13.73C Vancouver
ADS

May 18, 2022 1:18 AM - The Canadian Press

ਲਿਟਨ ਦੇ ਇਲਾਕੇ ਨੂੰ ਤਬਾਹ ਕਰਨ ਵਾਲੀ ਅੱਗ ਸੰਬੰਧੀ ਰਿਪੋਰਟ 'ਚ ਖੁਲਾਸਾ; ਐਮਰਜੈਂਸੀ ਮਦਦ ਮਿਲੀ ਹੁੰਦੀ ਤਾਂ ਵੀ ਨਾ ਬੱਚਦਾ ਇਲਾਕਾ

Share On
a-report-into-lytton-b-c-wildfire-suggests-more-community-fireproofing-needed
A report examining the wildfire that wiped out Lytton last June says it's important to understand what happened so other communities don't suffer the same fate. (Photo - 2 rivers remix society/Facebook)

ਬੀ.ਸੀ. 'ਚ ਲਿਟਨ ਦੇ ਇਲਾਕੇ ਨੂੰ ਤਬਾਹ ਕਰ ਦੇਣ ਵਾਲੀ ਅੱਗ ਸੰਬੰਧੀ ਇੱਕ ਰਿਪੋਰਟ ਜਾਰੀ ਕੀਤੀ ਗਈ ਹੈ।

ਇਸ 'ਚ ਆਖਿਆ ਗਿਆ ਹੈ ਕਿ ਇਲਾਕੇ 'ਚ ਜੋ ਹੋਇਆ ਉਸ ਨੂੰ ਸਮਝਣਾ ਬਹੁਤ ਜਰੂਰੀ ਹੈ ਕਿਉਂਕਿ ਇਸ ਨਾਲ ਹੋਰ ਕਮਿਊਨਿਟੀਸ ਅਜਿਹੇ ਅੰਜਾਮ ਤੋਂ ਬਚਣ ਲਈ ਕਦਮ ਚੁੱਕ ਸਕਦੀਆਂ ਹਨ।

ਰਿਪੋਰਟ 'ਚ ਦੱਸਿਆ ਗਿਆ ਹੈ ਕਿ ਲਿਟਨ ਦੇ ਇਲਾਕੇ ਦਾ ਤਬਾਹ ਹੋਣਾ ਸਿਰਫ ਵਾਈਲਡਫਾਇਰ ਦੀ ਸਮੱਸਿਆ ਤਕ ਸੀਮਤ ਨਹੀਂ ਹੈ।

ਇਸ ਰਿਪੋਰਟ 'ਚ 33 ਸਿਫਾਰਸ਼ਾਂ ਕੀਤੀਆਂ ਗਈਆਂ ਹਨ ਜਿਸ ਨਾਲ ਅੱਗ ਦੇ ਖਤਰੇ ਨੂੰ ਘਟਾਇਆ ਜਾ ਸਕੇ।

ਇਸ 'ਚ ਉਚੇਚੇ ਤੌਰ 'ਤੇ ਘਰਾਂ 'ਚ ਇਗਨਿਸ਼ਨ ਜ਼ੋਨਸ ਬਾਰੇ ਗੱਲ ਕੀਤੀ ਗਈ ਹੈ ਜਿਸ ਨਾਲ ਘਰ ਅਤੇ ਹੋਰ ਇਮਾਰਤਾਂ ਆਸਾਨੀ ਨਾਲ ਅੱਗ ਫੜ੍ਹ ਸਕਦੀਆਂ ਹਨ।

ਰਿਪੋਰਟ ਸੌਂਪਣ ਵਾਲਿਆਂ ਦਾ ਕਹਿਣਾ ਹੈ ਕਿ ਐਮਰਜੈਂਸੀ ਮਦਦ ਦੇ ਆਸਰੇ ਵੀ ਪਿੰਡ ਨੂੰ ਬਚਾਇਆ ਨਹੀਂ ਜਾ ਸਕਦਾ ਸੀ ਕਿਉਂਕਿ ਇੱਕ ਘੰਟੇ ਤੋਂ ਵੀ ਘਟ ਸਮੇਂ 'ਚ 20 ਇਮਾਰਤਾਂ ਅੱਗ ਫੜ੍ਹ ਚੁੱਕੀਆਂ ਸਨ।

ਇਸ ਦੇ ਬਚਾਅ ਲਈ 60 ਫਾਇਰ ਟਰੱਕਸ ਦੀ ਲੋੜ ਪੈਣੀ ਸੀ।

ਭਵਿੱਖ ਦੇ ਵਿੱਚ ਖਤਰੇ ਤੋਂ ਬਚਾਅ ਲਈ ਇਵੈਕੂਏਸ਼ਨ ਰੂਟਸ ਅਤੇ ਉੱਚੇ ਘਾਹ ਨੂੰ ਰੈਜ਼ੀਡੈਂਸ਼ੀਅਲ ਇਲਾਕਿਆਂ ਲਗਾਤਾਰ ਕੱਟਣਾ ਅਤੇ ਇਮਾਰਤਾਂ ਵਿਚਾਲੇ ਮਿਨੀਮਮ ਕਲੀਅਰੈਂਸ ਸੈਟ ਕਰਨ ਲਈ ਵੀ ਆਖਿਆ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link