16.39C Vancouver
ADS

Nov 30, 2023 8:18 PM - The Canadian Press

ਖੁਦਕੁਸ਼ੀ-ਰੋਕੂ ਹੈਲਪਲਾਈਨ 988 ਕੈਨੇਡਾ ਭਰ ਵਿੱਚ ਸ਼ੁਰੂ

Share On
988-suicide-crisis-helpline-launches-across-canada
thoughts or other mental health distress can now call or text 988 to reach a trained responder 24 hours a day, seven days a week.( Photo : The Canadian Press )

ਕੈਨੇਡਾ ਦੀ ਨਵੀਂ ਖੁਦਕੁਸ਼ੀ-ਰੋਕੂ ਹੈਲਪਲਾਈਨ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ। ਨੌਜਵਾਨਾਂ ਵਿੱਚ ਮੌਤ ਦੇ ਦੂਜੇ ਸਭ ਤੋਂ ਆਮ ਕਾਰਨ ਨਾਲ ਨਜਿੱਠਣ ਲਈ ਤਿੰਨ-ਅੰਕ ਦਾ ਨੰਬਰ ਜਾਰੀ ਕੀਤਾ ਗਿਆ ਹੈ। ਸਿਹਤ ਅਧਿਕਾਰੀਆਂ ਨੇ ਕਿਹਾ ਕਿ ਜੇ ਕੋਈ ਖੁਦਕੁਸ਼ੀ ਬਾਰੇ ਸੋਚ ਰਿਹਾ ਹੈ ਜਾਂ ਕਿਸੇ ਵੱਲੋਂ ਅਜਿਹਾ ਕਦਮ ਚੁੱਕਣ ਬਾਰੇ ਕੋਈ ਚਿੰਤਤ ਹੈ ਤਾਂ ਉਹ ਕਿਸੇ ਵੀ ਸਮੇਂ ਖੁਦਕੁਸ਼ੀ ਰੋਕਥਾਮ ਸਹਾਇਤਾ ਲਈ 988 'ਤੇ ਕਾਲ ਜਾਂ ਮੈਸੇਜ ਕਰ ਸਕਦਾ ਹੈ।

ਹਰ ਸੂਬੇ ਦੇ ਲੋਕ ਜੋ ਮਾਨਸਿਕ ਸਿਹਤ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਜਿਨ੍ਹਾਂ ਨੂੰ ਤੁਰੰਤ ਮਦਦ ਦੀ ਲੋੜ ਹੈ, ਉਹ ਇਸ ਤਿੰਨ ਅੰਕਾਂ ਵਾਲ਼ੇ ਫ਼ੋਨ ਨੰਬਰ ਦੀ ਵਰਤੋਂ ਕਰ ਸਕਦੇ ਹਨ। ਫੈਡਰਲ ਸਰਕਾਰ ਵੱਲੋਂ ਫੰਡਿਡ ਇਹ ਸਰਵਿਸ ਬਿਲਕੁਲ ਮੁਫਤ ਵਿੱਚ ਹੈ ਅਤੇ ਅੰਗਰੇਜ਼ੀ ਤੇ ਫ੍ਰੈਂਚ ਦੋਵਾਂ ਭਾਸ਼ਾਵਾਂ ਵਿੱਚ ਸਾਰਿਆਂ ਲਈ ਉਪਲਬਧ ਹੈ।

ਕੈਨੇਡਾ ਦੀ ਪਬਲਿਕ ਹੈਲਥ ਏਜੰਸੀ ਦੇ ਅੰਕੜਿਆਂ ਮੁਤਾਬਕ, ਕੈਨੇਡਾ ਵਿੱਚ ਹਰ ਰੋਜ਼ ਲਗਭਗ 12 ਲੋਕਾਂ ਵੱਲੋਂ ਖੁਦਕੁਸ਼ੀ ਰਿਪੋਰਟ ਕੀਤੀ ਗਈ ਹੈ, ਇਹ ਪ੍ਰਤੀ ਸਾਲ ਲਗਭਗ 4,500 ਲੋਕਾਂ ਦੇ ਬਰਾਬਰ ਹੈ।

ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੂੰ ਗੈਰ-ਆਤਮਘਾਤੀ ਮਾਨਸਿਕ ਸਿਹਤ ਪ੍ਰੇਸ਼ਾਨੀ ਹੈ ਉਨ੍ਹਾਂ ਲਈ 211 ਨੰਬਰ ਪਹਿਲਾਂ ਦੀ ਤਰ੍ਹਾਂ ਉਪਲਬਧ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link