10.81C Vancouver
ADS

Nov 8, 2023 7:20 PM - The Canadian Press

75 ਕੈਨੇਡੀਅਨ ਲੋਕਾਂ ਨੂੰ ਗਾਜ਼ਾ ਚੋਂ ਕੱਢਿਆ ,ਬਾਕੀ ਕੈਨੇਡੀਅਨ ਵੀ ਜਲਦ ਛੱਡਣਗੇ ਗਾਜ਼ਾ

Share On
75-canadians-evacuated-from-gaza-rest-to-leave-soon
The department had said in a statement on Monday that the Israeli military has assured Canada more than 400 of its citizens would be able to cross "in the coming days."

ਫੈਡਰਲ ਸਰਕਾਰ ਨੇ ਕੈਨੇਡਾ ਨਾਲ ਸਬੰਧਤ 75 ਲੋਕਾਂ ਦੇ ਗਾਜ਼ਾ ਵਿੱਚੋਂ ਇਸ ਦੇ ਨਾਲ ਲੱਗਦੀ ਮਿਸਰ ਦੀ ਸਰਹੱਦ ਰਾਹੀਂ ਨਿਕਲਣ ਦੀ ਪੁਸ਼ਟੀ ਕੀਤੀ ਹੈ।

ਉੱਥੇ ਹੀ ਹੋਰ ਕੈਨੇਡੀਅਨ ਵੀ ਜਲਦੀ ਹੀ ਗਾਜ਼ਾ ਛੱਡ ਸਕਦੇ ਹਨ ਕਿਉਂਕਿ ਉਥੋਂ ਦੀ ਜਨਰਲ ਅਥਾਰਟੀ ਆਫ਼ ਕਰਾਸਿੰਗ ਐਂਡ ਬਾਰਡਰ ਵਲੋਂ ਤਾਜ਼ਾ ਪ੍ਰਕਾਸ਼ਿਤ ਦਸਤਾਵੇਜ਼ ਵਿੱਚ ਕੈਨੇਡੀਅਨ ਦੇ ਨਾਮ ਸ਼ਾਮਲ ਕੀਤੇ ਗਏ ਹਨ।

ਗਲੋਬਲ ਅਫੇਅਰਜ਼ ਕੈਨੇਡਾ ਨੇ ਕਿਹਾ ਕਿ ਫਿਲਹਾਲ ਇਹ ਨਹੀਂ ਕਹਿ ਸਕਦੇ ਹਰ ਦਿਨ ਕਦੋਂ ਅਤੇ ਕਿੰਨੇ ਕੈਨੇਡੀਅਨ ਸਰਹੱਦ ਪਾਰ ਕਰ ਸਕਦੇ ਹਨ ਕਿਉਂਕਿ ਸਥਿਤੀ ਵਾਰ-ਵਾਰ ਬਦਲ ਰਹੀ ਹੈ।

ਡਿਪਾਰਟਮੈਂਟ ਨੇ ਕਿਹਾ ਕਿ ਫਲਸਤੀਨੀ ਖੇਤਰ ਤੋਂ ਨਿਕਲਣ ਵਾਲੇ ਲੋਕਾਂ ਦੀ ਮਦਦ ਲਈ ਕੈਨੇਡੀਅਨ ਅਧਿਕਾਰੀ ਗਾਜ਼ਾ ਸਰਹੱਦ ਦੀ ਮਿਸਰੀ ਪਾਸੇ 'ਤੇ ਮੌਜੂਦ ਹਨ।

ਗੌਰਤਲਬ ਹੈ ਕਿ ਵਿਭਾਗ ਨੇ ਸੋਮਵਾਰ ਨੂੰ ਇੱਕ ਬਿਆਨ ਵਿਚ ਕਿਹਾ ਸੀ ਕਿ ਇਜ਼ਰਾਈਲੀ ਫੌਜ ਨੇ ਕੈਨੇਡਾ ਨੂੰ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ 400 ਤੋਂ ਵੱਧ ਕੈਨੇਡੀਅਨ ਨਾਗਰਿਕ ਸਰਹੱਦ ਪਾਰ ਕਰ ਸਕਣਗੇ।

ਦੱਸ ਦੇਈਏ ਕਿ ਫਲਸਤੀਨੀ ਖੇਤਰ ਤੋਂ ਮਿਸਰ ਵਿੱਚ ਨਿਕਲਣ ਲਈ ਰਫਾਹ ਕਰਾਸਿੰਗ ਇੱਕੋ-ਇੱਕ ਐਗਜ਼ਿਟ ਪੁਆਇੰਟ ਹੈ।

ਵਿਦੇਸ਼ੀ ਪਾਸਪੋਰਟ ਹੋਲਡਰਸ ਨੂੰ ਰਫਾਹ ਲੈਂਡ ਬਾਰਡਰ ਰਾਹੀਂ ਗਾਜ਼ਾ ਤੋਂ ਮਿਸਰ ਵਿੱਚ ਐਂਟਰੀ ਮਿਲ ਰਹੀ ਹੈ।

Latest news

peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
greer-takes-tough-stance-amid-canada-u-s-tariff-talks
Punjabi

ਕੈਨੇਡਾ-ਅਮਰੀਕਾ ਟੈਰਿਫ ਵਿਵਾਦ 'ਤੇ ਜੈਮੀਸਨ ਗ੍ਰੀਰ ਨੇ ਦਿੱਤਾ ਤਿੱਖਾ ਪ੍ਰਤੀਕਰਮ

ਕੈਨੇਡਾ ਵਲੋਂ ਅਮਰੀਕਾ ਨਾਲ ਟੈਰਿਫਸ ਡੀਲ ਹਾਸਲ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਵਿਚਕਾਰ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਆਇਓਵਾ ਦੇ Des Moines ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਕੈਨੇਡੀਅਨ ਸਾਮਾਨ 'ਤੇ ਲਗਾਏ ਜਾਣ ਵਾਲੇ ਨਵੇਂ ਟੈਰਿਫਸ ਅਸਲ ਵਿਚ ਕੈਨੇਡਾ ਵੱਲੋਂ ਚੁੱਕੇ ਗਏ ਬਦਲਾਖੋਰੀ ਦੇ ਕਦਮਾਂ ਦਾ ਜਵਾਬ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link