14.95C Vancouver
ADS

Dec 18, 2024 5:57 PM - The Canadian Pres

ਕੈਨੇਡਾ ਦੇ ਦੂਜੇ ਸਭ ਤੋਂ ਵੱਡੇ ਸਨਮਾਨ ਆਰਡਰ ਆਫ ਕੈਨੇਡਾ ਲਈ 88 ਕੈਨੇਡੀਅਨ ਕੀਤੇ ਗਏ ਨਾਮਜ਼ਦ

Share On
88-canadians-nominated-for-order-of-canada
This year's list includes scientists such as internationally recognized E. coli expert Carlton Giles, pediatric neuro-oncology researcher Nada Zabado, and speech-language pathologist Aura Kagan.(The Canadian Press)

ਕੈਨੇਡਾ ਦੇ ਦੂਜੇ ਸਭ ਤੋਂ ਵੱਡੇ ਸਨਮਾਨ ਆਰਡਰ ਆਫ ਕੈਨੇਡਾ ਲਈ ਇਸ ਵਾਰ 88 ਕੈਨੇਡੀਅਨ ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਵਿਚ ਕੈਨੇਡੀਅਨ ਅਮਰੀਕਾ ਮੂਲ ਦੇ ਹਾਲੀਵੁੱਡ ਅਦਾਕਾਰ ਰਿਆਨ ਰੇਨੋਲਡਜ਼ ਦਾ ਨਾਮ ਵੀ ਸ਼ਾਮਲ ਹੈ। ਉਨ੍ਹਾਂ ਨੂੰ ਨਵੰਬਰ ਵਿਚ ਆਰਡਰ ਆਫ ਬ੍ਰਿਟਿਸ਼ ਕੋਲੰਬੀਆ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਕੈਨੇਡਾ ਦੀ ਗਵਰਨਰ ਜਨਰਲ ਮੈਰੀ ਸਾਈਮਨ ਨੇ ਇੱਕ ਨਿਊਜ਼ ਰਿਲੀਜ਼ ਵਿਚ ਕਿਹਾ ਕਿ ਆਰਡਰ ਆਫ ਕੈਨੇਡਾ ਦੇ ਪ੍ਰਾਪਤਕਰਤਾ ਕੈਨੇਡਾ ਦੇ ਬਿਹਤਰ ਭਵਿੱਖ ਦੇ ਨਿਰਮਾਤਾ ਹਨ। ਇਨ੍ਹਾਂ ਹਰ ਇੱਕ ਦਾ ਆਪਣੇ ਖੇਤਰ ਵਿਚ ਵਢਮੁੱਲਾ ਯੋਗਦਾਨ ਹੈ।

ਇਸ ਸਾਲ ਦੀ ਸੂਚੀ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਮਾਨਤਾ ਪ੍ਰਾਪਤ ਈ ਕੋਲੀ ਮਾਹਿਰ ਕਾਰਲਟਨ ਗਾਇਲਸ, ਬਾਲ ਚਿਕਿਤਸਕ ਨਿਊਰੋ-ਆਨਕੋਲੋਜੀ ਖੋਜਕਰਤਾ ਨਡਾ ਜਬਾਡੋ ਅਤੇ ਬੋਲੀ ਭਾਸ਼ਾ ਦੇ ਰੋਗ ਵਿਗਿਆਨੀ ਔਰਾ ਕਾਗਨ ਵਰਗੇ ਵਿਗਿਆਨੀ ਸ਼ਾਮਲ ਹਨ।

ਇਨ੍ਹਾਂ ਨੂੰ ਆਰਡਰ ਆਫ ਕੈਨੇਡਾ ਦਾ ਸਨਮਾਨ ਪ੍ਰਾਪਤ ਕਰਨ ਲਈ ਇੱਕ ਸਮਾਰੋਹ ਵਿਚ ਸੱਦਾ ਦਿੱਤਾ ਜਾਵੇਗਾ। ਜਿਸ ਦੀ ਤਾਰੀਖ਼ ਦੀ ਘੋਸ਼ਣਾ ਗਵਰਨਰ ਜਨਰਲ ਦੇ ਦਫ਼ਤਰ ਵਲੋਂ ਕੀਤੀ ਜਾਵੇਗੀ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link