Sep 14, 2021 7:18 PM -

ਯੂ.ਪੀ. ਵਿਧਾਨ ਸਭਾ ਚੋਣਾਂ ਵਿੱਚ ਸਾਰੀਆਂ ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਅੱਜ ਅਯੁੱਧਿਆ ਵਿੱਚ ਤਿਰੰਗਾ ਯਾਤਰਾ ਕੱਢੀ।
ਤਿਰੰਗਾ ਯਾਤਰਾ ਕੱਢਣ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਚੰਗੀ ਸਰਕਾਰ ਦੀ ਸਭ ਤੋਂ ਵੱਡੀ ਪ੍ਰੇਰਣਾ ਰਾਮ ਰਾਜ ਹੈ।
ਸਰਕਾਰ ਨੂੰ ਰਾਮ ਰਾਜ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ।
ਰਾਮ ਦੇ ਸਹਾਰੇ ਹਰ ਕਿਸੇ ਦਾ ਬੇੜਾ ਪਾਰ ਹੋ ਜਾਂਦਾ ਹੈ।
ਸਿਸੋਦੀਆ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਯੂ.ਪੀ. ਵਿੱਚ ਕਿਸੇ ਨਾਲ ਗਠਜੋੜ ਨਹੀਂ ਕਰੇਗੀ।
ਅੱਜ ਦੀ ਇਸ ਤਿਰੰਗਾ ਯਾਤਰਾ 'ਚ ਵੱਡੀ ਗਿਣਤੀ 'ਚ ਭੀੜ ਇਕੱਤਰ ਹੋਈ।
ਮਨੀਸ਼ ਸਿਸੋਦੀਆ ਤੋਂ ਇਲਾਵਾ ਇਸ ਇਕੱਠ 'ਚ ਸੰਜੈ ਸਿੰਘ ਨੇ ਵੀ ਹਿੱਸਾ ਲਿਆ।




