Aug 21, 2020 1:48 AM -

ਵੀਰਵਾਰ ਨੂੰ ਬੀ.ਸੀ. 'ਚ ਕੋਰੋਨਾ ਵਾਇਰਸ ਦੇ 80 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਹਾਲਾਂਕਿ ਦੁੱਖ ਦੀ ਖਬਰ ਰਹੀ ਕਿ 2 ਹੋਰ ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 4,825 ਹੋ ਗਈ ਹੈ।
ਬੀ.ਸੀ. ਦੀ ਡਿਪਟੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਰਿਕਾ ਗੁਸਟਾਫਸਨ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਇੱਕ ਨਿਊਜ਼ ਰਿਲੀਜ਼ ਜ਼ਰੀਏ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਜਾਰੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 200 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 780 ਤੱਕ ਪਹੁੰਚ ਗਏ ਹਨ। ਸੂਬੇ ਦੇ ਕੁੱਲ 3,845 ਵਾਇਰਸ ਪੀੜਤ ਰਿਕਵਰ ਕਰ ਚੁੱਕੇ ਹਨ।
ਸੂਬੇ ਦੇ ਕੁੱਲ 11 ਲੋਕ ਹਸਪਤਾਲ 'ਚ ਦਾਖਿਲ ਹਨ, ਜਿੰਨਾ 'ਚ 4 ਵਾਇਰਸ ਪੀੜਤਾਂ ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ। ਸੂਬੇ ਦੇ 2,574 ਲੋਕ ਅਜਿਹੇ ਹਨ, ਜਿੰਨਾ ਨੂੰ ਐਕਟਿਵ ਪਬਲਿਕ ਹੈਲਥ ਮਾਨੀਟਰਿੰਗ ਹੇਠ ਰੱਖਿਆ ਗਿਆ ਹੈ।
ਸਰੀ 'ਚ ਇੱਕ ਨਵੇਂ ਕਮਿਊਨਿਟੀ ਆਊਟਬ੍ਰੇਕ ਦੇ ਦਰਜ ਕੀਤੇ ਜਾਣ ਦੀ ਜਾਣਕਾਰੀ ਵੀ ਜਾਰੀ ਕੀਤੀ ਗਈ ਹੈ।
ਸਰੀ 'ਚ ਲੋਬਲੌਸ 'ਚ 9 ਲੋਕਾਂ ਨੂੰ ਵਾਇਰਸ ਤੋਂ ਸੰਕ੍ਰਮਿਤ ਪਾਇਆ ਗਿਆ ਦੱਸਿਆ ਗਿਆ ਹੈ।




