19.32C Vancouver
ADS

Jun 30, 2025 5:17 PM - Connect Newsroom

ਟੈਰਿਫ 'ਤੇ 9 ਜੁਲਾਈ ਨੂੰ ਸਮਾਪਤ ਹੋ ਰਹੀ 90 ਦਿਨਾਂ ਦੀ ਰੋਕ,ਅੱਗੇ ਵਧਾਉਣ ਦਾ ਨਹੀਂ ਇਰਾਦਾ: ਟਰੰਪ

Share On
90-day-moratorium-on-tariffs-expiring-on-july-9-no-intention-to-extend-trump
He said that letters will start being sent to the concerned countries before the deadline expires. (Photo - The Canadian Press)

ਅਮਰੀਕਾ ਦੇ ਰਾਸ਼ਟਰਪਤੀ ਡੋਲਨਡ ਟਰੰਪ ਦਾ ਕਹਿਣਾ ਹੈ ਕਿ ਟੈਰਿਫ 'ਤੇ 9 ਜੁਲਾਈ ਨੂੰ ਸਮਾਪਤ ਹੋ ਰਹੀ 90 ਦਿਨਾਂ ਦੀ ਰੋਕ ਉਨ੍ਹਾਂ ਵਲੋਂ ਹੋਰ ਅੱਗੇ ਵਧਾਉਣ ਦਾ ਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਮੁਲਕਾਂ ਨਾਲ ਨਿਰਧਾਰਤ ਗੱਲਬਾਤ ਦੀ ਸਮਾਂ- ਸੀਮਾ ਬਿਨਾਂ ਸਮਝੌਤੇ ਦੇ ਸਮਾਪਤ ਹੋ ਜਾਵੇਗੀ ਉਨ੍ਹਾਂ 'ਤੇ ਟੈਰਿਫ ਉਦੋਂ ਤੱਕ ਲਾਗੂ ਰਹਿ ਸਕਦਾ ਹੈ ਜਦੋਂ ਤੱਕ ਅਮਰੀਕਾ ਨਾਲ ਉਨ੍ਹਾਂ ਦਾ ਵਪਾਰ ਸਮਝੌਤਾ ਨਹੀਂ ਹੋ ਜਾਂਦਾ।

ਉਨ੍ਹਾਂ ਕਿਹਾ ਕਿ ਸਮਾਂ ਸੀਮਾ ਸਮਾਪਤ ਹੋਣ ਤੋਂ ਪਹਿਲਾਂ ਹੀ ਸਬੰਧਤ ਮੁਲਕਾ ਨੂੰ ਚਿੱਠੀ ਭੇਜਣੀ ਸ਼ੁਰੂ ਹੋ ਜਾਵੇਗੀ। ਟਰੰਪ ਨੇ ਸੰਕੇਤ ਦਿੱਤਾ ਕਿ ਜ਼ਿਆਦਾਤਰ ਮੁਲਕਾਂ ਨੂੰ ਅਮਰੀਕਾ ਵਿਚ ਮਾਲ ਵੇਚਣ ਲਈ 25 ਫੀਸਦੀ, 35 ਫੀਸਦੀ ਜਾਂ 50 ਫੀਸਦੀ ਜਾਂ ਫਿਰ 10 ਫੀਸਦੀ ਟੈਰਿਫ ਦਾ ਸਾਹਮਣਾ ਕਰਨਾ ਹੋਵੇਗਾ। ਰਾਸ਼ਟਰਪਤੀ ਨੇ ਕਿਹਾ ਕਿ ਗੱਲਬਾਤ ਜਾਰੀ ਹੈ ਪਰ 200 ਦੇਸ਼ ਹਨ, ਸਾਰਿਆਂ ਨਾਲ ਗੱਲ ਨਹੀਂ ਹੋ ਸਕਦੀ।

Latest news

suspect-arrested-in-langford-sexual-assault-investigation-involving-youth
Punjabi

ਨਾਬਾਲਗ ਲੜਕੀ ਨਾਲ ਜਿਨਸੀ ਹਮਲੇ ਦੀ ਜਾਂਚ 'ਚ ਸ਼ੱਕੀ ਦੀ ਹੋਈ ਪਛਾਣ, ਕੀਤਾ ਗਿਆ ਗ੍ਰਿਫ਼ਤਾਰ

ਵੈਨਕੂਵਰ ਆਈਲੈਂਡ ਦੇ ਸ਼ਹਿਰ ਲੈਂਗਫੋਰਡ ਵਿਚ ਦਿਨ-ਦਿਹਾੜੇ ਇੱਕ ਬੱਸ ਸਟੋਪ 'ਤੇ ਨਾਬਾਲਗ ਲੜਕੀ ਨਾਲ sexual assault ਦੀ ਘਟਨਾ ਸਾਹਮਣੇ ਆਈ ਹੈ। ਵੈਸਟ ਸ਼ੋਰ ਆਰ.ਸੀ.ਐਮ.ਪੀ. ਨੇ ਇਸ ਮਾਮਲੇ ਵਿਚ ਇੱਕ 33 ਸਾਲਾ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਰਿਪੋਰਟ ਮੁਤਾਬਕ, ਇਹ ਘਟਨਾ 9 ਜੂਨ ਨੂੰ ਦੁਪਹਿਰ ਲਗਭਗ 3:00 ਵਜੇ ਜੈਕਲਿਨ ਰੋਡ ਅਤੇ ਸਟੇਸ਼ਨ ਐਵੇਨਿਊ ਦੇ ਇਲਾਕੇ ਵਿਚ ਵਾਪਰੀ ਸੀ, ਜਿੱਥੇ ਇੱਕ ਅਣਪਛਾਤੇ ਵਿਅਕਤੀ ਨੇ ਬੱਸ ਸਟੌਪ ‘ਤੇ ਖੜ੍ਹੀ ਲੜਕੀ ਨਾਲ ਪਹਿਲਾਂ ਥੋੜ੍ਹੀ ਗੱਲਬਾਤ ਕੀਤੀ ਅਤੇ ਫਿਰ ਉਸ ਨੂੰ sexually assault ਕੀਤਾ।
ircc-pauses-final-processing-of-some-citizenship-cases-approved-under-bill-c-3
Punjabi

ਕੈਨੇਡਾ ਸਰਕਾਰ ਨੇ ਬਿੱਲ C-3 ਤਹਿਤ ਨਾਗਰਿਕਤਾ ਪ੍ਰਾਪਤ ਕਰਨ ਵਾਲੇ ਕੁਝ ਮਾਮਲਿਆਂ ਦੀ ਪ੍ਰੋਸੈਸਿੰਗ ਆਰਜ਼ੀ ਤੌਰ 'ਤੇ ਰੋਕੀ

ਕੈਨੇਡਾ ਸਰਕਾਰ ਨੇ ਬਿੱਲ C-3 ਯਾਨੀ ਲੋਸਟ ਕੈਨੇਡੀਅਨ ਕਾਨੂੰਨ ਤਹਿਤ ਨਾਗਰਿਕਤਾ ਲੈਣ ਵਾਲੇ ਨਵੇਂ ਬਿਨੈਕਾਰਾਂ ਦੇ ਕੁਝ ਕੇਸਾਂ ਦੀ ਫਾਈਨਲ ਪ੍ਰੋਸੈਸਿੰਗ 'ਤੇ ਆਰਜ਼ੀ ਤੌਰ 'ਤੇ ਰੋਕ ਲਗਾ ਦਿੱਤੀ ਹੈ। ਆਈ.ਆਰ.ਸੀ.ਸੀ. ਨੇ ਇਹ ਕਦਮ ਉਦੋਂ ਚੁੱਕਿਆ ਹੈ ਜਦੋਂ ਵਿਭਾਗ ਨੇ ਕੁਝ ਦਰਜਨ ਲੋਕਾਂ ਨੂੰ ਅਚਾਨਕ ਨੋਟਿਸ ਭੇਜ ਕੇ ਉਨ੍ਹਾਂ ਨੂੰ ਜਾਰੀ ਕੀਤੇ ਜਾ ਚੁੱਕੇ ਸਿਟੀਜ਼ਨਸ਼ਿਪ ਸਰਟੀਫਿਕੇਟ ਸਰੰਡਰ ਕਰਨ ਲਈ ਕਿਹਾ ਹੈ।
b-c-launches-hydroelectric-upgrades-aimed-at-boosting-power-supply-by-7
Punjabi

ਬੀ.ਸੀ.ਸਰਕਾਰ ਨੇ ਬਿਜਲੀ ਸਪਲਾਈ 'ਚ 7 ਫੀਸਦੀ ਵਾਧੇ ਲਈ ਹਾਈਡ੍ਰੋ ਪ੍ਰੋਜੈਕਟਾਂ ਦੇ ਅੱਪਗ੍ਰੇਡ ਦਾ ਕੀਤਾ ਐਲਾਨ

ਬੀ.ਸੀ. ਦੇ ਐਨਰਜੀ ਅਤੇ ਕਲਾਈਮੇਟ ਸਲਿਊਸ਼ਨ ਮੰਤਰੀ ਐਡਰੀਅਨ ਡਿਕਸ ਨੇ ਸੂਬੇ ਵਿਚ ਪਾਵਰ ਸਪਲਾਈ ਨੂੰ 7 ਫੀਸਦੀ ਹੋਰ ਵਧਾਉਣ ਲਈ ਕਈ ਹਾਈਡ੍ਰੋ ਡੈਮ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸਭ ਤੋਂ ਵੱਡਾ ਪ੍ਰੋਜੈਕਟ ਰੇਵਲਸਟੋਕ ਡੈਮ ਵਿਖੇ ਸ਼ੁਰੂ ਕੀਤਾ ਜਾਵੇਗਾ, ਜਿੱਥੇ ਸਾਲ 2032 ਤੱਕ 500 ਮੈਗਾਵਾਟ ਵਾਧੂ ਬਿਜਲੀ ਪੈਦਾ ਕਰਨ ਲਈ ਛੇਵਾਂ ਜਨਰੇਟਿੰਗ ਸਟੇਸ਼ਨ ਲਗਾਇਆ ਜਾਵੇਗਾ ਅਤੇ ਪਹਿਲੇ ਚਾਰ ਯੂਨਿਟਾਂ ਨੂੰ ਵੀ ਅਪਡੇਟ ਕੀਤਾ ਜਾਵੇਗਾ।
smith-says-timing-may-prevent-coal-mining-referendum-question-from-appearing-on-october-ballot
Punjabi

ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ: ਪ੍ਰੀਮੀਅਰ ਸਮਿਥ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਸੰਕੇਤ ਦਿੱਤਾ ਹੈ ਕਿ ਇਸ ਵਾਰ ਫਾਲ ਵਿੱਚ ਹੋਣ ਵਾਲੀ ਰਿਫਰੈਂਡਮ ਵਿੱਚ ਕੋਲੇ ਦੀ ਮਾਈਨਿੰਗ ਦੇ ਵਿਰੋਧ ਵਾਲੀ ਪਟੀਸ਼ਨ ਦੇ ਸਵਾਲ ਨੂੰ ਸ਼ਾਮਲ ਕਰਨ ਲਈ ਦੇਰ ਹੋ ਚੁੱਕੀ ਹੈ।ਇਸ ਮਹੀਨੇ ਦੇ ਸ਼ੁਰੂ ਵਿੱਚ, ਐਲਬਰਟਾ ਦੇ ਸੰਗੀਤਕਾਰ Corb Lund ਨੇ ਆਪਣੀ ਪਟੀਸ਼ਨ ਦੇ ਸਮਰਥਨ ਵਿੱਚ 2,00,000 ਤੋਂ ਵੱਧ ਦਸਤਖਤ ਸਰਕਾਰ ਨੂੰ ਸੌਂਪੇ ਸਨ।
carney-to-announce-housing-and-infrastructure-measures-in-vancouver-attend-fifa-world-cup-match
Punjabi

ਪੀ.ਐਮ. ਕਾਰਨੀ ਵੈਨਕੂਵਰ ਦੌਰੇ 'ਤੇ, ਪ੍ਰੀਮੀਅਰ ਈਬੀ ਨਾਲ ਵੀ ਕਰਨਗੇ ਮੁਲਾਕਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅੱਜ ਵੈਨਕੂਵਰ ਦੌਰੇ 'ਤੇ ਹਨ, ਜਿੱਥੇ ਉਹ ਦੁਪਹਿਰ ਨੂੰ ਪ੍ਰੀਮੀਅਰ ਡੇਵਿਡ ਈਬੀ ਨਾਲ ਮਿਲ ਕੇ ਨਵੇਂ ਘਰਾਂ ਅਤੇ ਲੋਕਲ ਇਨਫਰਾਸਟਕਚਰ ਸਬੰਧੀ ਨਵੇਂ ਕਦਮਾਂ ਦਾ ਐਲਾਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਮੁਤਾਬਕ, ਇਸ ਸਾਂਝੇ ਐਲਾਨ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਪ੍ਰੀਮੀਅਰ ਈਬੀ ਵਿਚਕਾਰ ਇੱਕ ਅਹਿਮ ਨਿੱਜੀ ਮੀਟਿੰਗ ਵੀ ਹੋਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link