11.16C Vancouver
ADS

Apr 21, 2021 2:10 AM -

ਬੀ.ਸੀ. 'ਚ ਰਿਕਾਰਡ ਪੱਧਰ 'ਤੇ ਪਹੁੰਚੇ ਵਾਇਰਸ ਪੀੜਤਾਂ ਦੇ ਹਸਪਤਾਲ 'ਚ ਦਾਖਲੇ; ਅੱਜ 849 ਮਾਮਲੇ ਹੋਏ ਰਿਪੋਰਟ

Share On
849-new-covid-19-cases-reported-in-b-c-as-hospitalizations-break-new-record
Dr. Bonnie Henry gives her daily media briefing regarding COVID-19 for the province of British Columbia in Victoria, B.C.,(Photo - B.C. Government)

ਬੀ.ਸੀ. 'ਚ ਕੋਵਿਡ-19 ਦੇ 849 ਮਾਮਲੇ ਰਿਪੋਰਟ ਹੋਏ ਹਨ।

ਦੁੱਖ ਦੀ ਗੱਲ ਸੀ ਕਿ ਇੱਕ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 1,20,889 ਤਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,539 ਹੋ ਚੁੱਕੀ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 9,145 ਤਕ ਪਹੁੰਚ ਗਏ ਹਨ।

ਕੁੱਲ 456 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 148 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ ਵਾਇਰਸ ਵੇਰੀਐਂਟਸ ਦੇ ਮਾਮਲੇ ਵਧੇ

ਬੀ.ਸੀ. 'ਚ ਵਾਇਰਸ ਸੰਬੰਧੀ ਨਵੇਂ ਵੇਰੀਐਂਟਸ ਦੇ ਮਾਮਲਿਆਂ ਦੀ ਗਿਣਤੀ 6,179 ਤਕ ਪਹੁੰਚ ਗਈ ਹੈ।

ਇਸ 'ਚ 163 ਮਾਮਲੇ ਐਕਟਿਵ ਦੱਸੇ ਗਏ ਹਨ। ਇਸ 'ਚ 4,041 ਮਾਮਲੇ ਯੂ.ਕੇ. ਵੇਰੀਐਂਟਸ ਦੇ ਦੱਸੇ ਗਏ ਹਨ।

ਇਸ ਤੋਂ ਇਲਾਵਾ 2,062 ਮਾਮਲੇ ਬ੍ਰਾਜ਼ੀਲ ਵੇਰੀਐਂਟ ਦੇ ਹਨ ਜਦਕਿ 76 ਮਾਮਲੇ ਦੱਖਣੀ ਅਫਰੀਕਾ ਵੇਰੀਐਂਟ ਦੇ ਦੱਸੇ ਗਏ ਹਨ।

ਵੈਕਸੀਨੇਸ਼ਨ ਪ੍ਰੀਕਿਰਿਆ ਤੇਜ਼ੀ ਨਾਲ ਜਾਰੀ

ਬੀ.ਸੀ. 'ਚ ਕੋਵਿਡ-19 ਸੰਬੰਧੀ 1,414,644 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਵੈਕਸੀਨ ਦੀਆਂ ਖੁਰਾਕਾਂ 'ਚ ਫਾਈਜ਼ਰ, ਮੌਡਰਨਾ ਅਤੇ ਐਸਟ੍ਰਾਜ਼ੈਨਕਾ ਦੀਆਂ ਖੁਰਾਕਾਂ ਸ਼ਾਮਿਲ ਹਨ।

ਇਸ ਦੌਰਾਨ 88,263 ਲੋਕਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਹਾਸਿਲ ਹੋ ਚੁੱਕੀਆਂ ਹਨ।

ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਅਨੁਸਾਰ ਹੁਣ ਤਕ ਸੂਬੇ 'ਚ ਕੁੱਲ 1,785,290 ਖੁਰਾਕਾਂ ਦੀ ਵੰਢ ਹੋ ਚੁੱਕੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link