18.87C Vancouver
ADS

Sep 11, 2024 1:30 PM - Connect Newsroom

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਸਪੱਸ਼ਟੀਕਰਨ ਦੇਣ ਪਹੁੰਚੇ,ਆਦੇਸ਼ ਪ੍ਰਤਾਪ ਸਿੰਘ ਕੈਰੋਂ

Share On
aadesh-pratap-singh-kairon-arrived-at-sri-akal-takht-sahib-today-to-give-an-explanation
It is to be noted that since August 30, many former ministers of the Shiromani Akali Dal are seen giving their clarifications at Sri Akal Takht Sahib. (Photo: Facebook/Adesh Partap Singh Kairon)

ਪੰਜਾਬ ਦੀ ਸਾਬਕਾ ਅਕਾਲੀ ਸਰਕਾਰ ਵਿਚ ਕੈਬਨਿਟ ਮੰਤਰੀ ਰਹੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅੱਜ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ। ਕੈਰੋਂ ਸੁਖਬੀਰ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਹਨ।

ਦੱਸਣਯੋਗ ਹੈ ਕੀ 30 ਅਗਸਤ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਕਈ ਸਾਬਕਾ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪਣਾ ਸਪਸ਼ਟੀਕਰਨ ਦਿੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਕੁਝ ਦਿਨਾਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਇਨ੍ਹਾਂ ਸਪੱਸ਼ਟੀਕਰਨ ਨੂੰ ਲੈ ਕੇ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਲੀਡਰਸ ਨੂੰ ਧਾਰਮਿਕ ਸਜ਼ਾ ਜਾਂ ਸਮਾਜਿਕ ਸਜ਼ਾ ਸੁਣਾਈ ਜਾ ਸਕਦੀ ਹੈ।

ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਸਰਕਾਰ ਵੇਲੇ ਹੋਈਆਂ ਗਲਤੀਆਂ ਦੇ ਸਬੰਧ ਵਿਚ ਸੁਖਬੀਰ ਬਾਦਲ ਸਿੰਘ ਖਿਲਾਫ ਸ਼ਿਕਾਇਤ ਦਿੱਤੀ ਗਈ ਸੀ, ਜਿਸ ਮਗਰੋਂ ਇਹ ਕਾਰਵਾਈ ਸ਼ੁਰੂ ਹੋਈ ਹੈ।

Latest news

senior-leaders-of-edmonton-based-infantry-battalion-removed-amid-investigation
Punjabi

ਐਡਮਿੰਟਨ ਬੇਸਡ ਫੌਜੀ ਬਟਾਲੀਅਨ ਦੇ ਦੋ ਸੀਨੀਅਰ ਅਧਿਕਾਰੀ ਜਾਂਚ ਦੌਰਾਨ ਅਹੁਦਿਆਂ ਤੋਂ ਹਟਾਏ ਗਏ

ਐਡਮਿੰਟਨ ਬੇਸਡ ਇਨਫੈਂਟਰੀ ਬਟਾਲੀਅਨ ਦੇ ਦੋ ਸੀਨੀਅਰ ਆਗੂਆਂ ਨੂੰ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਅਹੁਦਿਆਂ ਤੋਂ ਅਸਥਾਈ ਤੌਰ 'ਤੇ ਹਟਾ ਦਿੱਤਾ ਗਿਆ ਹੈ। ਨੈਸ਼ਨਲ ਡਿਫੈਂਸ ਵਿਭਾਗ ਮੁਤਾਬਕ ਲੈਫਟੀਨੈਂਟ-ਕਰਨਲ ਜੇਸਨ ਹਡਸਨ ਅਤੇ ਚੀਫ ਵਾਰੰਟ ਅਫ਼ਸਰ ਕਿਮ ਡੋਅਰ ਨੂੰ 3rd ਬਟਾਲੀਅਨ, ਪ੍ਰਿੰਸਿਸ ਪੈਟਰੀਸ਼ੀਆ ਦੀ ਕੈਨੇਡੀਅਨ ਲਾਈਟ ਇਨਫੈਂਟਰੀ ਵਿੱਚੋਂ ਹਟਾਇਆ ਗਿਆ ਹੈ।
marco-rubio-meets-uae-leaders-in-abu-dhabi-to-discuss-iran-and-regional-security
Punjabi

ਅਬੂ ਧਾਬੀ ਵਿੱਚ ਮਾਰਕੋ ਰੂਬੀਓ ਅਤੇ ਯੂ.ਏ.ਈ. ਨੇਤਾਵਾਂ ਦੀ ਅਹਿਮ ਮੀਟਿੰਗ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਯੂ.ਏ.ਈ. ਦੇ ਆਪਣੇ ਦੌਰੇ ਦੌਰਾਨ ਅਬੂ ਧਾਬੀ ਵਿੱਚ ਯੂ.ਏ.ਈ. ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਦੋਵਾਂ ਧਿਰਾਂ ਨੇ ਇਰਾਨ ਨਾਲ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਮਝੌਤੇ, ਹੋਰਮੁਜ਼ ਔਫ ਸਟ੍ਰੇਟ ਰਾਹੀਂ ਜਹਾਜ਼ਾਂ ਦੇ ਸੁਰੱਖਿਅਤ ਰਸਤੇ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖਣ ਬਾਰੇ ਚਰਚਾ ਕੀਤੀ।
missing-person-for-location-ganavi-ksheer-sagar
Punjabi

ਸਰੀ ਵਿੱਚ 12 ਸਾਲਾ ਲੜਕੀ ਲਾਪਤਾ,ਪੁਲਿਸ ਨੇ ਲੋਕਾਂ ਤੋਂ ਮੰਗੀ ਮਦਦ

ਸਰੀ ਦੀ ਇੱਕ 12 ਸਾਲਾ ਲੜਕੀ ਲਾਪਤਾ ਹੋ ਗਈ ਹੈ। ਪੁਲਿਸ ਵਲੋਂ ਉਸ ਦੀ ਪਛਾਣ ਗਣਵੀ ਕਸ਼ੀਰ ਸਾਗਰ ਦੱਸੀ ਗਈ ਹੈ। ਐਸ.ਪੀ.ਐਸ.ਮੁਤਾਬਕ, ਉਸ ਨੂੰ ਆਖਰੀ ਵਾਰ ਮੰਗਲਵਾਰ ਸਵੇਰ 8:15 ਵਜੇ ਦੇ ਕਰੀਬ ਨੌਰਥ ਸਰੀ ਦੀ 146 ਸਟ੍ਰੀਟ ਦੇ 6200 ਬਲਾਕ ਵਿਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ-ਪਤਾ ਨਹੀਂ ਹੈ।
lytton-wildfire-brought-under-control-as-24-fires-remain-active-across-b-c
Punjabi

ਲਿਟਨ ਨੇੜੇ ਜੰਗਲੀ ਅੱਗ ਕਾਬੂ ਹੇਠ, ਬੀ.ਸੀ. ਵਿੱਚ 24 ਵਾਈਲਡਫਾਇਰ ਸਰਗਰਮ

ਬੀ.ਸੀ. ਦੇ ਲਿਟਨ ਵੀਲੇਜ ਨੇੜੇ ਬਲ ਰਹੀ ਜੰਗਲੀ ਅੱਗ ਕੰਟਰੋਲ ਕਰ ਲਈ ਗਈ ਹੈ। ਇਹ ਲੰਘੇ ਸ਼ੁੱਕਰਵਾਰ ਨੂੰ ਲੱਭੀ ਗਈ ਸੀ ਅਤੇ ਇਸ ਦੇ ਸ਼ੁਰੂ ਹੋਣ ਪਿੱਛੇ ਮਨੁੱਖੀ ਕਾਰਨ ਮੰਨਿਆ ਜਾਂਦਾ ਹੈ। ਇਹ ਇੱਕ ਹੀ ਰਾਤ ਵਿਚ ਛੇ ਗੁਣਾ ਵੱਧ ਗਈ ਸੀ ਅਤੇ ਇਸ ਕਾਰਨ ਨਿਕਾਸੀ ਦੇ ਹੁਕਮ ਦਿੱਤੇ ਗਏ ਸਨ ਤੇ ਇਲਾਕੇ ਵਿਚੋਂ ਲੰਘਣ ਵਾਲਾ ਹਾਈਵੇਅ 1 ਵੀ ਬੰਦ ਕਰਨਾ ਪਿਆ ਸੀ।
severe-heatwave-in-france-claims-58-lives-40-drown-while-trying-to-escape-the-heat
Punjabi

ਫਰਾਂਸ 'ਚ ਭਿਆਨਕ ਹੀਟਵੇਵ: 58 ਲੋਕਾਂ ਦੀ ਮੌਤ, 40 ਲੋਕ ਡੁੱਬਣ ਕਾਰਨ ਗੁਆ ਬੈਠੇ ਜਾਨ

ਫਰਾਂਸ ਵਿੱਚ ਗਰਮੀ ਕਾਰਨ 58 ਲੋਕਾਂ ਦੀ ਮੌਤ ਹੋ ਗਈ। ਰਿਪੋਰਟ ਮੁਤਾਬਕ ਲੋਕ ਗਰਮੀ ਤੋਂ ਬਚਣ ਲਈ ਨਦੀਆਂ, ਝੀਲਾਂ ਅਤੇ ਨਹਿਰਾਂ ਵਿੱਚ ਨਹਾਉਣ ਜਾ ਰਹੇ ਹਨ। ਇਸ ਦੇ ਚੱਲਦੇ ਕੁਝ ਦਿਨਾਂ ਵਿੱਚ 40 ਲੋਕਾਂ ਦੀ ਡੱਬ ਕੇ ਮੌਤ ਹੋ ਗਈ,ਜਿਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਸ਼ਾਮਲ ਹਨ। ਇਸ ਦੇ ਨਾਲ ਹੀ 2 ਬੱਚਿਆਂ ਸਮੇਤ 18 ਲੋਕਂ ਦੀ ਗਰਮੀ ਵਿੱਚ ਲੂ ਲੱਗਣ ਨਾਲ ਮੌਤ ਹੋ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link