17.38C Vancouver
ADS

Jun 26, 2020 1:43 AM -

ਬਿਹਾਰ 'ਚ ਬਿਜਲੀ ਡਿੱਗਣ ਨਾਲ 83 ਲੋਕਾਂ ਦੀ ਮੌਤ, ਮੁੱਖ ਮੰਤਰੀ ਨੇ 4 ਲੱਖ ਦੇ ਮੁਆਵਜ਼ੇ ਦਾ ਕੀਤਾ ਐਲਾਨ

Share On
83-die-in-bihar-due-to-thunderstorms-cm-announces-rs-4-lakhs-ex-gratia
At least 83 people died due to thunderstorms in Bihar in the last 24 hours, according to Chief Minister's Office. Photo-ANI

ਭਾਰਤ ਦੇ ਸੂਬੇ ਬਿਹਾਰ ਵਿੱਚ ਬਿਜਲੀ ਡਿੱਗਣ ਕਾਰਨ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ ਹੈ। ਇਸ ਘਟਨਾ ਵਿੱਚ 83 ਲੋਕਾਂ ਦੀ ਮੌਤ ਹੋ ਗਈ।

ਇਹ ਜਾਣਕਾਰੀ ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਕੀਤੀ ਗਈ ਹੈ। ਕਈ ਲੋਕ ਝੁਲਸ ਗਏ ਦੱਸੇ ਗਏ ਹਨ।

ਸੂਬੇ ਦੇ ਕੁੱਲ 38 ਜ਼ਿਲ੍ਹਿਆਂ ਚੋਂ 23 ਜ਼ਿਲ੍ਹਿਆਂ ‘ਚ ਆਸਮਾਨੀ ਬਿਜਲੀ ਦੀ ਤਬਾਹੀ ਵੇਖਣ ਨੂੰ ਮਿਲੀ।

ਸਭ ਤੋਂ ਵੱਧ 13 ਲੋਕਾਂ ਦੀ ਮੌਤ ਗੋਪਾਲਗੰਜ ਵਿੱਚ ਹੋਈ। ਮਧੂਬਨੀ ਅਤੇ ਨਵਾਦਾ ਵਿੱਚ 8-8 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਭਾਗਲਪੁਰ ਅਤੇ ਸਿਵਾਨ 'ਚ 6-6 ਲੋਕਾਂ ਦੀ ਮੌਤ ਹੋ ਗਈ। ਚੰਪਾਰਨ, ਦਰਭੰਗਾ ਅਤੇ ਬਾਂਕਾ ‘ਚ ਵੀ 5-5 ਲੋਕਾਂ ਨੇ ਜਾਨ ਗਵਾ ਦਿੱਤੀ।

ਖੰਗਰੀਆ ਅਤੇ ਔਰੰਗਾਬਾਦ 'ਚ 3-3 ਲੋਕਾਂ ਦੀ ਜਾਨ ਚਲੀ ਗਈ।

ਕਈ ਹੋਰ ਇਲਾਕਿਆਂ 'ਚ ਵੀ ਇਸ ਦਰਦਨਾਕ ਘਟਨਾ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਾਨ ਗਵਾਉਣ ਵਾਲੇ 83 ਲੋਕਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।


ਰਾਹੁਲ ਗਾਂਧੀ ਨੇ ਪੀੜਤਾਂ ਲਈ ਕੀਤਾ ਦੁੱਖ ਦਾ ਪ੍ਰਗਟਾਵਾ

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨ੍ਹਾਂ ਇੱਕ ਟਵੀਟ 'ਚ ਲਿਖਿਆ, "ਬਿਹਾਰ 'ਚ 83 ਲੋਕਾਂ ਦੀ ਮੌਤ ਦੀ ਖਬਰ ਨਾਲ ਮੈਂ ਸਦਮੇ ਵਿੱਚ ਹਾਂ। ਪੀੜਤਾਂ ਦੇ ਪਰਿਵਾਰਾਂ ਨੂੰ ਇਸ ਦੁੱਖ ਵਿੱਚੋਂ ਨਿਕਲਣ ਦੀ ਤਾਕਤ ਮਿਲੇ। ਮੈਂ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਾ ਹਾਂ ਕਿ ਪੀੜਤ ਪਰਿਵਾਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਹਰ ਮੁਮਕਿਨ ਤਰੀਕੇ ਨਾਲ ਸਹਿਯੋਗ ਦੇਣ ਦੀ ਕੋਸ਼ਿਸ਼ ਕੀਤੀ ਜਾਵੇ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link