29.06C Vancouver
ADS

Jan 21, 2021 2:57 AM -

ਬੀ.ਸੀ. 'ਚ 98,125 ਲੋਕਾਂ ਨੂੰ ਕੀਤਾ ਜਾ ਚੁੱਕਿਆ ਵੈਕਸੀਨੇਟ; ਅੱਜ ਕੋਵਿਡ-19 ਦੇ 500 ਮਾਮਲੇ ਤੇ 14 ਮੌਤਾਂ ਹੋਈਆਂ ਰਿਪੋਰਟ

Share On
98-125-covid-19-vaccine-administered-in-b-c-500-new-cases-and-14-deaths-reported
File - Dr. Bonnie Henry can be seen replying to questions during a news conference. (B.C. Government)

ਅੱਜ ਬੀ.ਸੀ. 'ਚ ਕੋਵਿਡ-19 ਦੇ 500 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੁੱਖ ਦੀ ਗੱਲ ਸੀ ਕਿ 14 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 62,412 ਤੱਕ ਪਹੁੰਚ ਗਈ ਹੈ।

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।

ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 1,104 ਹੋ ਗਈ ਹੈ।

ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 4,345 ਤੱਕ ਪਹੁੰਚ ਗਏ ਹਨ।

ਕੁੱਲ 320 ਲੋਕ ਹਸਪਤਾਲ 'ਚ ਦਾਖਿਲ ਹਨ ਤੇ ਇਸ 'ਚ 66 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।

ਬੀ.ਸੀ. 'ਚ 92,369 ਲੋਕਾਂ ਨੂੰ ਮਿਲ ਚੁੱਕੀ ਵੈਕਸੀਨ

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਦਾ ਕਹਿਣਾ ਹੈ ਕਿ ਸੂਬੇ 'ਚ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਜਾਰੀ ਹੈ ਅਤੇ ਹੁਣ ਤੱਕ 98,125 ਵੈਕਸੀਨੇਸ਼ਨਸ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ।

ਬੀ.ਸੀ. ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਦਾ ਕਹਿਣਾ ਹੈ ਕਿ ਹੁਣ ਤੱਕ ਸੂਬੇ 'ਚ ਕੁੱਲ 141,200 ਵੈਕਸੀਨ ਖੁਰਾਕਾਂ ਡਿਲਿਵਰ ਹੋ ਚੁੱਕੀਆਂ ਹਨ।

ਇਸ ਤੋਂ ਪਹਿਲਾਂ ਸੋਮਵਾਰ ਨੂੰ ਡਾ. ਬੌਨੀ ਹੈਨਰੀ ਨੇ ਦੱਸਿਆ ਸੀ ਕਿ ਇਸ ਹਫ਼ਤੇ 26,675 ਹੋਰ ਵੈਕਸੀਨ ਖੁਰਾਕਾਂ ਪਹੁੰਚਣ ਦੀ ਆਸ ਹੈ।

ਹਾਲਾਂਕਿ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਸੀ ਕਿ ਅਗਲੇ ਹਫ਼ਤੇ ਪਹੁੰਚ ਰਹੀਆਂ 5,800 ਖੁਰਾਕਾਂ ਦੀ ਸ਼ਿਪਮੈਂਟ ਹੁਣ ਨਹੀਂ ਪਹੁੰਚੇਗੀ।

Latest news

confirmed-ebola-cases-in-eastern-congo-rise-to-1-003-death-toll-reaches-254
Punjabi

ਕਾਂਗੋ ਵਿੱਚ ਈਬੋਲਾ ਵਾਇਰਸ ਦੇ ਪੁਸ਼ਟੀ ਮਾਮਲੇ 1,003 ਤੱਕ ਪਹੁੰਚੇ, 254 ਲੋਕਾਂ ਦੀ ਹੋਈ ਮੌਤ

ਕਾਂਗੋ ਦੇ ਪੂਰਬੀ ਹਿੱਸੇ ਵਿੱਚ ਫੈਲੇ ਈਬੋਲਾ ਵਾਇਰਸ ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਗਿਣਤੀ 1,003 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ ਹੁਣ ਤੱਕ ਲਗਭਗ 254 ਲੋਕਾਂ ਦੀ ਮੌਤ ਹੋ ਚੁੱਕੀ ਹੈ।
montreal-police-officer-injured-after-reports-of-gunfire-in-côte-des-neiges
Punjabi

ਮਾਂਟਰੀਅਲ ਦੇ ਇਲਾਕੇ ਵਿਚ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਸਮੇਤ ਤਿੰਨ ਦੀ ਹੋਈ ਮੌਤ

ਮਾਂਟਰੀਅਲ ਦੇ Côte-des-Neiges ਇਲਾਕੇ ਵਿਚ ਇੱਕ ਹਥਿਆਰਬੰਦ ਸ਼ੱਕੀ ਖ਼ਿਲਾਫ਼ ਚੱਲ ਰਹੇ ਓਪ੍ਰੇਸ਼ਨ ਦੌਰਾਨ ਹੋਈ ਫਾਇਰਿੰਗ ਵਿਚ ਇੱਕ ਪੁਲਿਸ ਔਫੀਸਰ, ਸ਼ੱਕੀ ਹਮਲਾਵਰ ਅਤੇ ਇੱਕ ਆਮ ਨਾਗਰਿਕ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਔਫੀਸਰ ਹਸਪਤਾਲ ਵਿਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ।
explosion-at-qatar-gas-export-terminal-injures-54-leaves-18-missing-during-restart-attempt
Punjabi

ਕਤਰ ਦੇ ਗੈਸ ਨਿਰਯਾਤ ਟਰਮੀਨਲ 'ਤੇ ਹੋਏ ਧਮਾਕੇ ਵਿੱਚ 13 ਲੋਕਾਂ ਦੀ ਹੋਈ ਮੌਤ, ਕਈ ਜ਼ਖ਼ਮੀ

ਕਤਰ ਦੇ ਰਾਸ ਲੱਫਾਨ ਤਰਲ ਕੁਦਰਤੀ (LNG) ਗੈਸ ਕੰਪਲੈਕਸ ਵਿੱਚ ਐਤਵਾਰ ਸ਼ਾਮ ਨੂੰ ਇੱਕ ਭਿਆਨਕ ਧਮਾਕਾ ਹੋਇਆ। ਇਸ ਧਮਾਕੇ ਵਿੱਚ ਲਗਭਗ 13 ਲੋਕਾਂ ਦੀ ਮੌਤ ਹੋ ਗਈ ਅਤੇ 66 ਲੋਕ ਜ਼ਖ਼ਮੀ ਹੋ ਗਏ।
ottawa-reverses-course-on-some-lost-canadian-citizenship-certificate-cancellations
Punjabi

ਔਟਵਾ ਨੇ ਕੁਝ ਲੋਸਟ ਕੈਨੇਡੀਅਨ ਦੇ ਨਾਗਰਿਕਤਾ ਸਰਟੀਫਿਕੇਟ ਰੱਦ ਕਰਨ ਦਾ ਫੈਸਲਾ ਲਿਆ ਵਾਪਸ

ਕੈਨੇਡਾ ਸਰਕਾਰ ਨੇ ਹਾਲ ਹੀ ਵਿਚ ਨਵੇਂ ਲੋਕਾਂ ਨੂੰ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟ ਵਾਪਸ ਕਰਨ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਵਿਭਾਗ ਨੇ 13 ਜੂਨ ਨੂੰ ਲੋਸਟ ਕੈਨੇਡੀਅਨ ਐਕਟ ਯਾਨੀ ਬਿੱਲ C-3 ਤਹਿਤ ਵੰਸ਼ ਦੇ ਆਧਾਰ 'ਤੇ ਨਾਗਰਿਕਤਾ ਹਾਸਲ ਕਰਨ ਵਾਲੇ ਲੋਕਾਂ ਨੂੰ ਨੋਟਿਸ ਭੇਜੇ ਸਨ, ਜਿਸ ਵਿਚ ਦਸਤਾਵੇਜ਼ ਅਤੇ ਪਰਿਵਾਰਕ ਸਬੰਧਾਂ ਦੇ ਸਬੂਤਾਂ ਵਿਚ ਕੁਝ ਕਮੀਆਂ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੂੰ ਆਪਣੇ ਸਰਟੀਫਿਕੇਟ ਤੁਰੰਤ ਵਾਪਸ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਅਤੇ ਇਸ ਦੀ ਜਾਂਚ ਦੌਰਾਨ ਪ੍ਰਭਾਵਿਤ ਲੋਕਾਂ ਦੇ ਕੈਨੇਡੀਅਨ ਪਾਸਪੋਰਟ ਵੀ ਰੋਕ ਦਿੱਤੇ ਗਏ ਸਨ।
b-c-records-more-than-300-wildfires-so-far-this-season-most-now-extinguished
Punjabi

ਬੀ.ਸੀ. ਵਿਚ ਇਸ ਸਾਲ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਵਾਪਰੀਆਂ ਘਟਨਾਵਾਂ

ਬੀ.ਸੀ. ਵਿਚ ਇਸ ਸਾਲ 1 ਅਪ੍ਰੈਲ ਤੋਂ ਹੁਣ ਤੱਕ 300 ਤੋਂ ਵੱਧ ਜੰਗਲੀ ਅੱਗਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਹਾਲਾਂਕਿ, ਇਨ੍ਹਾਂ ਵਿਚੋਂ ਬੁਹਤੀਆਂ ਬੁਝਾਈਆਂ ਵੀ ਜਾ ਚੁੱਕੀਆਂ ਹਨ ਅਤੇ ਸੂਬੇ ਦੇ ਜੰਗਲਾਤ ਮਿਨਿਸਟਰ ਰਵੀ ਪਰਮਾਰ ਵਲੋਂ ਸਾਂਝੇ ਕੀਤੇ ਗਏ ਤਾਜ਼ਾ ਅੰਕੜਿਆਂ ਮੁਤਾਬਕ ਬੀ. ਸੀ. ਵਿਚ ਇਸ ਵੇਲੇ ਕੁੱਲ 20 ਅੱਗਾਂ ਸਰਗਰਮ ਹਨ, ਜਿਨ੍ਹਾਂ ਵਿਚੋਂ 5 ਨਵੇਂ ਮਾਮਲੇ ਪਿਛਲੇ 24 ਘੰਟਿਆਂ ਦੌਰਾਨ ਹੀ ਸਾਹਮਣੇ ਆਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link