9.57C Vancouver
ADS

Aug 6, 2025 7:42 PM - Connect Newsroom

ਬੀ.ਸੀ. ਹਾਈਵੇਅ ਪੈਟਰੋਲ ਨੇ ਵੈਨਕੂਵਰ ਆਈਲੈਂਡ 'ਤੇ ਵਾਪਰੇ ਹਾਦਸੇ ਦੇ ਸਬੰਧ ਵਿਚ ਟਰੱਕ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

Share On
a-witness-who-saw-the-driver-of-a-black-gmc-denali-may-be-key-to-solving-a-fatal-collision
Anyone who was at scene in the immediate aftermath of the collision may have vital information for police, says Corporal Michael McLaughlin with BC Highway Patrol.

ਬੀ.ਸੀ. ਹਾਈਵੇਅ ਪੈਟਰੋਲ ਨੇ ਵੈਨਕੂਵਰ ਆਈਲੈਂਡ 'ਤੇ ਵਾਪਰੇ ਇੱਕ ਜਾਨਲੇਵਾ ਹਾਦਸੇ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਇੱਕ ਕਥਿਤ ਸ਼ਰਾਬੀ ਡਰਾਈਵਰ ਵਲੋਂ ਚਲਾਏ ਜਾ ਰਹੇ ਪਿਕਅੱਪ ਟਰੱਕ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਉਸ ਨੂੰ ਉਮੀਦ ਹੈ ਕਿ ਜਿਨ੍ਹਾਂ ਲੋਕਾਂ ਨੇ ਟੱਕਰ ਤੋਂ ਪਹਿਲਾਂ ਪਿਕਅੱਪ ਟਰੱਕ ਨੂੰ ਦੇਖਿਆ ਸੀ ਉਹ ਅੱਗੇ ਆਉਣਗੇ।

ਬੀ.ਸੀ. ਹਾਈਵੇਅ ਪੈਟਰੋਲ ਅਨੁਸਾਰ, 31 ਜੁਲਾਈ ਨੂੰ ਸ਼ਾਮ 4 ਵਜੇ ਦੇ ਕਰੀਬ ਫੈਨੀ ਬੇਅ ਨੇੜੇ ਹਾਈਵੇ-19A 'ਤੇ ਕਾਲੇ ਰੰਗ ਦਾ ਜੀਐਮਸੀ ਸੀਅਰਾ ਡੇਨਾਲੀ ਪਿਕਅੱਪ ਟਰੱਕ ਜੋ ਇੱਕ ਵ੍ਹਾਈਟ ਮਿਨੀਲਾਈਟ ਆਰਵੀ ਨੂੰ ਨਾਲ ਲਿਜਾ ਰਿਹਾ ਸੀ, ਉਸ ਨੇ ਕਈ ਵਾਹਨਾਂ ਨੂੰ ਟੱਕਰ ਮਾਰੀ ਤੇ ਸੜਕ ਦੇ ਕਿਨਾਰੇ ਖੜ੍ਹੇ ਇੱਕ ਵਿਅਕਤੀ ਨੂੰ ਵੀ ਲਪੇਟੇ ਵਿਚ ਲਿਆ, ਜਿਸ ਦੀ ਮੌਤ ਹੋ ਗਈ।

ਡਰਾਈਵਰ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਗਿਆ ਪਰ ਬਾਅਦ ਵਿਚ ਉਸ ਨੂੰ ਛੱਡ ਦਿੱਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਉਹ ਟੱਕਰ ਤੋਂ ਪਹਿਲਾਂ ਦੇ ਹਾਲਾਤ ਬਾਰੇ ਜਾਣਨ ਲਈ ਗਵਾਹਾਂ ਦੀ ਭਾਲ ਕਰ ਰਹੀ ਹੈ ਅਤੇ ਜਿਸ ਕਿਸੇ ਕੋਲ ਕੋਈ ਮਹੱਤਵਪੂਰਨ ਜਾਣਕਾਰੀ ਜਾਂ ਜਾਂਚ ਵਿਚ ਸਹਾਇਤਾ ਲਈ ਵੀਡੀਓ ਹੈ ਤਾਂ ਉਹ ਬੀ.ਸੀ. ਹਾਈਵੇਅ ਪੈਟਰੋਲ ਨਾਲ ਸੰਪਰਕ ਕਰ ਸਕਦਾ ਹੈ।


Latest news

could-your-name-b-chosen-for-a-potential-police-dog
Punjabi

ਪੁਲਿਸ 'ਤੇ ਮੀਡੀਆ ਨਾਲ ਸਰੀ 'ਚ ਆਰ.ਸੀ.ਐਮ.ਪੀ. ਹੈਡਕੁਆਟਰਸ 'ਚ ਪੱਪੀਜ਼ ਦੀ ਮਸਤੀ

ਆਮ ਤੌਰ 'ਤੇ ਪੁਲਿਸ ਨਾਲ ਮੀਡੀਆ ਦਾ ਰਾਬਤਾ ਕਿਸੇ ਗੰਭੀਰ ਘਟਨਾ ਆਦਿ ਸੰਬੰਧੀ ਹੁੰਦਾ ਹੈ।
former-vancouver-island-hockey-coach-sentenced-to-12-months-for-child-luring
Punjabi

ਵੈਨਕੂਵਰ ਆਈਲੈਂਡ ਦੇ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਦੋਸ਼ ਵਿੱਚ 12 ਮਹੀਨੇ ਦੀ ਸਜ਼ਾ

ਵੈਨਕੂਵਰ ਆਈਲੈਂਡ ਦੇ ਇੱਕ ਸਾਬਕਾ ਹਾਕੀ ਕੋਚ ਨੂੰ ਬੱਚਿਆਂ ਨੂੰ ਲੁਭਾਉਣ ਦੇ ਜੁਰਮ ਵਿਚ 12 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਇਹ ਕੋਚ ਬਾਅਦ ਵਿਚ ਵਿਕਟੋਰੀਆ ਪੁਲਿਸ ਵਿਚ ਜੇਲ੍ਹ ਗਾਰਡ ਵਜੋਂ ਸੇਵਾ ਨਿਭਾ ਰਿਹਾ ਸੀ। ਕੋਰਟ ਫੈਸਲੇ ਅਨੁਸਾਰ, ਫੋਸਟਰ ਚੈਡਵਿਕ ਮਾਰਟਿਨ 'ਤੇ ਇਹ ਦੋਸ਼ 2020 ਵਿਚ ਇੱਕ ਹੌਕੀ ਕੈਂਪ ਦੌਰਾਨ ਲੱਗੇ ਸਨ।
carney-appoints-blackrock-economist-glen-purves-as-deputy-minister-of-international-trade
Punjabi

ਪੀ.ਐਮ. ਕਾਰਨੀ ਵੱਲੋਂ ਗਲੇਨ ਪਰਵਸ ਨੂੰ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਕੀਤਾ ਗਿਆ ਨਿਯੁਕਤ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਦੇਸ਼ ਦੇ ਅੰਤਰਰਾਸ਼ਟਰੀ ਵਪਾਰ ਨੂੰ ਨਵੀਂ ਦਿਸ਼ਾ ਦੇਣ ਲਈ ਦੁਨੀਆ ਦੀ ਸਭ ਤੋਂ ਵੱਡੀ ਇਨਵੈਸਟਮੈਂਟ ਕੰਪਨੀ ਬਲੈਕ ਰੌਕ ਦੇ ਅਰਥਸ਼ਾਸਤਰੀ ਗਲੇਨ ਪਰਵਸ ਨੂੰ ਕੈਨੇਡਾ ਦੇ ਨਵੇਂ ਡਿਪਟੀ ਮਨਿਸਟਰ ਔਫ ਇੰਟਰਨੈਸ਼ਨਲ ਟਰੇਡ ਨਿਯੁਕਤ ਕੀਤਾ ਹੈ।
sri-lanka-recovers-87-bodies-after-u-s-submarine-sinks-iranian-warship-in-indian-ocean
Punjabi

ਅਮਰੀਕੀ ਪਣਡੁੱਬੀ ਵਲੋਂ ਸ੍ਰੀਲੰਕਾ ਕੋਲ ਈਰਾਨ ਦੇ ਜੰਗੀ ਬੇੜੇ ’ਤੇ ਹਮਲਾ, 87 ਮੌਤਾਂ

ਅਮਰੀਕਾ, ਇਜ਼ਰਾਇਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਸਮੁੰਦਰੀ ਤੱਟ ਕੋਲ ਹਿੰਦ ਮਹਾਸਾਗਰ ਵਿੱਚ ਇੱਕ ਈਰਾਨੀ ਜੰਗੀ ਜਹਾਜ਼ ਆਈ.ਆਰ.ਆਈ.ਐਸ. Dena 'ਤੇ ਪਣਡੁੱਬੀ ਰਾਹੀਂ ਹਮਲਾ ਕੀਤਾ ਗਿਆ। ਇਸ ਹਮਲੇ ਤੋਂ ਬਾਅਦ ਜਹਾਜ਼ ਸਮੁੰਦਰ ਵਿੱਚ ਡੁੱਬ ਗਿਆ।
edmonton-man-wanted-on-canada-wide-warrant-in-toronto-homicide
Punjabi

ਐਡਮਿੰਟਨ ਦਾ ਵਿਅਕਤੀ ਟੋਰੌਂਟੋ ਵਿਚ ਕਤਲ ਕੇਸ ਵਿਚ ਵਾਂਟੇਡ

ਸਰੀ ਪੁਲਿਸ ਸਰਵਿਸ ਨੇ ਟੋਰੌਂਟੋ ਪੁਲਿਸ ਵਲੋਂ ਇੱਕ ਭਾਰਤੀ ਨੌਜਵਾਨ ਦੇ ਕਤਲ ਦੇ ਮਾਮਲੇ ਵਿਚ ਵਾਂਟੇਡ ਸ਼ੱਕੀ ਦੀ ਭਾਲ ਸਬੰਧੀ ਪ੍ਰੈਸ ਰਿਲੀਜ਼ ਜਾਰੀ ਕੀਤੀ ਹੈ। ਟੋਰੌਂਟੋ ਪੁਲਿਸ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਬਰੈਂਪਟਨ ਦੇ 37 ਸਾਲਾ ਚੰਦਨ ਕੁਮਾਰ ਰਾਜਾ ਨੰਦਕੁਮਾਰ ਦੇ ਕਤਲ ਮਾਮਲੇ ਵਿਚ ਵਾਂਟੇਡ ਮੁਲਜ਼ਮ 19 ਸਾਲਾ ਯਸਾਯਾਹ ਥਾਮਸ ਬੈਜਰ ਹੋਰਨਾਂ ਸੂਬਿਆਂ ਵਿਚ ਲੁਕਿਆ ਹੋ ਸਕਦਾ ਹੈ। ਸ਼ੱਕੀ ਮੂਲ ਰੂਪ ਵਿਚ ਐਡਮਿੰਟਨ ਦਾ ਰਹਿਣ ਵਾਲਾ ਹੈ, ਜਿਸ ਖਿਲਾਫ ਕੈਨੇਡਾ ਭਰ ਵਿਚ ਵਾਰੰਟ ਜਾਰੀ ਕੀਤੇ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link