13.18C Vancouver
ADS

Oct 6, 2023 6:01 PM - The Canadian Press

ਸਤੰਬਰ ਦੌਰਾਨ ਕੈਨੇਡਾ 'ਚ 64,000 ਨਵੀਆਂ ਨੌਕਰੀਆਂ ਹੋਈਆਂ ਪੈਦਾ, ਬੀਸੀ ਤੇ ਕਿਊਬੈਕ ਸਭ ਤੋਂ ਅੱਗੇ

Share On
64-000-new-jobs-created-in-canada-in-september-bc-quebec-lead-way
Canada's labour market has cooled over the last year amid higher interest rates, but the unemployment rate remains below pre-pandemic levels.(Photo: The Canadian Press)

ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਅਨੁਸਾਰ ਕੈਨੇਡੀਅਨ ਅਰਥਚਾਰੇ ਵਿੱਚ ਸਤੰਬਰ ਦੌਰਾਨ 64,000 ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਏ।

ਕਿਊਬੈਕ ਅਤੇ ਬੀਸੀ ਵਿੱਚ ਸਭ ਤੋਂ ਵੱਧ ਨੌਕਰੀਆਂ ਪੈਦਾ ਹੋਈਆਂ ਹਨ।

ਸਟੈਟਿਸਟਿਕਸ ਕੈਨੇਡਾ ਨੇ ਸ਼ੁੱਕਰਵਾਰ ਨੂੰ ਰਿਪੋਰਟ ਦਿੱਤੀ ਕਿ ਨਵੀਆਂ ਨੌਕਰੀਆਂ ਦੇ ਬਾਵਜੂਦ, ਬੇਰੁਜ਼ਗਾਰੀ ਦੀ ਦਰ 5.5 ਪ੍ਰਤੀਸ਼ਤ 'ਤੇ ਸਥਿਰ ਰਹੀ।

ਸਤੰਬਰ ਦੌਰਾਨ ਅਰਥਸ਼ਾਸਤਰੀਆਂ ਨੇ 25,000 ਨਵੀਆਂ ਨੌਕਰੀਆਂ ਦੀ ਉਮੀਦ ਜਤਾਈ ਸੀ।

ਕੈਨੇਡਾ ਵਿੱਚ ਬਾਲਗ ਆਬਾਦੀ ਦੀ ਗਿਣਤੀ ਸਤੰਬਰ ਵਿੱਚ 82,000 ਵਧੀ ਜਿਨ੍ਹਾਂ ਵਿੱਚੋਂ ਲਗਭਗ 72,000 ਨੂੰ ਲੇਬਰ ਫ਼ੋਰਸ ਵੱਜੋਂ ਮੰਨਿਆ ਜਾਂਦਾ ਹੈ।

ਜਿਸਦਾ ਮਤਲਬ ਉਹ ਕੰਮ ਕਰਨ ਦੀ ਉਮਰ ਦੇ ਹਨ ਅਤੇ ਸਰਗਰਮੀ ਨਾਲ ਰੁਜ਼ਗਾਰ ਦੀ ਭਾਲ ਵਿੱਚ ਹਨ।

ਭਾਵੇਂ ਨੌਕਰੀਆਂ ਦਾ ਵਾਧਾ ਅਰਥਸ਼ਾਸਤਰੀਆਂ ਦੇ ਅਨੁਮਾਨ ਨਾਲੋਂ ਕਰੀਬ ਦੁੱਗਣਾ ਹੈ, ਪਰ ਜ਼ਿਆਦਾਤਰ ਨੌਕਰੀਆਂ 48,000 ਪਾਰਟ ਟਾਈਮ ਹੀ ਰਹੀਆਂ।ਇਸ ਤੋਂ ਇਲਾਵਾ ਫ਼ਾਈਨੈਂਸ, ਇੰਸ਼ੋਰੈਂਸ, ਰੀਅਲ ਅਸਟੇਟ ਅਤੇ ਕੰਸਟਰਕਸ਼ਨ ਸੈਕਟਰ ਵਿੱਚ ਨੌਕਰੀਆਂ ਖ਼ਤਮ ਵੀ ਹੋਈਆਂ ਹਨ।

ਨੌਕਰੀਆਂ ਦਾ ਵਾਧਾ ਸਿੱਖਿਆ ਖੇਤਰ ਵਿੱਚ ਕੇਂਦਰਤ ਰਿਹਾ ਜਿੱਥੇ ਸਕੂਲੀ ਸੈਸ਼ਨ ਦੁਬਾਰਾ ਸ਼ੁਰੂ ਹੋਣ ਕਰਕੇ ਵਾਧੂ ਨਵੀਆਂ ਨੌਕਰੀਆਂ ਸ਼ਾਮਲ ਹੋਈਆਂ ਹਨ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link