18.93C Vancouver
ADS

May 21, 2024 6:57 PM - Connect Newsroom

ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਖਾਰਜ ਕਰਦਿਆਂ ਹਾਈ ਕੋਰਟ ਨੇ ਕੀਤੀ ਸਖ਼ਤ ਟਿੱਪਣੀ

Share On
a-big-blow-to-manish-sisodia-the-high-court-made-a-strong-comment-while-rejecting-the-bail-petition
The Delhi High Court canceled his bail. They had approached the High Court against the decision of the Rouse Avenue court.

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੋਟਾਲੇ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਹਾਈਕੋਰਟ ਅਤੇ ਰਾਊਜ਼ ਐਵੇਨਿਊ ਕੋਰਟ ਤੋਂ ਰਾਹਤ ਨਹੀਂ ਮਿਲੀ। ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ। ਉਹ ਰਾਊਜ਼ ਐਵੇਨਿਊ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈਕੋਰਟ ਪੁੱਜੇ ਸਨ। ਹੇਠਲੀ ਅਦਾਲਤ ਨੇ 30 ਅਪ੍ਰੈਲ ਨੂੰ ਉਨ੍ਹਾਂ ਨੂੰ ਜ਼ਮਾਨਤ ਤੋਂ ਇਨਕਾਰ ਕਰ ਦਿੱਤਾ ਸੀ।

ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ਪ੍ਰਭਾਵਸ਼ਾਲੀ ਵਿਅਕਤੀ ਹਨ। ਕਈ ਲੋਕਾਂ ਨੇ ਉਨ੍ਹਾਂ ਖਿਲਾਫ ਬਿਆਨ ਦਿੱਤੇ ਹਨ। ਇਸ ਲਈ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਉਹ ਜ਼ਮਾਨਤ ’ਤੇ ਬਾਹਰ ਜਾ ਕੇ ਉਨ੍ਹਾਂ ਲੋਕਾਂ ਨੂੰ ਆਪਣੇ ਬਿਆਨ ਬਦਲਣ ਲਈ ਕਹਿ ਸਕਦੇ ਹਨ। ਹਾਲਾਂਕਿ, ਉੱਚ ਅਦਾਲਤ ਨੇ ਸਿਸੋਦੀਆ ਨੂੰ ਹਫ਼ਤੇ ਵਿਚ ਇੱਕ ਵਾਰ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ।

Latest news

ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link