18.97C Vancouver
ADS

Aug 14, 2020 12:41 AM -

ਬੀ.ਸੀ. 'ਚ ਕੋਵਿਡ-19 ਦੇ 78 ਮਾਮਲੇ ਹੋਏ ਰਿਪੋਰਟ, ਸਿਹਤ ਮੰਤਰੀ ਨੇ ਵੀਕਐਂਡ 'ਤੇ ਪਾਰਟੀਆਂ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

Share On
78-covid-19-cases-reported-b-c-health-minister-issues-warning-for-those-planning-on-holding-weekend-events
(File) -  British Columbia's public health officer, Dr. Bonnie Henry giving her views during a press conference. - B.C. government

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 78 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਹਾਲਾਂਕਿ ਚੰਗੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,274 ਹੋ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਬ੍ਰੀਫਿੰਗ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 196 ਹੈ। ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 578 ਤੱਕ ਪਹੁੰਚ ਗਏ ਹਨ।

ਸੂਬੇ ਦੇ ਕੁੱਲ 3,500 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।

ਸੂਬੇ ਦੇ ਕੁੱਲ 9 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 4 ਵਾਇਰਸ ਪੀੜਤਾਂ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਯਾਦ ਰਹੇ ਸੂਬੇ 'ਚ ਕੱਲ ਰਿਪੋਰਟ ਹੋਏ 85 ਮਾਮਲੇ, ਅਪ੍ਰੈਲ ਤੋਂ ਬਾਅਦ, ਬੀ.ਸੀ. 'ਚ ਸਾਹਮਣੇ ਆਇਆ ਵਾਇਰਸ ਸੰਬੰਧੀ ਮਾਮਲਿਆਂ ਦਾ ਸਭ ਤੋਂ ਵੱਡਾ ਵਾਧਾ ਦਰਸ਼ਾਉਂਦੇ ਹਨ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਹੜੇ ਲੋਕ ਵੱਡੀਆਂ ਪਾਰਟੀਆਂ ਕਰਨੀਆਂ ਚਾਹੁੰਦੇ ਹਨ, ਉਹ ਤਿਆਰ ਰਹਿਣ ਅਤੇ ਉਨ੍ਹਾਂ ਦੀ ਪਾਰਟੀ 'ਚ ਅਧਿਕਾਰੀ ਪਹੁੰਚ ਸਕਦੇ ਹਨ, ਅਤੇ ਜਾਂਚ ਹੋ ਸਕਦੀ ਹੈ ਕਿ ਕੋਵਿਡ-19 ਸੰਬੰਧੀ ਸੁਰੱਖਿਆ ਕਦਮਾਂ ਦੀ ਪਾਲਣਾ ਹੋ ਰਹੀ ਹੈ ਜਾਂ ਨਹੀਂ।

ਸਿਹਤ ਮੰਤਰੀ ਐਡਰੀਅਨ ਡਿਕਸ ਦਾ ਕਹਿਣਾ ਹੈ ਕਿ ਫ਼ਿਲਹਾਲ ਪਾਰਟੀਆਂ ਬੰਦ ਨਹੀਂ ਕੀਤੀਆਂ ਜਾ ਰਹੀਆਂ, ਪਰ ਜਿਹੜੇ ਲੋਕ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਖਿਲਾਫ਼ ਕਾਰਵਾਈ ਹੋ ਸਕਦੀ ਹੈ।

ਯਾਦ ਰਹੇ ਬੀਤੇ ਕੁਝ ਦਿਨਾਂ 'ਚ ਸਾਹਮਣੇ ਆਏ ਮਾਮਲਿਆਂ 'ਚ ਵਧੇਰੇ ਪੀੜਤ 20 ਤੋਂ 29 ਸਾਲ ਦੇ ਦਰਮਿਆਨ ਦੇ ਦੱਸੇ ਗਏ ਹਨ।

ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਇਹ ਇਨਫੈਕਸ਼ਨਾਂ ਕੁਝ ਐਕਸਪੋਯਰ ਈਵੈਂਟਸ ਤੋਂ ਬਾਅਦ ਵੇਖਣ ਨੂੰ ਮਿਲੀਆਂ ਹਨ ਜਿੱਥੇ ਕਿ ਯੁਵਾ ਵਰਗ ਦੇ ਲੋਕ ਮੌਜੂਦ ਸਨ।

ਹਾਲਾਂਕਿ ਉਨ੍ਹਾਂ ਕਿਹਾ ਕਿ ਯੁਵਾ ਵਰਗ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਅਤੇ ਬਹੁਤ ਸਾਰੇ ਯੁਵਾ ਨਿਯਮਾਂ ਦੀ ਪਾਲਣਾ ਕਰ ਰਹੇ ਹਨ।

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link