Dec 12, 2020 2:52 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 737 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 11 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 40,797 ਤੱਕ ਪਹੁੰਚ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 598 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 9,589 ਤੱਕ ਪਹੁੰਚ ਗਏ ਹਨ।
ਕੁੱਲ 342 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 87 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਸੂਬੇ 'ਚ 4 ਨਵੇਂ ਆਊਟਬ੍ਰੇਕਸ ਦੀ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ।
ਡਾ. ਬੌਨੀ ਹੈਨਰੀ ਤੇ ਐਡਰੀਅਨ ਡਿਕਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਵੀਕਐਂਡ ਦੌਰਾਨ ਵੀ ਸਿਹਤ ਸੰਬੰਧੀ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਜਿਸ ਨਾਲ ਵਾਇਰਸ ਦੇ ਫੈਲਾਅ 'ਤੇ ਕਾਬੂ ਰੱਖਿਆ ਜਾ ਸਕੇ।




