰਸ ਪੀੜਤਾਂ ਦੀ ਮੌਤ

Share On
62-new-covid-19-cases-and-2-deaths-reported-in-b-c
(File) -  British Columbia's public health officer, Dr. Bonnie Henry giving her views during a press conference. - B.C. government

ਸੋਮਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 62 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 21, ਐਤਵਾਰ ਨੂੰ 20 ਅਤੇ ਸੋਮਵਾਰ ਨੂੰ 21 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 3,115 ਹੋ ਗਈ ਹੈ।

ਅੱਜ ਦੀਆਂ ਜਾਣਕਾਰੀਆਂ ਇੱਕ ਪ੍ਰੈਸ ਰਿਲੀਜ਼ ਜ਼ਰੀਏ ਜਾਰੀ ਕੀਤੀਆਂ ਗਈਆਂ ਹਨ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਸਾਂਝਾ ਬਿਆਨ ਜਾਰੀ ਕੀਤਾ ਗਿਆ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 189 ਹੋ ਗਈ ਹੈ।

ਸੂਬੇ ਦੇ 14 ਵਾਇਰਸ ਪੀੜਤ ਹਸਪਤਾਲ 'ਚ ਦਾਖਿਲ ਹੋਏ ਹਨ।

ਇਨ੍ਹਾਂ ਵਿੱਚ 4 ਵਾਇਰਸ ਪੀੜਤ ਆਈ.ਸੀ.ਯੂ. 'ਚ ਦਾਖਿਲ ਹਨ।

ਸੂਬੇ 'ਚ ਐਕਟਿਵ ਮਾਮਲਿਆਂ ਦੀ ਗਿਣਤੀ ਇੱਕ ਵਾਰ ਫਿਰ ਤੋਂ 200 ਤੋਂ ਪਾਰ ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ 208 ਮਾਮਲੇ ਐਕਟਿਵ ਹਨ।

ਸੂਬੇ ਦੇ 2,718 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।

Latest news

alberta-to-provide-100-energy-rebate-to-eligible-adults-instead-of-fuel-tax-relief
Punjabi

ਸਾਲਾਨਾ $225,000 ਤੋਂ ਘੱਟ ਆਮਦਨ ਵਾਲੇ ਐਲਬਰਟਾ ਵਾਸੀਆਂ ਨੂੰ ਮਿਲੇਗੀ $100 ਨਕਦ ਐਨਰਜੀ ਰੀਬੇਟ

ਐਲਬਰਟਾ ਸਰਕਾਰ ਨੇ ਇਸ ਵਾਰ ਪੈਟਰੋਲ/ਡੀਜ਼ਲ 'ਤੇ ਮਿਲਣ ਵਾਲੀ ਫਿਊਲ ਟੈਕਸ ਰਿਲੀਫ ਨੂੰ ਬੰਦ ਕਰਕੇ ਸਿੱਧਾ ਨਕਦ ਰਾਹਤ ਦੇਣ ਦਾ ਫੈਸਲਾ ਕੀਤਾ ਹੈ।ਇਸ ਨਵੀਂ ਯੋਜਨਾ ਮੁਤਾਬਕ, ਜਿਨ੍ਹਾਂ ਪਰਿਵਾਰਾਂ ਦੀ ਸਾਲਾਨਾ ਆਮਦਨ $225,000 ਤੋਂ ਘੱਟ ਹੈ, ਉਨ੍ਹਾਂ ਦੇ ਹਰ ਇੱਕ Adult ਮੈਂਬਰ ਨੂੰ $100 ਦੀ ਨਕਦ ਰਾਹਤ ਦਿੱਤੀ ਜਾਵੇਗੀ।
burnaby-rcmp-seek-publics-help-identifying-suspect-in-alleged-road-rage-knife-incident
Punjabi

ਬਰਨਬੀ ਪੁਲਿਸ ਨੇ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਦੀ ਤਸਵੀਰ ਕੀਤੀ ਜਾਰੀ

ਬਰਨਬੀ ਪੁਲਿਸ ਨੇ ਸੜਕ 'ਤੇ ਝਗੜੇ ਦੌਰਾਨ ਇੱਕ ਡਰਾਈਵਰ ਨੂੰ ਚਾਕੂ ਨਾਲ ਧਮਕਾਉਣ ਵਾਲੇ ਦੂਜੇ ਸ਼ੱਕੀ ਡਰਾਈਵਰ ਦੀ ਤਸਵੀਰ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਘਟਨਾ 19 ਅਪ੍ਰੈਲ ਨੂੰ ਗ੍ਰੈਂਡਵਿਊ ਹਾਈਵੇ ਦੇ ਨੇੜੇ ਬਾਊਂਡਰੀ ਰੋਡ 'ਤੇ ਵਾਪਰੀ ਸੀ। ਘਟਨਾ ਸਮੇਂ ਪੀੜਤ ਦੀ ਕਾਰ ਵਿਚ ਦੋ ਹੋਰ ਸਵਾਰੀਆਂ ਵੀ ਮੌਜੂਦ ਸਨ।
man-charged-after-alleged-attempted-child-abduction-in-surrey
Punjabi

ਸਰੀ 'ਚ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਵਿਚ 22 ਸਾਲਾ ਨੌਜਵਾਨ 'ਤੇ ਦਰਜ ਕੀਤਾ ਗਿਆ ਕੇਸ

ਸਰੀ ਵਿਚ ਇੱਕ ਘਰ ਦੇ ਡਰਾਈਵ ਵੇਅ ਤੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ ਵਿਚ ਇੱਕ 22 ਸਾਲਾ ਨੌਜਵਾਨ 'ਤੇ ਕੇਸ ਦਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਵੱਲੋਂ ਬੁੱਧਵਾਰ ਨੂੰ ਜਾਰੀ ਪ੍ਰੈ੍ੱਸ ਨੋਟ ਮੁਤਾਬਕ, ਮੁਲਜ਼ਮ ਦੀ ਪਛਾਣ Liam Robert Dobbs-Morency ਵਜੋਂ ਹੋਈ ਹੈ। ਉਸ 'ਤੇ 14 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਅਗਵਾ ਕਰਨ ਅਤੇ ਪਾਬੰਦੀਸ਼ੁਦਾ ਹਥਿਆਰ ਰੱਖਣ ਦੇ ਚਾਰਜਿਜ਼ ਲਗਾਏ ਗਏ ਹਨ।
parm-jawanda-assumes-chair-of-surrey-police-board
Punjabi

ਪਰਮ ਜਵਾਂਡਾ ਨੇ ਸਰੀ ਪੁਲਿਸ ਬੋਰਡ ਦੀ ਸੰਭਾਲੀ ਕਮਾਨ

ਸਰੀ ਪੁਲਿਸ ਬੋਰਡ ਦੀ ਮੁਖੀ ਵਜੋਂ ਪਰਮ ਜਵਾਂਡਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ਵਿਚ ਬੋਰਡ ਨੇ ਸਰੀ ਪੁਲਿਸ ਸਰਵਿਸ ਦੀ ਵਿੱਤੀ ਸਮੀਖਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਹਿਮ ਰਿਵਿਊ ਨੂੰ ਨੇਪਰੇ ਚਾੜ੍ਹਨ ਲਈ ਬੋਰਡ ਵੱਲੋਂ ਇੱਕ independent accounting firm ਦੀਆਂ ਸੇਵਾਵਾਂ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ।
trump-says-talks-with-modi-at-g7-summit-were-productive-highlights-india-u-s-partnership
Punjabi

ਫਰਾਂਸ 'ਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਪੀ.ਐਮ.ਮੋਦੀ ਨਾਲ ਬਹੁਤ ਹੀ ਵਧੀਆ ਅਤੇ ਸਾਰਥਕ ਚਰਚਾ ਹੋਈ:ਟਰੰਪ

ਫਰਾਂਸ ਵਿੱਚ ਹੋਏ ਜੀ-7 ਸਿਖਰ ਸੰਮੇਲਨ ਦੌਰਾਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤ ਦੀ ਖੁੱਲ੍ਹ ਕੇ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਭਾਰਤ ‘ਤੇ ਕੋਈ ਹਮਲਾ ਹੁੰਦਾ ਹੈ ਤਾਂ ਅਮਰੀਕਾ ਉਸ ਦੀ ਮਦਦ ਲਈ ਅੱਗੇ ਆਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link