11.75C Vancouver
ADS

Sep 5, 2020 1:51 AM -

ਕੈਨੇਡਾ 'ਚ ਕੋਵਿਡ-19 ਦੇ 630 ਮਾਮਲੇ ਹੋਏ ਰਿਪੋਰਟ, ਕਿਊਬੈਕ, ਐਲਬਰਟਾ, ਔਂਟੈਰੀਓ ਤੇ ਬੀ.ਸੀ. 'ਚ ਲਗਾਤਾਰ ਵਾਧਾ ਜਾਰੀ

Share On
630-covid-19-cases-reported-in-canada-today-rise-of-cases-in-alberta-quebec-ontario-and-b-c
A woman walks her daughter to school in Gatineau, Que., Monday May 11, 2020. THE CANADIAN PRESS/Adrian Wyld

ਸ਼ੁੱਕਰਵਾਰ ਦੁਪਹਿਰ ਤੱਕ ਕੈਨੇਡਾ 'ਚ ਵਾਇਰਸ ਸੰਬੰਧੀ 131,124 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,141 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,15,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 121 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 121 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਦੁੱਖ ਦੀ ਖਬਰ ਰਹੀ ਕਿ ਇੱਕ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 6,162 ਹੋ ਗਈ ਹੈ। ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 211 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 1,233 ਤੱਕ ਪਹੁੰਚ ਗਏ ਹਨ।


ਔਂਟੈਰੀਓ 'ਚ ਫਿਰ ਤੋਂ ਵਾਇਰਸ ਸੰਬੰਧੀ ਮਾਮਲੇ 100 ਤੋਂ ਪਾਰ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੱਜ 148 ਮਾਮਲੇ ਦਰਜ ਕੀਤੇ ਗਏ ਹਨ। ਹੁਣ ਬੀਤੇ 2 ਹਫ਼ਤੇ 'ਚ ਇਹ 13ਵਾਂ ਅਜਿਹਾ ਮੌਕਾ ਬਣ ਗਿਆ ਹੈ, ਜਦ ਔਂਟੈਰੀਓ ਦੇ ਵਾਇਰਸ ਸੰਬੰਧੀ ਮਾਮਲੇ 100 ਤੋਂ ਪਾਰ ਰਹੇ ਹਨ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 42,834 ਤੱਕ ਪਹੁੰਚ ਗਈ ਹੈ। ਹਾਲਾਂਕਿ ਸੂਬੇ ਦੇ 38,741 ਮਾਮਲੇ ਸੁਲਝ ਗਏ ਦੱਸੇ ਗਏ ਹਨ। ਹੁਣ ਤੱਕ ਔਂਟੈਰੀਓ ਦੇ 2,811 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,282 ਹੈ।


ਕਿਊਬੈਕ 'ਚ ਵਾਇਰਸ ਪੀੜਤਾਂ ਦੀ ਗਿਣਤੀ 63,000 ਤੋਂ ਪਾਰ

ਕਿਊਬੈਕ 'ਚ ਅੱਜ ਕੋਰੋਨਾ ਵਾਇਰਸ ਦੇ 184 ਮਾਮਲੇ ਰਿਪੋਰਟ ਕੀਤੇ ਗਏ ਹਨ। ਇਹ ਲਗਾਤਾਰ 7ਵਾਂ ਦਿਨ ਹੈ, ਜਦ ਸੂਬੇ 'ਚ ਵਾਇਰਸ ਸੰਬੰਧੀ ਮਾਮਲਿਆਂ ਦੀ ਗਿਣਤੀ 100 ਤੋਂ ਪਾਰ ਰਹੀ ਹੈ। ਹੁਣ ਕਿਊਬੈਕ 'ਚ 63,117 ਲੋਕ ਇਸ ਵਾਇਰਸ ਦੇ ਸੰਪਰਕ 'ਚ ਆ ਚੁੱਕੇ ਹਨ। ਕਿਊਬੈਕ 'ਚ ਕੱਲ 187 ਮਾਮਲੇ ਉਜਾਗਰ ਹੋਏ ਸਨ ਅਤੇ ਅੱਜ 184 ਨਵੇਂ ਮਾਮਲੇ ਰਿਪੋਰਟ ਹੋਏ ਹਨ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,767 ਦੱਸੀ ਗਈ ਹੈ। ਕਿਊਬੈਕ 'ਚ ਐਕਟਿਵ ਮਾਮਲਿਆਂ ਦੀ ਗਿਣਤੀ 1,600 ਤੋਂ ਵਧੇਰੇ ਹੈ।


ਐਲਬਰਟਾ 'ਚ 164 ਮਾਮਲੇ ਹੋਏ ਦਰਜ

ਐਲਬਰਟਾ ਦੇ ਵਿੱਚ ਕੋਵਿਡ-19 ਦੇ 164 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੱਲ ਸੂਬੇ 'ਚ 130 ਮਾਮਲੇ ਰਿਪੋਰਟ ਹੋਏ ਸਨ। ਐਲਬਰਟਾ 'ਚ ਵਾਇਰਸ ਪੀੜਤਾਂ ਦੀ ਗਿਣਤੀ 14,474 ਹੋ ਗਈ ਹੈ। ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 242 ਹੋ ਗਈ ਹੈ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1,433 ਤੱਕ ਪਹੁੰਚ ਗਈ ਹੈ। ਯਾਦ ਰਹੇ ਐਲਬਰਟਾ 'ਚ ਹੁਣ ਤੱਕ 10 ਲੱਖ ਤੋਂ ਵਧੇਰੇ ਟੈਸਟ ਕੀਤੇ ਜਾ ਚੁੱਕੇ ਹਨ। ਅੱਜ ਸੂਬੇ ਦੀ ਚੀਫ਼ ਮੈਡਿਕਲ ਅਫ਼ਸਰ ਡਾ. ਡੀਨਾ ਹਿੰਸ਼ਾ ਨੇ ਲੌਂਗ ਵੀਕਐਂਡ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ, ਆਊਟਡੋਰ ਗਤੀਵਿਧੀਆਂ ਦੌਰਾਨ ਸੰਕ੍ਰਮਣ ਦਾ ਖਤਰਾ ਘੱਟ ਹੁੰਦਾ ਹੈ, ਤਾਂ ਅਜਿਹੀ ਗਤੀਵਿਧੀਆਂ 'ਚ ਸ਼ਮੂਲੀਅਤ ਸੁਰੱਖਿਅਤ ਰਹਿ ਸਕਦੀ ਹੈ। ਪਰ ਉਨ੍ਹਾਂ ਕਿਹਾ ਕਿ ਜੇਕਰ ਕੋਈ ਥੋੜਾ ਜਿਹਾ ਵੀ ਬਿਮਾਰ ਮਹਿਸੂਸ ਕਰ ਰਿਹਾ ਹੈ, ਤਾਂ ਉਸ ਨੂੰ ਘਰ 'ਚ ਹੀ ਰਹਿਣਾ ਚਾਹੀਦਾ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਇਲਾਵਾ ਸਸਕੈਚਵਿਨ ਵਿੱਚ 1,638, ਮੈਨੀਟੋਬਾ 'ਚ 1,273, ਨਿਊ ਬਰੰਸਵਿਕ 'ਚ 192, ਨੋਵਾ ਸਕੌਸ਼ੀਆ 'ਚ 1,085, ਪੀ.ਈ.ਆਈ. 'ਚ 46, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 269 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 9,141 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 1,15,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link