Apr 9, 2024 1:33 PM - Connect Newsroom

ਦਿੱਲੀ ਦੇ ਸ਼ਰਾਬ ਘੋਟਾਲੇ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਹਾਈਕੋਰਟ ਨੇ ਸਹੀ ਕਰਾਰ ਦਿੱਤਾ ਹੈ ਅਤੇ ਮੁੱਖ ਮੰਤਰੀ ਦੀ ਇਸ ਖਿਲਾਫ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਕੋਰਟ ਨੇ ਕਿਹਾ ਕਿ ਈ.ਡੀ. ਨੇ ਲੋੜੀਂਦੇ ਸਬੂਤ ਪੇਸ਼ ਕੀਤੇ, ਜੋ ਦੱਸਦੇ ਹਨ ਕਿ ਗੋਆ ਦੀਆਂ ਇਲੈਕਸ਼ਨ ਲਈ ਪੈਸਾ ਭੇਜਿਆ ਗਿਆ ਸੀ। ਹਾਈਕੋਰਟ ਨੇ ਕਿਹਾ ਕਿ ਈ.ਡੀ. ਨੇ ਕਾਨੂੰਨੀ ਪ੍ਰਕਿਰਿਆ ਦਾ ਪਾਲਨ ਕੀਤਾ, ਏਜੰਸੀ ਕੋਲ ਹਵਾਲਾ ਓਪਰੇਟਰਸ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਬਿਆਨ ਹਨ।
ਦਿੱਲੀ ਹਾਈਕੋਰਟ ਤੋਂ ਰਾਹਤ ਨਾ ਮਿਲਣ ’ਤੇ ਆਮ ਆਦਮੀ ਪਾਰਟੀ ਹੁਣ ਕੇਜਰੀਵਾਲ ਦੇ ਮਾਮਲੇ ਨੂੰ ਸੁਪਰੀਮ ਕੋਰਟ ਵਿਚ ਲਿਜਾ ਸਕਦੀ ਹੈ। ਫਿਲਹਾਲ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚ ਹੀ ਰਹਿਣਾ ਪਵੇਗਾ।




