14.99C Vancouver
ADS

Jun 5, 2024 8:14 PM - Connect Newsroom

ਆਮ ਆਦਮੀ ਪਾਰਟੀ ਤੇ ਕਾਂਗਰਸ ਸੂਬੇ ਵਿਚ ਚੋਣਾਂ ਦੇ ਪਹਿਲੇ ਦਿਨ ਤੋਂ ਆਪਸ ਵਿੱਚ ਮਿਲੇ ਹੋਏ ਸਨ: ਸੁਨੀਲ ਜਾਖੜ

Share On
aam-aadmi-party-and-congress-met-each-other-from-the-first-day-of-elections-in-the-state-sunil-jakhar
He said that although the BJP failed to convince the farmers in Punjab that it is the support of the farmers, it played an important role in increasing the income of the farmers and giving Rs 6,000 annually.(Photo: Facebook/Sunil Jakhar)

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਸੂਬੇ ਵਿਚ ਚੋਣਾਂ ਦੇ ਪਹਿਲੇ ਦਿਨ ਤੋਂ ਆਪਸ ਵਿੱਚ ਮਿਲੇ ਹੋਏ ਸਨ, ਜਿਨ੍ਹਾਂ ਵੱਲੋਂ ਸੋਚੀ ਸਮਝੀ ਸਾਜਿਸ਼ ਤਹਿਤ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਹਾਲਾਂਕਿ ਭਾਜਪਾ ਪੰਜਾਬ ਵਿੱਚ ਕਿਸਾਨਾਂ ਨੂੰ ਇਹ ਵਿਸ਼ਵਾਸ ਦਿਵਾਉਣ ਵਿੱਚ ਨਾਕਾਮ ਰਹੀ ਕਿ ਉਹ ਕਿਸਾਨਾਂ ਦੀ ਹਮਾਇਤੀ ਹੈ, ਜਿਸ ਨੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇ 6 ਹਜ਼ਾਰ ਰੁਪਏ ਸਾਲਾਨਾ ਦੇਣ ਵਿਚ ਅਹਿਮ ਭੂਮਿਕਾ ਨਿਭਾਈ।

ਜਾਖੜ ਨੇ ਕਿਹਾ ਕਿ ਉਹ ਪੰਜਾਬ ਵਿੱਚ ਭਾਜਪਾ ਦੀ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਵੇਂ ਪੰਜਾਬ ਵਿਚ ਭਾਜਪਾ ਦਾ ਕੋਈ ਉਮੀਦਵਾਰ ਜਿੱਤ ਨਹੀਂ ਸਕਿਆ ਪਰ ਪਾਰਟੀ ਦੀਆਂ ਵੋਟਾਂ 6 ਫ਼ੀਸਦ ਤੋਂ ਵੱਧ ਕੇ 19 ਫ਼ੀਸਦ ਹੋ ਗਈਆਂ ਹਨ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link