14.99C Vancouver
ADS

Jun 5, 2020 1:41 AM -

ਕੈਨੇਡਾ 'ਚ 644 ਕੋਵਿਡ-19 ਮਾਮਲੇ ਅਤੇ 139 ਮੌਤਾਂ ਹੋਈਆਂ ਰਿਪੋਰਟ

Share On
644-covid-19-cases-and-139-deaths-reported-in-canada
People walk by a mannequin wearing a mask as store fronts open up for business in Kensington Market during the COVID-19 pandemic in Toronto on Tuesday, June 2, 2020. THE CANADIAN PRESS/Nathan Denette

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ 93,000 ਤੋਂ ਟੱਪ ਗਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 93,726 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,637 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਫ਼ਿਲਹਾਲ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਿਸ਼ਵ 'ਚ 15ਵੇਂ ਨੰਬਰ 'ਤੇ ਬਣਿਆ ਹੋਇਆ ਹੈ। ਅੱਜ ਕੈਨੇਡਾ 'ਚ ਕੋਵਿਡ-19 ਦੇ 644 ਮਾਮਲੇ ਅਤੇ ਵਾਇਰਸ ਸੰਬੰਧੀ ਮੌਤਾਂ ਦੇ 139 ਮਾਮਲੇ ਰਿਪੋਰਟ ਹੋਏ ਹਨ।


ਬੀ.ਸੀ. 'ਚ ਕਿਸੇ ਹੋਰ ਵਾਇਰਸ ਪੀੜਤ ਨੇ ਨਹੀਂ ਤੋੜਿਆ ਦਮ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਇਸ ਤੋਂ ਅਲਾਵਾ 4 ਐਪੀ-ਲਿੰਕਡ ਮਾਮਲਿਆਂ ਦੀ ਵੀ ਜਾਣਕਾਰੀ ਦਿੱਤੀ ਗਈ ਹੈ, ਜਿਸ ਦੇ ਨਾਲ ਅੱਜ ਐਲਾਨੇ ਗਏ ਮਾਮਲਿਆਂ ਦੀ ਕੁੱਲ ਗਿਣਤੀ 9 ਹੋ ਗਈ ਹੈ। ਇਹ ਮਾਮਲੇ ਬੁੱਧਵਾਰ ਤੋਂ ਵੀਰਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,632 ਹੋ ਗਈ ਹੈ। ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ ਦੇ ਕਿਸੇ ਹੋਰ ਵਾਇਰਸ ਪੀੜਤ ਨੇ ਦਮ ਨਹੀਂ ਤੋੜਿਆ ਹੈ। ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 166 ਹੋ ਗਈ ਹੈ।


ਕਿਊਬੈਕ 'ਚ 91 ਹੋਰ ਪੀੜਤਾਂ ਦੀ ਗਈ ਜਾਨ

ਕਿਊਬੈਕ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 52,000 ਤੋਂ ਪਾਰ ਹੋ ਗਈ ਹੈ। ਕਿਊਬੈਕ, ਕੈਨੇਡਾ ਦਾ ਇਕੱਲਾ ਸੂਬਾ ਹੈ, ਜਿੱਥੇ ਵਾਇਰਸ ਪ੍ਰਭਾਵਿਤ ਲੋਕਾਂ ਦੀ ਗਿਣਤੀ, 50,000 ਦੇ ਅੰਕੜੇ ਨੂੰ ਟੱਪ ਚੁੱਕੀ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਗਿਣਤੀ 52,143 ਹੋ ਗਈ ਹੈ। ਸੂਬੇ 'ਚ 91 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ, ਜਿਸ ਦੇ ਨਾਲ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 4,885 ਹੋ ਗਈ ਹੈ। ਸੂਬੇ 'ਚ ਵਾਇਰਸ ਸੰਬੰਧੀ 259 ਨਵੇਂ ਮਾਮਲੇ ਸਾਹਮਣੇ ਆਏ ਦੱਸੇ ਗਏ ਹਨ।


ਔਂਟੈਰੀਓ 'ਚ 356 ਮਾਮਲੇ ਹੋਏ ਰਿਪੋਰਟ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 29,403 ਤੱਕ ਪਹੁੰਚ ਚੁੱਕੀ ਹੈ। ਸੂਬੇ 'ਚ ਇਸ ਵਾਇਰਸ ਸੰਬੰਧੀ 356 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਇਸ ਤੋਂ ਅਲਾਵਾ ਸੂਬੇ 'ਚ 45 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਸੂਬੇ ਦੇ 2,357 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਔਂਟੈਰੀਓ, ਕੈਨੇਡਾ ਦੇ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਿਆਂ ਵਿੱਚੋਂ ਇੱਕ ਹੈ।


ਐਲਬਰਟਾ 'ਚ ਐਕਟਿਵ ਮਾਮਲਿਆਂ ਦੀ ਗਿਣਤੀ 334

ਐਲਬਰਟਾ ਦੇ ਵਿੱਚ ਕੋਵਿਡ-19 ਦੇ 15 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 7,091 ਤਕ ਪਹੁੰਚ ਗਈ ਹੈ। ਐਲਬਰਟਾ 'ਚ ਇੱਕ ਹੋਰ ਵਾਇਰਸ ਪੀੜਤ ਨੇ ਦਮ ਤੋੜ ਦਿੱਤਾ ਹੈ। ਹੁਣ ਤਕ ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ, 146 ਹੋ ਚੁੱਕੀ ਹੈ। ਸੂਬੇ ਦੇ 6,611 ਲੋਕ ਰਿਕਵਰ ਕਰ ਚੁੱਕੇ ਹਨ, ਅਤੇ ਐਕਟਿਵ ਮਾਮਲਿਆਂ ਦੀ ਗਿਣਤੀ 334 ਦੱਸੀ ਗਈ ਹੈ। ਐਲਬਰਟਾ 'ਚ ਕੀਤੇ ਗਏ ਵਾਇਰਸ ਸੰਬੰਧੀ ਟੈਸਟਾਂ ਦੀ ਗਿਣਤੀ 2,70,000 ਤੋਂ ਵਧੇਰੇ ਦੱਸੀ ਜਾ ਰਹੀ ਹੈ।


ਬਾਕੀ ਸੂਬਿਆਂ ਦਾ ਹਾਲ

ਇਸਤੋਂ ਅਲਾਵਾ ਸਸਕੈਚਵਿਨ ਵਿੱਚ 648, ਮੈਨੀਟੋਬਾ 'ਚ 298, ਨਿਊ ਬਰੰਸਵਿਕ 'ਚ 136, ਨੋਵਾ ਸਕੌਸ਼ੀਆ 'ਚ 1,058, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 7,637 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 51,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link