10.71C Vancouver
ADS

Oct 7, 2021 7:21 PM -

ਵਿਕਟੋਰੀਆ ਪੁਲਿਸ ਦੇ 7 ਅਫਸਰਾਂ ਨੂੰ ਇੰਟੈਗ੍ਰੇਟਿਡ ਯੂਨਿਟਸ ਤੋਂ ਕੱਢ ਕੇ ਪੈਟਰੋਲਿੰਗ ਦੀ ਦਿੱਤੀ ਜਾ ਰਹੀ ਜਿੰਮੇਵਾਰੀ

Share On
7-officers-being-redeployed-from-integrated-units-back-to-patrol-victoria-police
Citing ongoing staffing issues, Victoria police say they're pulling seven officers from the region's integrated units and redeploying them as street cops. (Photo - Victoria Police/Twitter)

ਸਟਾਫਿੰਗ ਮਸਲਿਆਂ ਦਾ ਹਵਾਲਾ ਦਿੰਦੇ ਹੋਏ ਵਿਕਟੋਰੀਆ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਆਪਣੇ 7 ਅਫ਼ਸਰਾਂ ਨੂੰ ਇੰਟੈਗ੍ਰੇਟਿਡ ਯੂਨਿਟਸ ਤੋਂ ਕੱਢ ਕੇ ਸਟ੍ਰੀਟਸ ਕੌਪਸ ਦੀ ਭੂਮਿਕਾ 'ਚ ਲਿਆ ਰਹੇ ਹਨ।

ਇਹ ਬਦਲਾਅ 7 ਨਵੰਬਰ ਤੋਂ ਲਾਗੂ ਹੋਵੇਗਾ।

ਇਸ ਦਾ ਅਰਥ ਹੈ ਕਿ ਇਲਾਕੇ 'ਚ ਟਰੈਫਿਕ, ਸੰਗਠਿਤ ਅਪਰਾਧ ਅਤੇ ਨੈਸ਼ਨਲ ਸਿਕਿਉਰਿਟੀ ਯੂਨਿਟਸ ਅਫਸਰਾਂ ਦੀ ਘਾਟ ਦਾ ਸਾਹਮਣਾ ਕਰਨਗੇ।

ਡਿਪਾਰਟਮੈਂਟ ਦਾ ਕਹਿਣਾ ਹੈ ਕਿ ਉਨ੍ਹਾਂ ਦੇ 249 ਅਫਸਰਾਂ ਵਿੱਚੋਂ 39 ਅਫ਼ਸਰ ਫਿਲਹਾਲ ਰਿਸਪਾਂਡ ਨਹੀਂ ਕਰ ਸਕਦੇ।

ਇਸ 'ਚ ਸ਼ਰੀਰਕ ਅਤੇ ਮਾਨਸਿਕ ਕਾਰਨ ਦਾ ਹਵਾਲਾ ਦਿੱਤਾ ਗਿਆ ਹੈ।

17 ਅਫਸਰਾਂ ਦੇ ਟਰੇਨਿੰਗ 'ਤੇ ਹੋਣ ਦੀ ਜਾਣਕਾਰੀ ਦਿੱਤੀ ਗਈ।

ਡਿਪਾਰਟਮੈਂਟ ਦਾ ਕਹਿਣਾ ਹੈ ਕਿ ਅਗਲੇ ਇੱਕ ਸਾਲ 'ਚ 7 ਟਰਾਂਸਫਰਸ ਦਾ ਰੀਵਿਊ ਕੀਤਾ ਜਾਵੇਗਾ ਅਤੇ ਵੇਖਿਆ ਜਾਵੇਗਾ ਕਿ ਸਟਾਫਿੰਗ ਰਿਸੋਰਸਿਸ ਨਾਲ ਇਨ੍ਹਾਂ ਪੋਜ਼ੀਸ਼ਨਸ ਨੂੰ ਭਰਿਆ ਜਾ ਸਕੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link