13.05C Vancouver
ADS

Aug 22, 2024 4:26 PM - Connect Newsroom

ਪੰਜਾਬ ਸਰਕਾਰ ’ਤੇ ਲੱਗਾ 1,026 ਕਰੋੜ ਰੁਪਏ ਦਾ ਜੁਰਮਾਨਾ

Share On
a-fine-of-rs-1026-crore-was-imposed-on-the-punjab-government
his penalty has been imposed by the National Green Tribunal for not taking concrete steps to manage old waste and sewage disposal in the state and ordered to deposit this huge amount within a month. It will not be easy for the state government to pay this fine.(Photo: Facebook/Bhagwant Mann)

ਪੰਜਾਬ ਸਰਕਾਰ ’ਤੇ 1,026 ਕਰੋੜ ਰੁਪਏ ਦਾ ਜੁਰਮਾਨਾ ਲੱਗਾ ਹੈ। ਇਹ ਜੁਰਮਾਨਾ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਸੂਬੇ ਵਿਚ ਪੁਰਾਣੇ ਕੂੜੇ ਅਤੇ ਸੀਵਰੇਜ ਦੀ ਨਿਕਾਸੀ ਦੇ ਪ੍ਰਬੰਧਨ ਲਈ ਠੋਸ ਕਦਮ ਨਾ ਚੁੱਕਣ ਕਾਰਨ ਲਗਾਇਆ ਹੈ ਅਤੇ ਇੱਕ ਮਹੀਨੇ ਅੰਦਰ ਇਹ ਵੱਡੀ ਰਕਮ ਜਮ੍ਹਾ ਕਰਵਾਉਣ ਦੇ ਹੁਕਮ ਦਿੱਤੇ ਹਨ। ਇਹ ਜੁਰਮਾਨਾ ਭਰਨਾ ਸੂਬਾ ਸਰਕਾਰ ਲਈ ਸੌਖਾ ਨਹੀਂ ਹੋਵੇਗਾ।

ਐੱਨ.ਜੀ.ਟੀ. ਨੇ ਆਪਣੇ ਹੁਕਮ ਵਿਚ ਸੂਬਾ ਸਰਕਾਰ ਨੂੰ ਫਟਕਾਰ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਇਸ ਵੇਲੇ 53.87 ਲੱਖ ਟਨ ਪੁਰਾਣੇ ਕੂੜੇ ਦਾ ਢੇਰ ਹੈ, ਦੋ ਸਾਲਾਂ ’ਚ ਸੂਬਾ ਸਰਕਾਰ ਸਿਰਫ 10 ਲੱਖ ਟਨ ਕੂੜੇ ਦਾ ਨਿਪਟਾਰਾ ਕਰ ਸਕੀ ਹੈ, ਜੇ ਕੰਮ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਇਸ ਦੇ ਨਿਪਟਾਰੇ ਲਈ 10 ਸਾਲ ਲੱਗ ਜਾਣਗੇ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link