17.87C Vancouver
ADS

Jul 16, 2024 2:25 PM - The Associated Press

ਓਮਾਨ ਦੀ ਰਾਜਧਾਨੀ ਮਸਕਟ ਵਿਚ ਇੱਕ ਸ਼ੀਆ ਮਸਜਿਦ ਦੇ ਨੇੜੇ ਹੋਈ ਗੋਲੀਬਾਰੀ

Share On
a-rare-shooting-by-multiple-attackers-in-a-shiite-mosque-in-oman-kills-5-and-wounds-dozens-more
The Royal Oman Police said in a statement mentioned no motive or suspect and said the shooting occurred Monday night in the Wadi Kabir neighborhood of the capital, Muscat. (Photo: The Canadian Press)

ਓਮਾਨ ਦੀ ਰਾਜਧਾਨੀ ਮਸਕਟ ਵਿਚ ਸੋਮਵਾਰ ਰਾਤ ਇੱਕ ਸ਼ੀਆ ਮਸਜਿਦ ਦੇ ਨੇੜੇ ਗੋਲੀਬਾਰੀ ਹੋਈ, ਜਿਸ ਵਿਚ ਇੱਕ ਪੁਲਿਸ ਮੁਲਾਜ਼ਮ ਸਮੇਤ 6 ਲੋਕ ਮਾਰੇ ਗਏ, ਇਨ੍ਹਾਂ ਵਿਚ 4 ਪਾਕਿਸਤਾਨੀ ਸਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਤਿੰਨ ਹਮਲਾਵਰਾਂ ਨੂੰ ਢੇਰ ਕੀਤਾ। 28 ਹੋਰ ਲੋਕ ਜ਼ਖਮੀ ਹਨ।

ਇਹ ਘਟਨਾ ਰਾਜਧਾਨੀ ਮਸਕਟ ਦੇ ਅਲ-ਵਾਦੀ ਅਲ-ਕਬੀਰ ਖੇਤਰ ਵਿਚ ਵਾਪਰੀ। ਮਸਜਿਦ ਨੇੜੇ ਸ਼ੀਆ ਨਾਲ ਸਬੰਧਤ ਧਾਰਮਿਕ ਪ੍ਰੋਗਰਾਮ ਹੋ ਰਿਹਾ ਸੀ। ਓਮਾਨ ਦੀ ਮੁਸਲਿਮ ਆਬਾਦੀ ਵਿਚ ਸ਼ੀਆ ਦੀ ਗਿਣਤੀ ਬਹੁਤ ਘੱਟ ਹੈ। ਹਮਲੇ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਵਲੋਂ ਨਹੀਂ ਲਈ ਗਈ ਹੈ।

ਪੀੜਤਾਂ ਅਤੇ ਬੰਦੂਕਧਾਰੀਆਂ ਦੀ ਪਛਾਣ ਜਾਂ ਹਮਲਾਵਰਾਂ ਦੇ ਉਦੇਸ਼ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ ਪਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਬਾਜ਼ ਸ਼ਰੀਫ ਨੇ ਕਿਹਾ ਕਿ ਇਮਾਮ ਅਲੀ ਮਸਜਿਦ ’ਤੇ "ਅੱਤਵਾਦੀ ਹਮਲੇ" ਵਿਚ ਮਾਰੇ ਗਏ ਲੋਕਾਂ ਵਿਚ ਚਾਰ ਪਾਕਿਸਤਾਨੀ ਸਨ।

ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਗੋਲੀਬਾਰੀ ਦੌਰਾਨ ਹਫੜਾ-ਦਫੜਾ ਮਚ ਗਈ ਦੇਖੀ ਜਾ ਸਕਦੀ ਹੈ ਅਤੇ ਦੋ ਦਰਜਨ ਤੋਂ ਜ਼ਿਆਦਾ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆ ਰਹੀਆਂ ਹਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਹਮਲੇ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਪੀੜਤਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਹੈ।

Latest news

single-vehicle-collision-leads-to-drug-trafficking-investigation
Punjabi

ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਕੀਤੀ ਮਦਦ

ਵੈਨਕੂਵਰ ਆਈਲੈਂਡ ਦੇ ਕੋਲਵੁੱਡ ਸ਼ਹਿਰ ਵਿਚ ਬੀਤੀ ਰਾਤ ਇੱਕ ਸਿੰਗਲ ਵ੍ਹੀਕਲ ਕ੍ਰੈਸ਼ ਦੀ ਘਟਨਾ ਨੇ ਪੁਲਿਸ ਨੂੰ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਨ ਵਿਚ ਮਦਦ ਕੀਤੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਰਾਤ ਲਗਭਗ ਪੌਣੇ 9 ਵਜੇ ਆਈਲੈਂਡ ਹਾਈਵੇਅ ਅਤੇ ਵੇਲ ਰੋਡ ਦੇ ਇੰਟਰਸੈਕਸ਼ਨ ਨੇੜੇ ਇੱਕ ਪਿਕਅੱਪ ਟਰੱਕ ਦੇ ਟੈਲੀਫੋਨ ਦੇ ਖੰਭੇ ਨਾਲ ਟਕਰਾਉਣ ਦੀ ਰਿਪੋਰਟ ਮਿਲੀ।
carney-speaks-with-mexican-president-sheinbaum-on-trade-cusma-and-wildfire-cooperation
Punjabi

ਪੀ.ਐਮ.ਕਾਰਨੀ ਅਤੇ ਮੈਕਸੀਕੋ ਦੀ ਰਾਸ਼ਟਰਪਤੀ ਵਿਚਾਲੇ ਵਪਾਰ ਤੇ CUSMA ਨੂੰ ਲੈ ਕੇ ਹੋਈ ਗੱਲਬਾਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੀਨਬੌਮ ਨਾਲ ਫ਼ੋਨ 'ਤੇ ਅਹਿਮ ਗੱਲਬਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਆਪਸੀ ਵਪਾਰ ਸਬੰਧਾਂ ਅਤੇ ਉੱਤਰੀ ਅਮਰੀਕਾ ਵਪਾਰ ਨੂੰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਚਰਚਾ ਕੀਤੀ। ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਕਾਰਨੀ ਨੇ ਕੈਨੇਡਾ ਦੇ ਜੰਗਲਾਂ ਵਿਚ ਲੱਗੀ ਅੱਗ 'ਤੇ ਕਾਬੂ ਪਾਉਣ ਲਈ 400 ਤੋਂ ਵੱਧ ਅੱਗ ਬੁਝਾਉਣ ਵਾਲੇ ਅਤੇ ਸਪੋਰਟ ਸਟਾਫ਼ ਭੇਜਣ ਲਈ ਰਾਸ਼ਟਰਪਤੀ ਸ਼ੀਨਬੌਮ ਦਾ ਤਹਿ ਦਿਲੋਂ ਧੰਨਵਾਦ ਕੀਤਾ।
advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link