16.85C Vancouver
ADS

Feb 23, 2021 9:32 PM -

ਕੈਨੇਡਾ 'ਚ ਇਸ ਹਫ਼ਤੇ ਪਹੁੰਚ ਰਹੀਆਂ 643,000 ਕੋਵਿਡ-19 ਵੈਕਸੀਨ: ਅਨੀਤਾ ਅਨੰਦ

Share On
643-000-covid-19-vaccine-doses-arriving-this-week-anita-anand
A health-care worker prepares a dose of the Pfizer-BioNTech COVID-19 vaccine at a UHN COVID-19 vaccine clinic in Toronto on Thursday, January 7, 2021. THE CANADIAN PRESS/Nathan Denette

ਇਸ ਹਫ਼ਤੇ ਕੈਨੇਡਾ 'ਚ ਕੋਵਿਡ-19 ਸੰਬੰਧੀ ਵੈਕਸੀਨ ਦੀ ਸਭ ਤੋਂ ਵੱਡੀ ਸ਼ਿਪਮੈਂਟ ਪਹੁੰਚ ਰਹੀ ਹੈ।

ਫਾਈਜ਼ਰ ਅਤੇ ਮੌਡਰਨਾ ਵੈਕਸੀਨ ਦੀਆਂ 643,000 ਡੋਜ਼ ਇਸ ਹਫ਼ਤੇ ਕੈਨੇਡਾ ਪਹੁੰਚ ਰਹੀਆਂ ਹਨ।

ਪ੍ਰੋਕਿਓਰਮੈਂਟ ਮੰਤਰੀ ਅਨੀਤਾ ਅਨੰਦ ਨੇ ਕਿਹਾ ਕਿ ਇਸ ਵਿੱਚੋਂ ਵਧੇਰੇ ਖੁਰਾਕਾਂ ਦੀ ਡਿਲੀਵਰੀ ਹੋ ਵੀ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਮਾਰਚ ਵਿੱਚ ਵੈਕਸੀਨ ਡਿਲੀਵਰੀ 'ਚ ਹੋਰ ਤੇਜ਼ੀ ਆਵੇਗੀ ਅਤੇ 3.5 ਮਿਲੀਅਨ ਡੋਜ਼ ਅਗਲੇ ਮਹੀਨੇ ਕੈਨੇਡਾ ਪਹੁੰਚਣਗੀਆਂ।

ਸਖਤ ਲੋਕ ਸਿਹਤ ਨਿਰਦੇਸ਼ਾਂ 'ਚ ਸਿਤੰਬਰ ਤਕ ਕੁਝ ਢਿੱਲ ਦੀ ਆਸ: ਡਾ. ਟੈਮ

ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਉਹ ਆਸ ਕਰ ਰਹੀ ਹਨ ਕਿ ਸੂਬਿਆਂ ਅਤੇ ਟੈਰੀਟਰੀਜ਼ ਵਿੱਚ ਜਾਰੀ ਸਖਤ ਲੋਕ ਸਿਹਤ ਨਿਰਦੇਸ਼ਾਂ 'ਚ ਸਿਤੰਬਰ ਤਕ ਢਿੱਲ ਵਰਤਣੀ ਸ਼ੁਰੂ ਹੋ ਜਾਵੇਗੀ।

ਔਟਵਾ 'ਚ ਇੱਕ ਨਿਊਜ਼ ਕਾਨਫਰੰਸ ਦੌਰਾਨ ਡਾ. ਟੈਮ ਨੇ ਕਿਹਾ ਕਿ ਇਹ ਕਾਫੀ ਹੱਦ ਤਕ ਇਸ 'ਤਏ ਨਿਰਭਰ ਕਰੇਗਾ ਕਿ ਵੈਕਸੀਨ ਰੋਲਆਊਟ ਪ੍ਰੀਕਿਰਿਆ ਕਿਵੇਂ ਜਾਰੀ ਰਹਿੰਦੀ ਹੈ ਅਤੇ ਕੋਵਿਡ-19 ਦੇ ਨਵੇਂ ਵੇਰੀਐਂਟਸ ਦਾ ਕਿਸ ਕਿਸਮ ਦਾ ਪ੍ਰਭਾਵ ਪੈਂਦਾ ਹੈ।

ਹਾਲਾਂਕਿ ਡਾ. ਟੈਮ ਜਾਂ ਇੰਟਰਗਵਰਨਮੈਂਟਲ ਅਫੇਅਰਸ ਮੰਤਰੀ, ਡੌਮਿਨਿਕ ਲੈਬਲੌਂ ਨੇ ਕਿਸੇ ਅਜਿਹੀ ਢਿੱਲ ਸੰਬੰਧੀ ਕਿਸੇ ਪੱਕੀ ਤਰੀਕ ਦੇ ਵੇਰਵੇ ਨਹੀਂ ਦਿੱਤੇ।

Latest news

calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
third-shooting-near-schools-in-fort-st-john-in-a-month-police-investigating
Punjabi

ਫੋਰਟ ਸੇਂਟ ਜੌਨ ਵਿੱਚ ਸਕੂਲਾਂ ਨੇੜੇ ਇੱਕ ਮਹੀਨੇ ਦੌਰਾਨ ਤੀਜੀ ਸ਼ੂਟਿੰਗ, ਪੁਲਿਸ ਵੱਲੋਂ ਜਾਂਚ ਜਾਰੀ

ਬੀ.ਸੀ. ਦੇ ਫੋਰਟ ਸੇਂਟ ਜੌਨ ਵਿਚ ਪੁਲਿਸ ਵਲੋਂ ਇੱਕ ਸ਼ੂਟਿੰਗ ਦੀ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਕਿ 22 ਜੁਲਾਈ ਤੋਂ ਬਾਅਦ ਸ਼ਹਿਰ ਵਿਚ ਸਕੂਲਾਂ ਨੇੜੇ ਗੋਲੀਆਂ ਚੱਲਣ ਦੀ ਤੀਜੀ ਘਟਨਾ ਹੈ। ਪੁਲਿਸ ਮੁਤਾਬਕ, ਸ਼ੁੱਕਰਵਾਰ ਰਾਤ ਲਗਭਗ 10 ਵਜੇ 107A ਐਵੇਨਿਊ ਦੇ 8800 ਬਲਾਕ ਵਿਚ ਗੋਲੀਆਂ ਚੱਲੀਆਂ, ਜਿਸ ਵਿਚ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ।
randhawa-says-he-will-seek-congress-ticket-only-from-dera-baba-nanak
Punjabi

ਸੁਖਜਿੰਦਰ ਸਿੰਘ ਰੰਧਾਵਾ ਦਾ ਸਪੱਸ਼ਟ ਐਲਾਨ:ਸਿਰਫ ਡੇਰਾ ਬਾਬਾ ਨਾਨਕ ਹਲਕੇ ਤੋਂ ਹੀ ਲਵਾਂਗੇ ਟਿਕਟ

ਪੰਜਾਬ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਵਿੱਚ ਹੁਣ ਟਿਕਟਾਂ ਨੂੰ ਲੈ ਕੇ ਦੌੜ ਤੇਜ਼ ਹੋ ਗਈ ਹੈ। ਇਸ ਦੌਰਾਨ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਜੇਕਰ ਟਿਕਟ ਲੈਣੀ ਹੋਵੇਗੀ ਤਾਂ ਸਿਰਫ਼ ਇੱਕ ਟਿਕਟ ਲਈ ਜਾਵੇਗੀ ਅਤੇ ਉਹ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਹੀ ਹੋਵੇਗੀ।
canadas-inflation-rate-rises-to-3-per-cent-in-july
Punjabi

ਜੁਲਾਈ ਵਿੱਚ ਕੈਨੇਡਾ ਦੀ ਮਹਿੰਗਾਈ ਦਰ ਵਧ ਕੇ 3 ਫੀਸਦੀ ਹੋਈ

ਕੈਨੇਡਾ ਦੀ ਮਹਿੰਗਾਈ ਦਰ ਜੁਲਾਈ ਵਿਚ ਵੱਧ ਕੇ ਸੈਂਟਰਲ ਬੈਂਕ ਦੇ ਟਾਰਗੇਟ ਤੋਂ ਬਾਹਰ ਤਿੰਨ ਫੀਸਦੀ ਹੋ ਗਈ ਹੈ। ਸੋਮਵਾਰ ਨੂੰ ਸਟੈਟਿਸਟਿਕਸ ਵਿਭਾਗ ਵਲੋਂ ਜਾਰੀ ਰਿਪੋਰਟ ਮੁਤਾਬਕ, ਮੁਦਰਾਸਫੀਤੀ ਵਿਚ ਇਹ ਤਾਜ਼ਾ ਤੇਜ਼ੀ ਪ੍ਰਮੁੱਖ ਤੌਰ 'ਤੇ ਗੈਸੋਲੀਨ ਕੀਮਤਾਂ ਵਿਚ ਹੋਏ ਵਾਧੇ ਕਾਰਨ ਆਈ, ਜਦੋਂ ਕਿ ਗ੍ਰੋਸਰੀ ਸਟੋਰਾਂ ਵਿਚ ਕੋਸਟ ਪ੍ਰੈਸ਼ਰ ਇਸ ਦੌਰਾਨ ਘੱਟ ਦੇਖਣ ਨੂੰ ਮਿਲਿਆ।
two-homes-damaged-by-fire-in-port-coquitlam-about-12-people-displaced
Punjabi

ਪੋਰਟ ਕੋਕੁਇਟਲਮ ਵਿਚ ਦੋ ਘਰਾਂ ਨੂੰ ਲੱਗੀ ਅੱਗ, ਕਰੀਬ 12 ਲੋਕ ਹੋਏ ਬੇਘਰ

ਪੋਰਟ ਕੋਕੁਇਟਲਮ ਵਿਚ ਐਤਵਾਰ ਦੋ ਘਰਾਂ ਵਿਚ ਅੱਗ ਲੱਗਣ ਕਾਰਨ ਕਰੀਬ 12 ਲੋਕ ਬੇਘਰ ਹੋ ਗਏ। ਇਸ ਘਟਨਾ ਦੌਰਾਨ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਅੱਗ ਬੁਝਾਉਣ ਵਾਲੇ ਦਾ ਇੱਕ ਸਾਥੀ ਵੀ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। ​ਘਟਨਾ ਸਥਾਨ ਦੀਆਂ ਤਸਵੀਰਾਂ ਵਿਚ Langan ਐਵੇਨਿਊ ਦੇ 1900 ਬਲਾਕ ਵਿਚ ਸਥਿਤ ਦੋ ਘਰਾਂ ਵਿਚੋਂ ਧੂੰਏਂ ਦੇ ਗੁਬਾਰ ਉੱਠਦੇ ਦੇਖੇ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link