Dec 3, 2020 2:48 AM -

ਅੱਜ ਬੀ.ਸੀ. 'ਚ ਕੋਵਿਡ-19 ਦੇ 834 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
ਦੁੱਖ ਦੀ ਗੱਲ ਸੀ ਕਿ 12 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 34,728 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 469 ਹੋ ਗਈ ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 8,941 ਤੱਕ ਪਹੁੰਚ ਗਏ ਹਨ।
ਕੁੱਲ 339 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 79 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਅੱਜ ਡਾ. ਬੌਨੀ ਹੈਨਰੀ ਨੇ ਸੂਬੇ ਦੇ ਲੋਕਾਂ ਤੋਂ ਮੰਗ ਕੀਤੀ ਕਿ ਵੱਧ ਤੋਂ ਵੱਧ ਘਰਾਂ 'ਚ ਰਿਹਾ ਜਾਵੇ।
ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਨਹੀਂ ਹੈ ਕਿ ਕਿਸੇ ਗੈਰ ਜ਼ਰੂਰੀ ਯਾਤਰਾ ਦੀ ਪਲੈਨਿੰਗ ਕੀਤੀ ਜਾਵੇ।




